8th Pay Commission : 8ਵਾਂ ਤਨਖਾਹ ਕਮਿਸ਼ਨ ਸਾਲ 2026, ਯਾਨੀ ਅਗਲੇ ਸਾਲ ਤੋਂ ਲਾਗੂ ਹੋ ਸਕਦਾ ਹੈ। ਇਸ ਲਈ ਮੁਲਾਜ਼ਮਾਂ ਨੂੰ ਸਾਲ 2027 ਦਾ ਇੰਤਜ਼ਾਰ ਨਹੀਂ ਕਰਨਾ ਪਵੇਗਾ। ਦਰਅਸਲ, ਪਿਛਲੇ ਮਹੀਨੇ GENC 'ਚ ਕੇਂਦਰੀ ਮੰਤਰੀ ਜਿਤੇਂਦਰ ਸਿੰਘ ਨਾਲ ਇਕ ਵਫ਼ਦ ਦੀ ਮੁਲਾਕਾਤ ਹੋਈ ਸੀ।
ਨਵੀਂ ਦਿੱਲੀ : 8ਵੇਂ ਤਨਖਾਹ ਕਮਿਸ਼ਨ ਦੀ ਸਰਕਾਰੀ ਮੁਲਾਜ਼ਮਾਂ ਲਈ ਲੰਬੇ ਸਮੇਂ ਤੋਂ ਉਡੀਕ ਕੀਤੀ ਜਾ ਰਹੀ ਹੈ। ਇਸ ਤਹਿਤ ਸਰਕਾਰੀ ਮੁਲਾਜ਼ਮਾਂ ਦੇ ਨਾਲ-ਨਾਲ ਪੈਨਸ਼ਨਭੋਗੀਆਂ ਨੂੰ ਵੀ ਫਾਇਦਾ ਮਿਲਦਾ ਹੈ। 8ਵੇਂ ਤਨਖਾਹ ਕਮਿਸ਼ਨ ਰਾਹੀਂ ਸਰਕਾਰੀ ਮੁਲਾਜ਼ਮਾਂ ਨੂੰ ਜਲਦੀ ਵੱਡੀ ਖੁਸ਼ਖਬਰੀ ਮਿਲ ਸਕਦੀ ਹੈ। ਇਸ ਦੀ ਪੁਸ਼ਟੀ ਖ਼ੁਦ ਸਰਕਾਰ ਵੱਲੋਂ ਕੀਤੀ ਗਈ ਹੈ।
ਮੀਡੀਆ ਰਿਪੋਰਟਾਂ ਅਨੁਸਾਰ, 8ਵਾਂ ਤਨਖਾਹ ਕਮਿਸ਼ਨ ਸਾਲ 2026, ਯਾਨੀ ਅਗਲੇ ਸਾਲ ਤੋਂ ਲਾਗੂ ਹੋ ਸਕਦਾ ਹੈ। ਇਸ ਲਈ ਮੁਲਾਜ਼ਮਾਂ ਨੂੰ ਸਾਲ 2027 ਦਾ ਇੰਤਜ਼ਾਰ ਨਹੀਂ ਕਰਨਾ ਪਵੇਗਾ। ਦਰਅਸਲ, ਪਿਛਲੇ ਮਹੀਨੇ ਗਵਰਨਮੈਂਟ ਇੰਪਲਾਇਜ਼ ਨੈਸ਼ਨਲ ਕਨਫੈਡਰੇਸ਼ਨ (GENC) ਵਿਚ ਕੇਂਦਰੀ ਮੰਤਰੀ ਜਿਤੇਂਦਰ ਸਿੰਘ ਨਾਲ ਇਕ ਵਫ਼ਦ ਦੀ ਮੁਲਾਕਾਤ ਹੋਈ ਸੀ। ਇਸ ਦੌਰਾਨ ਉਨ੍ਹਾਂ ਕਿਹਾ ਕਿ ਉਹ 8ਵੇਂ ਤਨਖਾਹ ਕਮਿਸ਼ਨ ਬਾਰੇ ਸੂਬਾ ਸਰਕਾਰ ਨਾਲ ਗੱਲਬਾਤ ਕਰ ਰਹੇ ਹਨ।
ਸਰਕਾਰ ਬਹੁਤ ਜਲਦੀ 8ਵੇਂ ਤਨਖਾਹ ਕਮਿਸ਼ਨ ਤੇ ਇਸ ਦੇ ਪੈਨਲ ਦੀ ਅਧਿਕਾਰਤ ਐਲਾਨ ਕਰ ਸਕਦੀ ਹੈ।
8ਵਾਂ ਤਨਖਾਹ ਕਮਿਸ਼ਨ ਸਰਕਾਰੀ ਕਰਮਚਾਰੀਆਂ ਦੀ ਬੇਸਿਕ ਸੈਲਰੀ 'ਚ ਵਾਧਾ ਕਰ ਸਕਦਾ ਹੈ। ਇਹ ਕਿਹਾ ਜਾ ਰਿਹਾ ਹੈ ਕਿ ਸਰਕਾਰੀ ਕਰਮਚਾਰੀਆਂ ਦੀ ਬੇਸਿਕ ਸੈਲਰੀ 18,000 ਰੁਪਏ ਤੋਂ ਵਧਾ ਕੇ 26,000 ਰੁਪਏ ਤਕ ਕੀਤੀ ਜਾ ਸਕਦੀ ਹੈ। ਹਾਲਾਂਕਿ ਇਸ ਬਾਰੇ ਹਾਲੇ ਤੱਕ ਕੋਈ ਪੁਸ਼ਟੀ ਨਹੀਂ ਕੀਤੀ ਗਈ ਹੈ।
ਦੇਸ਼ ਵਿਚ ਹਰ 10 ਸਾਲ ਬਾਅਦ ਤਨਖਾਹ ਕਮਿਸ਼ਨ ਦਾ ਗਠਨ ਕੀਤਾ ਜਾਂਦਾ ਹੈ। ਇਸ ਦਾ ਟੀਚਾ ਸਾਰੇ ਸਰਕਾਰੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਮਿਲਣ ਵਾਲੇ ਤਨਖਾਹ, ਭੱਤਿਆਂ ਅਤੇ ਪੈਨਸ਼ਨ ਲਾਭ ਦੀ ਸਮੀਖਿਆ ਕਰਨਾ ਹੈ। 8ਵੇਂ ਤਨਖਾਹ ਕਮਿਸ਼ਨ ਤੋਂ ਲਗਪਗ 50 ਲੱਖ ਸਰਕਾਰੀ ਮੁਲਾਜ਼ਮ ਤੇ 65 ਲੱਖ ਪੈਨਸ਼ਨਰਾਂ ਨੂੰ ਫਾਇਦਾ ਮਿਲਣ ਦੀ ਉਮੀਦ ਹੈ।
8ਵੇਂ ਤਨਖਾਹ ਕਮਿਸ਼ਨ ਦੇ ਨਾਲ-ਨਾਲ ਸਾਰੇ ਸਰਕਾਰੀ ਮੁਲਾਜ਼ਮਾਂ ਲਈ ਮਹਿੰਗਾਈ ਭੱਤੇ ਬਾਰੇ ਵੀ ਚੰਗੀ ਖ਼ਬਰ ਆ ਸਕਦੀ ਹੈ। ਮੀਡੀਆ ਰਿਪੋਰਟਾਂ ਦੇ ਅਨੁਸਾਰ, ਜੂਨ ਤੋਂ ਦਸੰਬਰ 2025 ਲਈ ਸਰਕਾਰੀ ਮੁਲਾਜ਼ਮਾਂ ਦਾ ਮਹਿੰਗਾਈ ਭੱਤਾ ਪਿਛਲੀ ਵਾਰੀ ਤੋਂ ਵੱਧ ਵਧ ਸਕਦਾ ਹੈ।
ਜਨਵਰੀ-ਜੂਨ 2025 ਲਈ ਮਹਿੰਗਾਈ ਭੱਤੇ 'ਚ ਸਿਰਫ ਦੋ ਪ੍ਰਤੀਸ਼ਤ ਦੀ ਵਾਧਾ ਹੋਇਆ ਸੀ। ਹਾਲਾਂਕਿ ਮਹਿੰਗਾਈ ਦੇ ਅੰਕੜਿਆਂ ਨੂੰ ਦੇਖਦੇ ਹੋਏ ਮਾਹਿਰਾਂ ਅਨੁਸਾਰ, ਇਸ ਵਾਰੀ ਤਿੰਨ ਪ੍ਰਤੀਸ਼ਤ ਵਾਧੇ ਦੀ ਉਮੀਦ ਕੀਤੀ ਜਾ ਰਹੀ ਹੈ। ਇਸ ਸਮੇਂ ਕੇਂਦਰ ਸਰਕਾਰ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦਾ ਡੀਏ 55 ਪ੍ਰਤੀਸ਼ਤ ਹੈ। ਅਗਲੇ ਸੋਧ ਦਾ ਐਲਾਨ ਅਕਤੂਬਰ ਜਾਂ ਨਵੰਬਰ ਵਿਚ ਹੋ ਸਕਦਾ ਹੈ।