ਨਈ ਦੁਨੀਆ : ਸਰਕਾਰ ਸਮੇਂ-ਸਮੇਂ 'ਤੇ ਅਲਰਟ ਜਾਰੀ ਕਰਦੀ ਰਹੀ ਹੈ ਕਿ ਸਥਾਈ ਖਾਤਾ ਨੰਬਰ (PAN) ਨੂੰ ਆਧਾਰ ਨਾਲ ਲਿੰਕ ਕਰਨਾ ਜ਼ਰੂਰੀ ਹੈ। ਇਸ ਦੀ ਸਧਾਰਨ ਪ੍ਰਕਿਰਿਆ ਨੂੰ ਕਈ ਵਾਰ ਦੁਹਰਾਇਆ ਗਿਆ ਹੈ, ਪਰ ਫਿਰ ਵੀ ਪੈਨ ਕਾਰਡ ਧਾਰਕਾਂ ਦੀ ਵੱਡੀ ਆਬਾਦੀ ਹੈ, ਜਿਨ੍ਹਾਂ ਨੇ ਆਧਾਰ ਨਾਲ ਲਿੰਕ ਨਹੀਂ ਕੀਤਾ ਹੈ। ਹੁਣ ਅਜਿਹੇ ਲੋਕਾਂ ਨੂੰ ਆਪਣਾ ਪੈਨ ਕਾਰਡ ਗੁਆਉਣਾ ਪੈ ਸਕਦਾ ਹੈ। ਸੈਂਟਰਲ ਬੋਰਡ ਆਫ ਡਾਇਰੈਕਟ ਟੈਕਸ (CBDT) ਨੇ ਫੈਸਲਾ ਦਿੱਤਾ ਹੈ ਕਿ ਮਾਰਚ 2023 ਤੋਂ ਬਾਅਦ ਜਿਹੜੇ ਪੈਨ ਨੂੰ ਆਧਾਰ ਨਾਲ ਲਿੰਕ ਨਹੀਂ ਕੀਤਾ ਗਿਆ ਹੈ, ਉਨ੍ਹਾਂ ਨੂੰ ਬੰਦ ਕਰ ਦਿੱਤਾ ਜਾਵੇਗਾ।

ਜਿਨ੍ਹਾਂ ਪੈਨ ਕਾਰਡ ਧਾਰਕਾਂ ਨੇ 31 ਮਾਰਚ 2022 ਤਕ ਆਧਾਰ ਲਿੰਕ ਨਹੀਂ ਕੀਤਾ, ਉਨ੍ਹਾਂ ਨੂੰ 1000 ਰੁਪਏ ਦਾ ਜੁਰਮਾਨਾ ਹੋ ਸਕਦਾ ਹੈ। ਹਾਲਾਂਕਿ ਅਜਿਹੇ ਕਾਰਡਧਾਰਕਾਂ ਨੂੰ ਪੈਨ ਕਾਰਡ ਦੀ ਵਰਤੋਂ ਕਰਨ ਦੀ ਇਜਾਜ਼ਤ ਦਿੱਤੀ ਜਾਵੇਗੀ, ਪਰ ਜੇਕਰ ਮਾਰਚ 2023 ਤੱਕ ਅਜਿਹਾ ਨਹੀਂ ਕੀਤਾ ਗਿਆ ਤਾਂ ਪੈਨ ਕਾਰਡ ਬੰਦ ਕਰ ਦਿੱਤਾ ਜਾਵੇਗਾ।

ਤੁਹਾਨੂੰ ਦੱਸ ਦੇਈਏ ਕਿ ਇਨਕਮ ਟੈਕਸ ਵਿਭਾਗ ਨੇ ਪੈਨ ਕਾਰਡ ਨੂੰ ਆਧਾਰ ਕਾਰਡ ਨਾਲ ਲਿੰਕ ਕਰਨ ਦੀ ਸਮਾਂ ਸੀਮਾ ਕਈ ਵਾਰ ਵਧਾ ਦਿੱਤੀ ਹੈ। ਮਹੱਤਵਪੂਰਨ ਦਸਤਾਵੇਜ਼ਾਂ ਨੂੰ ਲਿੰਕ ਕਰਨ ਦੀ ਮੌਜੂਦਾ ਆਖਰੀ ਮਿਤੀ 31 ਮਾਰਚ 2022 ਸੀ। ਹਾਲ ਹੀ 'ਚ ਇਨਕਮ ਟੈਕਸ ਵਿਭਾਗ ਨੇ ਟਵਿਟਰ 'ਤੇ ਉਨ੍ਹਾਂ ਸਾਰੇ ਲੋਕਾਂ ਲਈ ਚਿਤਾਵਨੀ ਜਾਰੀ ਕੀਤੀ ਹੈ, ਜਿਨ੍ਹਾਂ ਨੇ ਅਜੇ ਤਕ ਆਪਣਾ ਪੈਨ ਕਾਰਡ ਆਧਾਰ ਨਾਲ ਲਿੰਕ ਨਹੀਂ ਕੀਤਾ ਹੈ।

ਇਨਕਮ ਟੈਕਸ ਵਿਭਾਗ ਦੇ ਅਧਿਕਾਰਤ ਟਵਿੱਟਰ ਹੈਂਡਲ 'ਤੇ ਲਿਖਿਆ ਹੈ, "ਇਨਕਮ ਟੈਕਸ ਐਕਟ, 1961 ਦੇ ਅਨੁਸਾਰ, ਪੈਨ ਨੂੰ ਆਧਾਰ ਨਾਲ ਲਿੰਕ ਕਰਨ ਦੀ ਆਖਰੀ ਮਿਤੀ 31.3.2023 ਹੈ ਉਹਨਾਂ ਸਾਰੇ ਪੈਨ ਧਾਰਕਾਂ ਲਈ ਜੋ ਛੋਟ ਪ੍ਰਾਪਤ ਸ਼੍ਰੇਣੀ ਵਿੱਚ ਨਹੀਂ ਆਉਂਦੇ ਹਨ।" ਜੇਕਰ ਪੈਨ ਨੂੰ ਆਧਾਰ ਨਾਲ ਲਿੰਕ ਨਹੀਂ ਕੀਤਾ ਜਾਂਦਾ ਹੈ, ਤਾਂ ਪੈਨ ਅਕਿਰਿਆਸ਼ੀਲ ਹੋ ਜਾਵੇਗਾ। ਦੇਰੀ ਨਾ ਕਰੋ, ਅੱਜ ਹੀ ਲਿੰਕ ਕਰੋ।

How to link PAN with Aadhar card?

- ਇਨਕਮ ਟੈਕਸ ਦੀ ਅਧਿਕਾਰਤ ਵੈੱਬਸਾਈਟ 'ਤੇ ਲੌਗਇਨ ਕਰੋ

- ਕਵਿੱਕ ਲਿੰਕ ਸੈਕਸ਼ਨ 'ਤੇ ਜਾਓ ਅਤੇ ਲਿੰਕ ਆਧਾਰ 'ਤੇ ਕਲਿੱਕ ਕਰੋ

- ਇੱਕ ਨਵੀਂ ਵਿੰਡੋ ਖੁੱਲੇਗੀ ਜਿੱਥੇ ਆਪਣਾ ਆਧਾਰ ਵੇਰਵਾ, ਪੈਨ ਅਤੇ ਮੋਬਾਈਲ ਨੰਬਰ ਦਰਜ ਕਰੋ।

- 'ਮੈਂ ਆਪਣੇ ਆਧਾਰ ਵੇਰਵਿਆਂ ਨੂੰ ਪ੍ਰਮਾਣਿਤ ਕਰਦਾ ਹਾਂ' ਦਾ ਵਿਕਲਪ ਚੁਣੋ।

- ਰਜਿਸਟਰਡ ਨੰਬਰ 'ਤੇ OTP ਪ੍ਰਾਪਤ ਹੋਵੇਗਾ। ਇਸਨੂੰ ਭਰੋ ਅਤੇ 'ਵੈਲੀਡੇਟ' 'ਤੇ ਕਲਿੱਕ ਕਰੋ।

- ਜੁਰਮਾਨਾ ਭਰਨ ਤੋਂ ਬਾਅਦ, ਤੁਹਾਡਾ ਪੈਨ ਤੁਹਾਡੇ ਆਧਾਰ ਨਾਲ ਲਿੰਕ ਹੋ ਜਾਵੇਗਾ।

Posted By: Sarabjeet Kaur