ਜੇਐੱਨਐੱਨ, ਨਵੀਂ ਦਿੱਲੀ : ਕੋਰੋਨਾ ਵਾਇਰਸ ਲਾਕਡਾਊਨ ਦੇ ਚੱਲਦਿਆਂ ਪਿਛਲੇ ਕਈ ਦਿਨਾਂ ਤੋਂ ਬੰਦ ਚੱਲ ਰਹੀ ਫਲਾਈਟਾਂ 25 ਮਈ ਤੋਂ ਸ਼ੁਰੂ ਹੋਣ ਜਾ ਰਹੀ ਹੈ ਪਰ ਸਿਰਫ਼ ਘਰੇਲੂ ਉਡਾਣਾਂ ਸ਼ੁਰੂ ਹੋਣਗੀਆਂ। ਅੱਜ ਤੋਂ ਹਵਾਈ ਸੇਵਾ ਏਅਰ ਇੰਡੀਆ ਨੇ ਟਿਕਟਾਂ ਦੀ ਬੁਕਿੰਗ ਸ਼ੁਰੂ ਕਰ ਦਿੱਤੀ ਹੈ। ਦੱਸ ਦੇਈਏ ਕਿ ਦੇਸ਼ 'ਚ ਹਵਾਈ ਸੇਵਾ ਦੋ ਮਹੀਨੇ ਬਾਅਦ ਫਿਰ ਤੋਂ ਸ਼ੁਰੂ ਹੋਵੇਗੀ। ਏਅਰ ਇੰਡੀਆ ਨੇ ਇਸ ਦੀ ਜਾਣਕਾਰੀ ਦਿੰਦਿਆਂ ਕਿਹਾ ਕਿ ਸਾਡੀ ਟਿਕਟ ਬੁਕਿੰਗ ਸੇਵਾ ਫਿਰ ਤੋਂ ਸ਼ੁਰੂ ਹੋ ਗਈ ਹੈ। ਅੱਜ ਦੁਪਹਿਰ 12.30 ਤੋਂ ਟਿਕਟਾਂ ਦੀ ਬੁਕਿੰਗ ਕੀਤੀ ਜਾ ਰਹੀ ਹੈ।

ਏਅਰ ਇੰਡੀਆ ਦੇ ਟਿਕਟ ਬੁੱਕ ਕਰਵਾਉਣ ਲਈ ਗਾਹਕਾਂ ਨੂੰ ਕੰਪਨੀ ਦੀ ਵੈੱਬਸਾਈਟ airindia.in 'ਤੇ ਜ਼ਿਆਦਾ ਜਾਣਕਾਰੀ ਮਿਲ ਸਕਦੀ ਹੈ। ਇਸ ਤੋਂ ਇਲਾਵਾ ਟ੍ਰੈਵਲ ਏਜੰਟ ਰਾਹੀਂ ਬੁਕਿੰਗ ਕਰਵਾਈ ਜਾ ਸਕਦੀ ਹੈ। ਟਵੀਟ 'ਚ ਦੱਸਿਆ ਗਿਆ ਕਿ ਕਸਟਮਰ ਕੇਅਰ ਰਾਹੀਂ ਟਿਕਟ ਬੁਕਿੰਗ ਬਾਰੇ 'ਚ ਜ਼ਿਆਦਾ ਜਾਣਕਾਰੀ ਗਾਹਕਾਂ ਨੂੰ ਮਿਲ ਸਕਦੀ ਹੈ।

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਨਾਗਰਿਕ ਉਡਨ ਮੰਤਰੀ ਹਰਦੀਪ ਪੁਰੀ ਨੇ ਦੱਸਿਆ ਸੀ ਕਿ 25 ਮਈ ਤੋਂ ਦੇਸ਼ 'ਚ 33 ਫੀਸਦੀ ਘਰੇਲੂ ਹਵਾਈ ਸੇਵਾਵਾਂ ਸ਼ੁਰੂ ਹੋ ਜਾਣਗੀਆਂ। ਇਸਲਈ ਕਿਰਾਇਆ ਵੀ ਤੈਅ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਮੰਤਰੀ ਨੇ ਯਾਤਰਾ ਕਰਨ ਦੌਰਾਨ ਯਾਤਰੀਆਂ ਲਈ ਦਿਸ਼ਾ-ਨਿਰਦੇਸ਼ ਵੀ ਜਾਰੀ ਕੀਤੇ ਗਏ ਸਨ।

ਨਿਊਜ਼ ਏਜੰਸੀ ਏਐੱਨਆਈ ਮੁਤਾਬਿਕ, ਭਾਰਤੀ ਏਅਰਲਾਈਨ ਅਗਲੇ ਤਿੰਨ ਮਹੀਨਿਆਂ ਲਈ ਹਰ ਹਫ਼ਤੇ 8,428 ਫਲਾਈਟ ਸੰਚਾਲਿਤ ਕਰੇਗਾ। ਇਹ ਉਡਾਣ 25 ਮਈ ਤੋਂ 25 ਅਗਸਤ ਤਕ ਚਲੇਗੀ। ਭਾਰਤ ਸਰਕਾਰ ਨੇ ਕੋਰੋਨਾ ਵਾਇਰਸ ਲਾਕਡਾਊਨ ਤੋਂ ਬਾਅਦ ਅੱਜ ਐਲਾਨ ਕੀਤਾ ਹੈ।

Posted By: Amita Verma