ਜੇਐੱਨਐੱਨ, ਨਵੀਂ ਦਿੱਲੀ : ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਮੰਗਲਵਾਰ ਨੂੰ ਕਿਹਾ ਕਿ ਸਰਕਾਰ ਪਬਲਿਕ ਸੈਕਟਰ ਦੇ ਸਾਰੇ ਬੈਂਕਾਂ ਦਾ ਨਿੱਜੀਕਰਨ ਨਹੀਂ ਕਰੇਗੀ। ਵਿੱਤ ਸਾਲ 2021-22 ਦੇ ਬਜਟ 'ਚ IDBI Bank ਤੋਂ ਇਲਾਵਾ ਦੋ ਹੋਰ ਬੈਂਕਾਂ ਦੇ ਨਿੱਜੀਕਰਨ ਦੇ ਪ੍ਰਸਤਾਵ ਦੇ ਵਿਰੋਧ 'ਚ ਬੈਂਕ ਮੁਲਾਜ਼ਮਾਂ ਦੀ ਦੋ ਦਿਨ ਦੀ ਹੜਤਾਲ ਦੌਰਾਨ ਵਿੱਤ ਮੰਤਰੀ ਨੇ ਇਹ ਗੱਲ ਕਹੀ। ਉਨ੍ਹਾਂ ਕਿਹਾ, 'ਅਸੀਂ ਪਬਲਿਕ ਇੰਟਰਪ੍ਰਾਈਜ਼ ਪਾਲਿਸੀ ਦਾ ਐਲਾਨ ਕੀਤਾ ਹੈ, ਜਿੱਥੇ ਅਸੀਂ ਚਾਰ ਅਜਿਹੇ ਖੇਤਰਾਂ ਦੀ ਪਛਾਣ ਕੀਤੀ ਹੈ ਜਿਨ੍ਹਾਂ 'ਚ ਪਬਲਿਕ ਸੈਕਟਰ ਦੀ ਮੌਜੂਦਗੀ ਰਹੇਗੀ। ਇਨ੍ਹਾਂ 'ਚ ਫਾਈਨੈਸ਼ਿਅਲ ਸੈਕਟਰ ਵੀ ਸ਼ਾਮਲ ਹੈ। ਸਾਰੇ ਬੈਂਕਾਂ ਦਾ ਨਿੱਜੀਕਰਨ ਨਹੀਂ ਕੀਤਾ ਜਾਵੇਗਾ।'

ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕਿਹਾ ਕਿ ਜਿਨ੍ਹਾਂ ਬੈਂਕਾਂ ਦਾ ਨਿੱਜੀਕਰਨ ਹੋਣ ਦੀ ਸੰਭਾਵਨਾ ਹੈ, ਉਨ੍ਹਾਂ ਦੇ ਮੁਲਾਜ਼ਮਾਂ ਦੇ ਹਿੱਤਾਂ ਦੀ ਪੂਰੀ ਤਰ੍ਹਾਂ ਨਾਲ ਰੱਖਿਆ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਅਜਿਹੇ ਬੈਂਕਾਂ ਦੇ ਮੁਲਾਜ਼ਮਾਂ ਦੇ ਸਿਰਫ਼ ਸੈਲਰੀ, ਸਕੇਲ, ਪੈਨਸ਼ਨ ਨਾਲ ਜੁੜੀ ਸਾਰੀਆਂ ਚੀਜ਼ਾਂ ਦਾ ਖਿਆਲ ਰੱਖਿਆ ਜਾਵੇਗਾ।

ਉਨ੍ਹਾਂ ਕਿਹਾ ਕਿ ਜਿਨ੍ਹਾਂ ਬੈਂਕਾਂ ਦਾ ਨਿੱਜੀਕਰਨ ਹੋਣਾ ਹੈ, ਉਨ੍ਹਾਂ ਦਾ ਪਰਿਚਾਲਨ ਨਿੱਜੀਕਰਨ ਤੋਂ ਬਾਅਦ ਵੀ ਜਾਰੀ ਰਹੇਗਾ ਤੇ ਮੁਲਾਜ਼ਮਾਂ ਦੇ ਹਿੱਤਾਂ ਦੀ ਰੱਖਿਆ ਕੀਤੀ ਜਾਵੇਗੀ।

Posted By: Amita Verma