ਗੱਡੀ ਚਲਾਉਂਦੇ ਸਮੇਂ ਤੁਸੀਂ ਫ਼ੋਨ 'ਤੇ ਗੱਲ ਕਰ ਸਕਦੇ ਹੋ। ਜੀ ਹਾਂ, ਟ੍ਰੈਫਿਕ ਨਿਯਮਾਂ ਅਨੁਸਾਰ ਅਜਿਹਾ ਕਰਨ 'ਤੇ ਕੋਈ ਵੀ ਟ੍ਰੈਫਿਕ ਪੁਲਸ ਕਰਮਚਾਰੀ ਤੁਹਾਡਾ ਚਲਾਨ ਨਹੀਂ ਕੱਟ ਸਕਦਾ। ਜੇਕਰ ਉਹ ਅਜਿਹਾ ਕਰਦਾ ਹੈ ਤਾਂ ਤੁਸੀਂ ਇਸ ਨੂੰ ਅਦਾਲਤ ਵਿਚ ਚੁਣੌਤੀ ਦੇ ਸਕਦੇ ਹੋ।

ਜੇਕਰ ਤੁਸੀਂ ਟ੍ਰੈਫਿਕ ਨਿਯਮਾਂ ਦੀ ਪਾਲਣਾ ਨਹੀਂ ਕਰਦੇ ਤੇ ਨਵੇਂ ਟ੍ਰੈਫਿਕ ਨਿਯਮਾਂ ਮੁਤਾਬਕ ਤੁਹਾਡੀ ਸਕੂਟੀ ਦਾ 23000 ਰੁਪਏ ਦਾ ਚਲਾਨ ਕੱਟਿਆ ਜਾ ਸਕਦਾ ਹੈ। ਤੁਹਾਡੇ ਡਰਾਈਵਿੰਗ ਲਾਇਸੈਂਸ ਤੋਂ ਬਿਨਾਂ ਸਕੂਟੀ ਚਲਾਉਣ 'ਤੇ - 5000 ਰੁਪਏ ਜੁਰਮਾਨਾ, ਬਿਨਾਂ ਰਜਿਸਟ੍ਰੇਸ਼ਨ ਸਰਟੀਫਿਕੇਟ (ਆਰ.ਸੀ.) ਦੇ ਡਰਾਈਵਿੰਗ ਕਰਨ 'ਤੇ - 5000 ਰੁਪਏ ਦਾ ਚਲਾਨ, ਬਿਨਾਂ ਬੀਮੇ ਦੇ - 2000 ਰੁਪਏ ਦਾ ਚਲਾਨ, ਹਵਾ ਪ੍ਰਦੂਸ਼ਣ ਦੇ ਸਟੈਂਡਡ ਨੂੰ ਤੋੜਨ 'ਤੇ - 10000 ਰੁਪਏ ਜੁਰਮਾਨਾ ਅਤੇ ਬਿਨਾਂ ਹੈਲਮੇਟ ਤੋਂ ਡਰਾਈਵਿੰਗ ਕਰਨ ਲਈ 1000 ਰੁਪਏ ਦੇ ਜੁਰਮਾਨੇ ਦਾ ਭੁਗਤਾਨ ਕਰਨਾ ਪਵੇਗਾ।
ਇਹ ਮਾਮਲਾ ਸਤੰਬਰ 2019 ਦਾ ਹੈ ਜਦੋਂ ਨਵੇਂ ਟ੍ਰੈਫਿਕ ਨਿਯਮ ਲਾਗੂ ਕੀਤੇ ਗਏ ਸਨ। ਉਸ ਸਮੇਂ ਨਿਯਮਾਂ ਦੀ ਪਾਲਣਾ ਨਾ ਕਰਨ ਵਾਲਿਆਂ ਖਿਲਾਫ ਕਾਰਵਾਈ ਕਰਦੇ ਹੋਏ ਦਿਨੇਸ਼ ਮਦਾਨ ਦਾ 23000 ਰੁਪਏ ਦਾ ਚਲਾਨ ਕੱਟਿਆ ਗਿਆ। ਇਸ ਪੂਰੇ ਮਾਮਲੇ 'ਤੇ ਉਸ ਦਾ ਕਹਿਣਾ ਸੀ ਕਿ ਉਸ ਨੇ ਘਰੋਂ ਗੱਡੀ ਦੇ ਕਾਗਜ਼ਾਤ ਮੰਗਵਾਏ ਸਨ ਪਰ ਉਦੋਂ ਤਕ ਹਰਿਆਣਾ ਟ੍ਰੈਫਿਕ ਪੁਲਸ ਨੇ ਉਸ ਦਾ ਚਲਾਨ ਕੱਟ ਦਿੱਤਾ। ਦਿਨੇਸ਼ ਮਦਾਨ ਦਾ ਕਹਿਣਾ ਹੈ ਕਿ ਇਸ ਸਮੇਂ ਉਸ ਦੇ ਸਕੂਟਰ (ਸਕੂਟੀ) ਦੀ ਕੁੱਲ ਕੀਮਤ ਸਿਰਫ 15000 ਰੁਪਏ ਸੀ। ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰੋ ਨਹੀਂ ਤਾਂ ਤੁਹਾਡੇ ਨਾਲ ਵੀ ਅਜਿਹਾ ਹੋ ਸਕਦਾ ਹੈ।
ਗੱਡੀ ਚਲਾਉਂਦੇ ਸਮੇਂ ਫੋਨ 'ਤੇ ਗੱਲ ਕਰਨ 'ਤੇ ਨਹੀਂ ਕੱਟਿਆ ਜਾਵੇਗਾ ਚਲਾਨ, ਦੇਖੋ ਇਹ ਨਿਯਮ
ਗੱਡੀ ਚਲਾਉਂਦੇ ਸਮੇਂ ਤੁਸੀਂ ਫ਼ੋਨ 'ਤੇ ਗੱਲ ਕਰ ਸਕਦੇ ਹੋ। ਜੀ ਹਾਂ, ਟ੍ਰੈਫਿਕ ਨਿਯਮਾਂ ਅਨੁਸਾਰ ਅਜਿਹਾ ਕਰਨ 'ਤੇ ਕੋਈ ਵੀ ਟ੍ਰੈਫਿਕ ਪੁਲਸ ਕਰਮਚਾਰੀ ਤੁਹਾਡਾ ਚਲਾਨ ਨਹੀਂ ਕੱਟ ਸਕਦਾ। ਜੇਕਰ ਉਹ ਅਜਿਹਾ ਕਰਦਾ ਹੈ ਤਾਂ ਤੁਸੀਂ ਇਸ ਨੂੰ ਅਦਾਲਤ ਵਿਚ ਚੁਣੌਤੀ ਦੇ ਸਕਦੇ ਹੋ। ਦਰਅਸਲ, ਨਿਯਮਾਂ ਦੇ ਅਨੁਸਾਰ, ਜੇਕਰ ਕੋਈ ਡਰਾਈਵਰ ਗੱਡੀ ਚਲਾਉਂਦੇ ਸਮੇਂ ਹੈਂਡ ਫ੍ਰੀ ਕਮਿਊਨੀਕੇਸ਼ਨ ਫੀਚਰ ਦੀ ਵਰਤੋਂ ਕਰਦੇ ਹੋਏ ਆਪਣੇ ਫੋਨ 'ਤੇ ਗੱਲ ਕਰਦਾ ਹੈ, ਤਾਂ ਇਸ ਨੂੰ ਸਜ਼ਾਯੋਗ ਅਪਰਾਧ ਨਹੀਂ ਮੰਨਿਆ ਜਾਵੇਗਾ। ਇਸ ਦੇ ਲਈ ਡਰਾਈਵਰ ਨੂੰ ਕੋਈ ਜੁਰਮਾਨਾ ਨਹੀਂ ਦੇਣਾ ਪਵੇਗਾ। ਇਹ ਜਾਣਕਾਰੀ ਖੁਦ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰੀ ਨੇ ਲੋਕ ਸਭਾ 'ਚ ਦਿੱਤੀ।
ਲੋਕ ਸਭਾ ਵਿਚ, ਹਿਬੀ ਈਡਨ ਨੇ ਪੁੱਛਿਆ ਸੀ ਕਿ ਕੀ ਮੋਟਰ ਵਾਹਨ (ਸੋਧ) ਐਕਟ, 2019 ਦੀ ਧਾਰਾ 184 (ਸੀ) ਦੇ ਤਹਿਤ ਮੋਟਰ ਵਾਹਨਾਂ ਵਿਚ ਹੈਂਡਫ੍ਰੀ ਸੰਚਾਰ ਵਿਸ਼ੇਸ਼ਤਾ ਦੀ ਵਰਤੋਂ ਲਈ ਜੁਰਮਾਨੇ ਦੀ ਕੋਈ ਵਿਵਸਥਾ ਹੈ। ਇਸ ਸਵਾਲ ਦੇ ਜਵਾਬ ਵਿਚ ਕੇਂਦਰੀ ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨੇ ਕਿਹਾ ਸੀ ਕਿ ਮੋਟਰ ਵਹੀਕਲ (ਸੋਧ) ਐਕਟ 2019 ਦੀ ਧਾਰਾ 184 (ਸੀ) ਮੋਟਰ ਵਾਹਨ ਚਲਾਉਂਦੇ ਸਮੇਂ ਹੱਥ ਵਿਚ ਫੜੇ ਸੰਚਾਰ ਯੰਤਰਾਂ ਦੀ ਵਰਤੋਂ ਲਈ ਸਜ਼ਾ ਦੀ ਵਿਵਸਥਾ ਕਰਦੀ ਹੈ। ਉਨ੍ਹਾਂ ਕਿਹਾ ਕਿ ਵਾਹਨ ਵਿਚ ਹੈਂਡਸਫ੍ਰੀ ਸੰਚਾਰ ਯੰਤਰਾਂ ਦੀ ਵਰਤੋਂ ਕਰਨ 'ਤੇ ਕੋਈ ਜੁਰਮਾਨਾ ਨਹੀਂ ਲਗਾਇਆ ਜਾਂਦਾ ਹੈ।