ਆਮ ਲੋਕਾਂ ਨੂੰ ਵੱਡਾ ਝਟਕਾ : ਪੈਟਰੋਲ ਤੇ ਡੀਜ਼ਲ ਹੋਇਆ ਹੋਰ ਵੀ ਮਹਿੰਗਾ, ਚੈੱਕ ਕਰੋ ਨਵੀਆਂ ਕੀਮਤਾਂ ਭਾਰਤ ਦੀ ਸਭ ਤੋਂ ਵੱਡੀ ਨਿੱਜੀ ਫਿਊਲ ਰਿਟੇਲਰ ਕੰਪਨੀ ਨਾਇਰਾ ਐਨਰਜੀ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਵੱਡਾ ਵਾਧਾ ਕੀਤਾ ਹੈ। ਕੰਪਨੀ ਨੇ ਪੈਟਰੋਲ ਦੀ ਕੀਮਤ 'ਚ 5 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 'ਚ 3 ਰੁਪਏ ਪ੍ਰਤੀ ਲੀਟਰ ਦਾ ਵਾਧਾ ਕੀਤਾ ਹੈ।
Publish Date: Sat, 03 Oct 2026 01:41 PM (IST)
Updated Date: Sat, 03 Oct 2026 02:03 PM (IST)
ਬਿਜ਼ਨੈਸ ਡੈਸਕ, ਨਵੀਂ ਦਿੱਲੀ - ਭਾਰਤ ਦੀ ਸਭ ਤੋਂ ਵੱਡੀ ਨਿੱਜੀ ਫਿਊਲ ਰਿਟੇਲਰ ਕੰਪਨੀ ਨਾਇਰਾ ਐਨਰਜੀ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਵੱਡਾ ਵਾਧਾ ਕੀਤਾ ਹੈ। ਕੰਪਨੀ ਨੇ ਪੈਟਰੋਲ ਦੀ ਕੀਮਤ 'ਚ 5 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 'ਚ 3 ਰੁਪਏ ਪ੍ਰਤੀ ਲੀਟਰ ਦਾ ਵਾਧਾ ਕੀਤਾ ਹੈ।
ਕੀਮਤਾਂ 'ਚ ਇਹ ਬਦਲਾਅ ਅੰਤਰਰਾਸ਼ਟਰੀ ਪੱਧਰ ’ਤੇ ਕੱਚੇ ਤੇਲ ਅਤੇ ਰਿਫਾਈਨ ਕੀਤੇ ਉਤਪਾਦਾਂ ਦੀਆਂ ਕੀਮਤਾਂ ਵਧਣ ਕਾਰਨ ਕੀਤਾ ਗਿਆ ਹੈ। ਹਾਲਾਂਕਿ, ਹੋਰ ਸਰਕਾਰੀ ਤੇਲ ਮਾਰਕੀਟਿੰਗ ਕੰਪਨੀਆਂ ਨੇ ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਵਾਧਾ ਨਹੀਂ ਕੀਤਾ ਹੈ।
ਸ਼ਨੀਵਾਰ ਸਵੇਰ ਤੋਂ ਲਾਗੂ ਹੋਈਆਂ ਨਵੀਆਂ ਕੀਮਤਾਂ ਪੂਰੇ ਭਾਰਤ 'ਚ ਨਾਇਰਾ ਦੇ 7,108 ਫਿਊਲ ਸਟੇਸ਼ਨਾਂ ’ਤੇ ਸ਼ਨੀਵਾਰ ਸਵੇਰ ਤੋਂ ਹੀ ਨਵੀਆਂ ਦਰਾਂ ਲਾਗੂ ਹੋ ਗਈਆਂ ਹਨ। ਮਾਮਲੇ ਨਾਲ ਜੁੜੇ ਸੂਤਰਾਂ ਨੇ ਇਹ ਜਾਣਕਾਰੀ ਦਿੱਤੀ। ਦੁਨੀਆ ਭਰ 'ਚ ਊਰਜਾ ਦੀਆਂ ਉੱਚੀਆਂ ਕੀਮਤਾਂ ਕਾਰਨ ਫਿਊਲ ਰਿਟੇਲਰਾਂ ’ਤੇ ਬਣੇ ਨਵੇਂ ਦਬਾਅ ਦੇ ਵਿਚਕਾਰ ਇਹ ਤਾਜ਼ਾ ਵਾਧਾ ਕੀਤਾ ਗਿਆ ਹੈ। ਇਹ ਕਦਮ ਇਸ ਸਾਲ ਨਾਇਰਾ ਵੱਲੋਂ ਕੀਤੇ ਗਏ ਕੀਮਤ ਸਮਾਯੋਜਨਾਂ ਤੋਂ ਬਾਅਦ ਚੁੱਕਿਆ ਗਿਆ ਹੈ।
ਮਾਰਚ 'ਚ ਵੀ ਕੰਪਨੀ ਨੇ ਵਧਾਈਆਂ ਸਨ ਕੀਮਤਾਂ ਇਸ ਸਾਲ ਦੀ ਸ਼ੁਰੂਆਤ 'ਚ ਜਦੋਂ ਈਰਾਨ ਸੰਘਰਸ਼ ਕਾਰਨ ਊਰਜਾ ਸਪਲਾਈ ਪ੍ਰਭਾਵਿਤ ਹੋਈ ਸੀ, ਤਾਂ ਅੰਤਰਰਾਸ਼ਟਰੀ ਤੇਲ ਕੀਮਤਾਂ 'ਚ ਹੋਏ ਵਾਧੇ ਦਾ ਬੋਝ ਖਪਤਕਾਰਾਂ ’ਤੇ ਪਾਉਣ ਵਾਲੀ ਨਾਇਰਾ ਪਹਿਲੀ ਫਿਊਲ ਰਿਟੇਲਰ ਕੰਪਨੀ ਸੀ। ਕੰਪਨੀ ਨੇ 26 ਮਾਰਚ ਨੂੰ ਪੈਟਰੋਲ ਦੀ ਕੀਮਤ 'ਚ 5 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 'ਚ 3 ਰੁਪਏ ਪ੍ਰਤੀ ਲੀਟਰ ਦਾ ਵਾਧਾ ਕੀਤਾ ਸੀ।
ਇਸ ਤੋਂ ਬਾਅਦ ਸਰਕਾਰੀ ਖੇਤਰ ਦੀਆਂ ਫਿਊਲ ਰਿਟੇਲ ਕੰਪਨੀਆਂ ਨੇ ਮਈ 'ਚ ਪੰਪ ਕੀਮਤਾਂ 'ਚ ਵਾਧਾ ਕਰਨਾ ਸ਼ੁਰੂ ਕੀਤਾ ਸੀ। ਨਾਇਰਾ ਨੇ ਬਾਅਦ 'ਚ ਮਾਰਚ 'ਚ ਕੀਤੇ ਆਪਣੇ ਵਾਧੇ ਨੂੰ ਵਾਪਸ ਲੈ ਲਿਆ ਸੀ। ਪੱਛਮੀ ਏਸ਼ੀਆ 'ਚ ਤਣਾਅ ਘਟਣ ਤੋਂ ਬਾਅਦ ਅੰਤਰਰਾਸ਼ਟਰੀ ਕੱਚੇ ਤੇਲ ਦੀਆਂ ਕੀਮਤਾਂ 'ਚ ਨਰਮੀ ਆਉਣ ’ਤੇ ਕੰਪਨੀ ਨੇ 1 ਜੁਲਾਈ ਨੂੰ ਪੈਟਰੋਲ ਦੀ ਕੀਮਤ 5 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 3 ਰੁਪਏ ਪ੍ਰਤੀ ਲੀਟਰ ਘਟਾ ਦਿੱਤੀ ਸੀ।