ਨਵੀਂ ਦਿੱਲੀ, ਬਿਜ਼ਨੈੱਸ ਡੈਸਕ: ਸ਼ਨਿਚਰਵਾਰ (1 ਅਕਤੂਬਰ, 2022) ਨੂੰ ਸਰਕਾਰੀ ਤੇਲ ਵੰਡ ਕੰਪਨੀਆਂ ਨੇ 19 ਕਿਲੋ ਦੇ ਵਪਾਰਕ ਸਿਲੰਡਰ ਦੀ ਕੀਮਤ ਵਿੱਚ 36.5 ਰੁਪਏ ਤਕ ਦੀ ਕਟੌਤੀ ਦਾ ਐਲਾਨ ਕੀਤਾ ਹੈ। ਇਸ ਕਟੌਤੀ ਤੋਂ ਬਾਅਦ ਦੇਸ਼ ਦੀ ਰਾਜਧਾਨੀ ਦਿੱਲੀ 'ਚ 19 ਕਿਲੋ ਦੇ ਵਪਾਰਕ ਸਿਲੰਡਰ ਦੀ ਕੀਮਤ 25.5 ਰੁਪਏ ਘੱਟ ਕੇ 1859.5 ਰੁਪਏ 'ਤੇ ਆ ਗਈ ਹੈ।

ਇਸ ਦੇ ਨਾਲ ਹੀ ਕੋਲਕਾਤਾ ਵਰਗੇ ਦੇਸ਼ ਦੇ ਹੋਰ ਵੱਡੇ ਮਹਾਨਗਰਾਂ ਵਿੱਚ 19 ਕਿਲੋ ਦੇ ਵਪਾਰਕ ਸਿਲੰਡਰ ਦੀ ਕੀਮਤ 36.5 ਰੁਪਏ ਘਟ ਕੇ 1,995.5 ਰੁਪਏ, ਮੁੰਬਈ ਵਿੱਚ 32.5 ਰੁਪਏ ਘਟ ਕੇ 1,811 ਰੁਪਏ ਅਤੇ ਚੇਨਈ ਵਿੱਚ 35.5 ਰੁਪਏ ਘਟ ਕੇ 2009.5 ਰੁਪਏ ਹੋ ਗਈ ਹੈ। ਹਾਲਾਂਕਿ, 14.2 ਕਿਲੋਗ੍ਰਾਮ ਘਰੇਲੂ ਸਿਲੰਡਰ ਦੀ ਕੀਮਤ ਵਿੱਚ ਕਟੌਤੀ ਬਾਰੇ ਕੋਈ ਐਲਾਨ ਨਹੀਂ ਕੀਤਾ ਗਿਆ ਹੈ।

ਉੱਤਰ ਪ੍ਰਦੇਸ਼ ਵਿੱਚ ਵਪਾਰਕ ਸਿਲੰਡਰ ਦੀ ਕੀਮਤ

ਕੀਮਤਾਂ 'ਚ ਕਟੌਤੀ ਦੇ ਐਲਾਨ ਤੋਂ ਬਾਅਦ ਦੇਸ਼ ਦੇ ਸਭ ਤੋਂ ਵੱਡੇ ਸੂਬੇ ਉੱਤਰ ਪ੍ਰਦੇਸ਼ 'ਚ 19 ਕਿਲੋ ਦੇ ਵਪਾਰਕ ਸਿਲੰਡਰ ਦੀ ਕੀਮਤ 25 ਰੁਪਏ ਘੱਟ ਕੇ 1,859 ਰੁਪਏ 'ਤੇ ਆ ਗਈ ਹੈ। ਦੱਸ ਦਈਏ ਕਿ ਅੰਤਰਰਾਸ਼ਟਰੀ ਬਾਜ਼ਾਰ 'ਚ ਗੈਸ ਦੀਆਂ ਕੀਮਤਾਂ 'ਚ ਵਾਧੇ ਕਾਰਨ ਦੇਸ਼ ਦੀ ਰਾਜਧਾਨੀ ਦਿੱਲੀ 'ਚ ਮਈ 'ਚ 19 ਕਿਲੋ ਦੇ ਕਮਰਸ਼ੀਅਲ ਸਿਲੰਡਰ ਦੀ ਕੀਮਤ 2,355 ਰੁਪਏ 'ਤੇ ਪਹੁੰਚ ਗਈ ਸੀ, ਜਿਸ ਤੋਂ ਬਾਅਦ ਸਰਕਾਰ ਲਗਾਤਾਰ ਕਮਰਸ਼ੀਅਲ ਸਿਲੰਡਰ ਦੀਆਂ ਕੀਮਤਾਂ 'ਚ ਕਟੌਤੀ ਕਰ ਰਹੀ ਹੈ।

ਘਰੇਲੂ LPG ਸਿਲੰਡਰ

14.2 ਕਿਲੋ ਦੇ ਘਰੇਲੂ ਸਿਲੰਡਰ ਦੀ ਕੀਮਤ 'ਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ। ਦੇਸ਼ ਦੀ ਰਾਜਧਾਨੀ ਲਖਨਊ 'ਚ 14.2 ਕਿਲੋ ਦੇ ਘਰੇਲੂ ਸਿਲੰਡਰ ਦੀ ਕੀਮਤ 1090 ਰੁਪਏ ਹੈ। ਆਖਰੀ ਵਾਰ ਘਰੇਲੂ ਸਿਲੰਡਰ ਦੀ ਕੀਮਤ ਜੁਲਾਈ 'ਚ ਬਦਲੀ ਗਈ ਸੀ।

Posted By: Sandip Kaur