ਜੇਐੱਨਐੱਨ, ਨਵੀਂ ਦਿੱਲੀ : ਨਰਿੰਦਰ ਮੋਦੀ ਵੱਲੋਂ 'ਜਨਤਾ ਕਰਫਿਊ' ਦੇ ਐਲਾਨ ਦੇ ਜਵਾਬ 'ਚ ਦੇਸ਼ ਭਰ ਦੇ ਵਪਾਰੀ ਐਤਵਾਰ ਨੂੰ ਆਪਣੀਆਂ ਦੁਕਾਨਾਂ ਬੰਦ ਰੱਖਣਗੇ। ਟ੍ਰੇਡਸ ਬਾਡੀ CAIT ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ। ਕਨਫੈਡਰੇਸ਼ਨ ਆਫ ਆਲ ਇੰਡੀਆ ਟ੍ਰੇਡਰਜ਼ ਦੇ ਮਹਾ ਸਕੱਤਰ ਪ੍ਰਵੀਨ ਖੰਡੇਵਾਲ ਨੇ ਕਿਹਾ, 'ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਐਲਾਨ ਤੇ ਦੇਸ਼ ਭਰ 'ਚ 7 ਕਰੋੜ ਵਪਾਰੀ ਐਤਵਾਰ, 22 ਮਾਰਚ ਨੂੰ ਜਨਤਾ ਕਰਫਿਊ 'ਚ ਹਿੱਸਾ ਲੈਣਗੇ ਤੇ ਆਪਣੀਆਂ ਦੁਕਾਨਾਂ ਬੰਦ ਰੱਖਣਗੇ। ਇਸ ਦੌਰਾਨ ਵਪਾਰੀਆਂ ਦੇ ਲਗਪਗ 40 ਕਰੋੜ ਮੁਲਾਜ਼ਮ ਘਰ ਰਹਿਣਗੇ।'

ਕੋਰੋਨਾ ਦੇ ਵਧਦੇ ਖ਼ਤਰੇ ਨੂੰ ਦੇਖਦਿਆਂ ਸਰਕਾਰ ਨੇ ਇਕ ਬਹੁਤ ਵੱਡਾ ਕਦਮ ਚੁੱਕਿਆ ਹੈ। 22 ਮਾਰਚ ਨੂੰ ਮੈਟਰੋ ਦੀਆਂ ਸੇਵਾਵਾਂ ਬੰਦ ਰਹਿਣਗੀਆਂ। ਦੱਸ ਦੇਈਏ ਕਿ ਪੀਐੱਮ ਮੋਦੀ ਨੇ ਐਤਵਾਰ ਨੂੰ 'ਜਨਤਾ ਕਰਫਿਊ' ਦਾ ਐਲਾਨ ਕੀਤਾ ਹੈ। ਇਸ ਦੇ ਮੱਦੇਨਜ਼ਰ ਡੀਐੱਮਆਰਸੀ ਨੇ 22 ਮਾਰਚ ਨੂੰ ਇਸ ਨੂੰ ਬੰਦ ਰੱਖਣ ਦਾ ਫ਼ੈਸਲਾ ਲਿਆ ਹੈ। ਡੀਐੱਮਆਰਸੀ ਨੇ ਦੱਸਿਆ ਕਿ ਪਬਲਿਕ ਸੇਫਟੀ ਕਾਰਨ ਇਹ ਫ਼ੈਸਲਾ ਲਿਆ ਗਿਆ ਹੈ। ਕੋਵਿਡ-19 ਦੇ ਖ਼ਤਰੇ ਨੂੰ ਦੇਖਦਿਆਂ ਸੋਸ਼ਲ ਡਿਸਟੇਸਿੰਗ ਬਹੁਤ ਜ਼ਰੂਰੀ ਹੈ।

ਕੋਰੋਨਾ ਵਾਇਰਸ ਦੀ ਵੈਸ਼ਵਿਕ ਮਹਾਮਾਰੀ ਨੂੰ ਦੇਖਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਐਤਵਾਰ ਨੂੰ 'ਜਨਤਾ ਕਰਫਿਊ' ਦਾ ਐਲਾਨ ਕੀਤਾ ਹੈ। ਇਸ ਸਬੰਧੀ ਦਿੱਲੀ ਦੇ ਬਾਜ਼ਾਰਾਂ ਨੇ ਵੀ ਇਸ ਫ਼ੈਸਲੇ 'ਚ ਨਾਲ ਆਉਣ ਦਾ ਫ਼ੈਸਲਾ ਲਿਆ ਹੈ। ਕਈ ਬਾਜ਼ਾਰਾਂ ਦੇ ਵਪਾਰੀ ਸੰਗਠਨਾਂ ਨੇ ਐਤਵਾਰ ਨੂੰ ਬਾਜ਼ਾਰ ਬੰਦ ਰੱਖਣ ਦਾ ਫ਼ੈਸਲਾ ਲਿਆ ਹੈ। ਉਹ ਇਸ ਲੜਾਈ 'ਚ ਪੂਰੀ ਤਰ੍ਹਾਂ ਦੇਸ਼ ਦੇ ਨਾਲ ਹਨ।

ਦੱਸ ਦੇਈਏ ਕਿ ਦਿੱਲੀ ਸਰਕਾਰ ਨੇ ਸਾਰੇ ਮਾਲ ਨੂੰ 31 ਮਾਰਚ ਤਕ ਬੰਦ ਕਰਨ ਦਾ ਫ਼ੈਸਲਾ ਕੀਤਾ ਹੈ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਇਹ ਵੀ ਸਪਸ਼ਟ ਕੀਤਾ ਕਿ ਸਾਰੇ ਮਾਲ ਬੰਦ ਰਹਿਣਗੇ ਪਰ ਕਿਰਾਨਾ ਦੁਕਾਨ, ਫਾਰਮੇਸੀ ਤੇ ਸਬਜ਼ੀਆਂ ਦੀਆਂ ਦੁਕਾਨਾਂ ਨੂੰ ਬੰਦ ਨਹੀਂ ਕੀਤਾ ਗਿਆ ਹੈ।

Posted By: Amita Verma