ਨਵੀਂ ਦਿੱਲੀ (ਪੀਟੀਆਈ) : ਘਰੇਲੂ ਸਰਾਫਾ ਬਾਜ਼ਾਰ ਵਿਚ ਸੋਮਵਾਰ ਨੂੰ ਸੋਨੇ ਤੇ ਚਾਂਦੀ ਦੋਵਾਂ ਦੀਆਂ ਹਾਜ਼ਰ ਕੀਮਤਾਂ ਵਿਚ ਗਿਰਾਵਟ ਦਰਜ ਕੀਤੀ ਗਈ। ਐੱਚਡੀਐੱਫਸੀ ਸਕਿਓਰਿਟੀਜ਼ ਅਨੁਸਾਰ, ਰਾਸ਼ਟਰੀ ਰਾਜਧਾਨੀ ਦਿੱਲੀ ਵਿਚ ਸੋਮਵਾਰ ਨੂੰ ਸੋਨੇ ਦੀ ਕੀਮਤ ਵਿਚ 59 ਰੁਪਏ ਪ੍ਰਤੀ 10 ਗ੍ਰਾਮ ਦੀ ਮਾਮੂਲੀ ਗਿਰਾਵਟ ਦਰਜ ਕੀਤੀ ਗਈ। ਇਸ ਗਿਰਾਵਟ ਨਾਲ ਸੋਨੇ ਦਾ ਭਾਅ ਦਿੱਲੀ ਵਿਚ 51,034 ਰੁਪਏ ਪ੍ਰਤੀ 10 ਗ੍ਰਾਮ ਰਹਿ ਗਿਆ ਹੈ। ਗੌਰਤਲਬ ਹੈ ਕਿ ਪਿਛਲੇ ਸੈਸ਼ਨ ਵਿਚ ਸੋਨਾ 51,093 ਰੁਪਏ ਪ੍ਰਤੀ 10 ਗ੍ਰਾਮ ਦੇ ਭਾਅ 'ਤੇ ਬੰਦ ਹੋਇਆ ਸੀ।

ਉੱਥੇ, ਚਾਂਦੀ ਦੀ ਹਾਜ਼ਰ ਕੀਮਤਾਂ ਵਿਚ ਸੋਮਵਾਰ ਨੂੰ ਵੱਡੀ ਗਿਰਾਵਟ ਦਰਜ ਕੀਤੀ ਗਈ ਹੈ। ਘਰੇਲੂ ਸਰਾਫਾ ਬਾਜ਼ਾਰ ਵਿਚ ਸੋਮਵਾਰ ਨੂੰ ਚਾਂਦੀ ਦੇ ਹਾਜ਼ਰ ਭਾਅ ਵਿਚ 753 ਰੁਪਏ ਪ੍ਰਤੀ ਕਿਲੋਗ੍ਰਾਮ ਦੀ ਗਿਰਾਵਟ ਦਰਜ ਕੀਤੀ ਗਈ। ਇਸ ਗਿਰਾਵਟ ਨਾਲ ਚਾਂਦੀ ਦਾ ਭਾਅ 62,008 ਰੁਪਏ ਪ੍ਰਤੀ ਕਿਲੋਗ੍ਰਾਮ ਰਹਿ ਗਿਆ ਹੈ। ਗੌਰਤਲਬ ਹੈ ਕਿ ਇਸ ਤੋਂ ਪਿਛਲੇ ਸੈਸ਼ਨ ਵਿਚ ਚਾਂਦੀ 62,761 ਰੁਪਏ ਪ੍ਰਤੀ ਕਿਲੋਗ੍ਰਾਮ ਦੇ ਭਾਅ 'ਤੇ ਬੰਦ ਹੋਈ ਸੀ।

Posted By: Susheel Khanna