ਨਵੀਂ ਦਿੱਲੀ (ਪੀਟੀਆਈ) : ਸੋਨੇ ਦੇ ਭਾਅ ਵਿਚ ਪਿਛਲੇ ਤਿੰਨ ਸੈਸ਼ਨਾਂ ਤੋਂ ਜਾਰੀ ਗਿਰਾਵਟ ਦਾ ਸਿਲਸਿਲਾ ਸ਼ੁਕਰਵਾਰ ਨੂੰ ਰੁਕ ਗਿਆ। ਐੱਚਡੀਐੱਫਸੀ ਸਕਿਓਰਿਟੀਜ਼ ਮੁਤਾਬਕ ਕੌਮੈਂਤਰੀ ਪੱਧਰ 'ਤੇ ਕੀਮਤਾਂ ਵਿਚ ਤੇਜ਼ੀ ਦਰਮਿਆਨ ਸ਼ੁਕਰਵਾਰ ਨੂੰ ਰਾਸ਼ਟਰੀ ਰਾਜਧਾਨੀ ਦਿੱਲੀ ਵਿਚ ਸੋਨੇ ਦਾ ਮੁੱਲ 324 ਰੁਪਏ ਦੇ ਵਾਧੇ ਨਾਲ 51,704 ਰੁਪਏ ਪ੍ਰਤੀ 10 ਗ੍ਰਾਮ ਦੇ ਪੱਧਰ 'ਤੇ ਪਹੁੰਚ ਗਿਆ। ਇਸ ਨਾਲ ਪਿਛਲੇ ਸੈਸ਼ਨ ਵਿਚ ਸੋਨੇ ਦਾ ਭਾਅ 51,380 ਰੁਪਏ ਪ੍ਰਤੀ 10 ਗ੍ਰਾਮ ਰਿਹਾ ਸੀ। ਦੂਜੇ ਪਾਸੇ ਚਾਂਦੀ ਦੀ ਕੀਮਤ ਵੀ 1,598 ਰੁਪਏ ਦੀ ਤੇਜ਼ੀ ਨਾਲ 62,972 ਰੁਪਏ ਪ੍ਰਤੀ ਕਿਲੋਗ੍ਰਾਮ ਦੇ ਪੱਧਰ 'ਤੇ ਪਹੁੰਚ ਗਈ। ਇਸ ਤੋਂ ਪਿਛਲੇ ਸੈਸ਼ਨ ਵਿਚ ਰਾਸ਼ਟਰੀ ਰਾਜਧਾਨੀ ਵਿਚ ਚਾਂਦੀ ਦੀ ਕੀਮਤ 61,374 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਰਹੀ ਸੀ।

Posted By: Susheel Khanna