Gold Silver Price Today: ਸੋਨਾ-ਚਾਂਦੀ ਦੀਆਂ ਕੀਮਤਾਂ 'ਚ ਫਿਰ ਗਿਰਾਵਟ, ਫਿੱਕੀ ਪਈ ਚਮਕ; ਜਾਣੋ ਕਿੰਨਾ ਸਸਤਾ ਹੋਇਆ ਸੋਨਾ?
Gold Silver Price Today : ਘਰੇਲੂ ਬਾਜ਼ਾਰ 'ਚ ਵੀ ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਗਿਰਾਵਟ ਦਰਜ ਕੀਤੀ ਗਈ। ਬਾਜ਼ਾਰ ਖੁੱਲ੍ਹਦੇ ਹੀ ਸੋਨਾ (Gold Price) ਡਿੱਗ ਕੇ ਕਰੀਬ 1.42 ਲੱਖ ਰੁਪਏ ਪ੍ਰਤੀ 10 ਗ੍ਰਾਮ ਦੇ ਆਸ-ਪਾਸ ਕਾਰੋਬਾਰ ਕਰਦਾ ਦਿਖਾਈ ਦਿੱਤਾ। ਉੱਥੇ ਹੀ ਚਾਂਦੀ ਦੀ ਕੀਮਤ (Silver Price) ਵੀ ਡਿੱਗ ਕੇ ਕਰੀਬ 1.94 ਲੱਖ ਰੁਪਏ ਪ੍ਰਤੀ ਕਿਲੋਗ੍ਰਾਮ ਦੇ ਆਸ-ਪਾਸ ਰਹੀ।
Publish Date: Tue, 27 Oct 2026 10:07 AM (IST)
Updated Date: Tue, 27 Oct 2026 10:10 AM (IST)
ਬਿਜ਼ਨੈੱਸ ਡੈਸਕ, ਨਵੀਂ ਦਿੱਲੀ: ਦੀਵਾਲੀ ਤੋਂ ਪਹਿਲਾਂ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ 'ਚ ਉਤਰਾਅ-ਚੜ੍ਹਾਅ ਜਾਰੀ ਹੈ। ਹਾਲਾਤ ਇਹ ਹਨ ਕਿ ਸੋਨਾ ਆਪਣੇ ਆਲ ਟਾਈਮ ਹਾਈ ਤੋਂ ਕਰੀਬ 25 ਫ਼ੀਸਦੀ ਅਤੇ ਚਾਂਦੀ 55 ਫ਼ੀਸਦੀ ਤਕ ਸਸਤੀ ਹੋ ਗਈ ਹੈ। ਅਜਿਹੇ 'ਚ ਅੱਜ ਕਾਰੋਬਾਰੀ ਹਫ਼ਤੇ ਦੇ ਦੂਜੇ ਦਿਨ ਗਲੋਬਲ ਬਾਜ਼ਾਰ 'ਚ ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਗਿਰਾਵਟ ਦੇਖਣ ਨੂੰ ਮਿਲੀ ਹੈ। ਕੌਮਾਂਤਰੀ ਬਾਜ਼ਾਰ 'ਚ ਸੋਨਾ ਡਿੱਗ ਕੇ 4,000 ਡਾਲਰ ਪ੍ਰਤੀ ਔਂਸ ਦੇ ਆਸ-ਪਾਸ ਕਾਰੋਬਾਰ ਕਰ ਰਿਹਾ ਹੈ। ਆਓ, ਘਰੇਲੂ ਬਾਜ਼ਾਰ ਦੀਆਂ ਕੀਮਤਾਂ 'ਤੇ ਇੱਕ ਨਜ਼ਰ ਮਾਰਦੇ ਹਾਂ।
ਇੰਟਰਨੈਸ਼ਨਲ ਮਾਰਕੀਟ 'ਚ ਡਿੱਗੀਆਂ ਕੀਮਤਾਂ
ਇੰਟਰਨੈਸ਼ਨਲ ਮਾਰਕੀਟ ਯਾਨੀ Comex 'ਚ 27 ਅਕਤੂਬਰ ਨੂੰ ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਫਿਰ ਗਿਰਾਵਟ ਦੇਖਣ ਨੂੰ ਮਿਲੀ। ਲਗਾਤਾਰ ਗਿਰਾਵਟ ਤੋਂ ਬਾਅਦ ਅੱਜ ਸਵੇਰੇ ਕਰੀਬ 9 ਵਜੇ Comex 'ਤੇ ਸੋਨਾ 0.46 ਫ਼ੀਸਦੀ ਡਿੱਗ ਕੇ (Gold Price on Comex) 4,019.90 ਡਾਲਰ ਪ੍ਰਤੀ ਔਂਸ 'ਤੇ ਕਾਰੋਬਾਰ ਕਰਦਾ ਦਿਖਾਈ ਦਿੱਤਾ। ਉੱਥੇ ਹੀ ਚਾਂਦੀ (Silver Price on Comex) ਦੀਆਂ ਕੀਮਤਾਂ 'ਚ 1.37 ਫ਼ੀਸਦੀ ਤੱਕ ਦੀ ਗਿਰਾਵਟ ਆਈ ਅਤੇ ਇਸ ਦੀ ਕੀਮਤ 53.595 ਡਾਲਰ ਪ੍ਰਤੀ ਔਂਸ 'ਤੇ ਕਾਰੋਬਾਰ ਕਰਦੀ ਦਿਖਾਈ ਦਿੱਤੀ।
ਘਰੇਲੂ ਬਾਜ਼ਾਰ 'ਚ ਵੀ ਧੜੰਮ ਡਿੱਗੀਆਂ ਕੀਮਤਾਂ
ਘਰੇਲੂ ਬਾਜ਼ਾਰ 'ਚ ਵੀ ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਗਿਰਾਵਟ ਦਰਜ ਕੀਤੀ ਗਈ। ਬਾਜ਼ਾਰ ਖੁੱਲ੍ਹਦੇ ਹੀ ਸੋਨਾ (Gold Price) ਡਿੱਗ ਕੇ ਕਰੀਬ 1.42 ਲੱਖ ਰੁਪਏ ਪ੍ਰਤੀ 10 ਗ੍ਰਾਮ ਦੇ ਆਸ-ਪਾਸ ਕਾਰੋਬਾਰ ਕਰਦਾ ਦਿਖਾਈ ਦਿੱਤਾ। ਉੱਥੇ ਹੀ ਚਾਂਦੀ ਦੀ ਕੀਮਤ (Silver Price) ਵੀ ਡਿੱਗ ਕੇ ਕਰੀਬ 1.94 ਲੱਖ ਰੁਪਏ ਪ੍ਰਤੀ ਕਿਲੋਗ੍ਰਾਮ ਦੇ ਆਸ-ਪਾਸ ਰਹੀ।
MCX 'ਤੇ ਦਸੰਬਰ ਡਿਲਿਵਰੀ ਵਾਲਾ ਸੋਨਾ ਡਿੱਗਿਆ?
ਮਲਟੀ ਕਮੋਡਿਟੀ ਐਕਸਚੇਂਜ ਯਾਨੀ MCX 'ਤੇ ਦਸੰਬਰ ਡਿਲਿਵਰੀ ਵਾਲੇ ਸੋਨੇ ਦੀ ਕੀਮਤ 'ਚ 350 ਰੁਪਏ ਦੀ ਗਿਰਾਵਟ ਦਰਜ ਕੀਤੀ ਗਈ। ਇਸ ਤੋਂ ਬਾਅਦ ਸੋਨਾ 1,42,768 ਰੁਪਏ (Gold Price Today) ਪ੍ਰਤੀ 10 ਗ੍ਰਾਮ 'ਤੇ ਕਾਰੋਬਾਰ ਕਰਦਾ ਨਜ਼ਰ ਆਇਆ।
ਉੱਥੇ ਹੀ ਚਾਂਦੀ ਦੀ ਗੱਲ ਕਰੀਏ ਤਾਂ ਇਸ ਦੀ ਕੀਮਤ 'ਚ 1,300 ਰੁਪਏ ਦੀ ਗਿਰਾਵਟ ਦੇਖਣ ਨੂੰ ਮਿਲੀ ਅਤੇ ਇਹ 1,94,544 ਰੁਪਏ ਪ੍ਰਤੀ ਕਿਲੋਗ੍ਰਾਮ (Silver Price Today) 'ਤੇ ਪਹੁੰਚ ਗਈ।
ਕਿੰਨਾ ਸਸਤਾ ਹੋਇਆ ਸੋਨਾ?
ਬਾਜ਼ਾਰ ਖੁੱਲ੍ਹਦੇ ਹੀ ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਫਿਰ ਗਿਰਾਵਟ ਦੇਖਣ ਨੂੰ ਮਿਲੀ। ਇਨ੍ਹਾਂ ਕੀਮਤੀ ਧਾਤਾਂ 'ਚ ਲਗਾਤਾਰ ਗਿਰਾਵਟ ਦਾ ਦੌਰ ਜਾਰੀ ਹੈ। ਅਜਿਹੇ 'ਚ 24 ਕੈਰੇਟ ਸੋਨਾ (Gold Rates Today) ਕਰੀਬ 1,43,530 ਰੁਪਏ ਪ੍ਰਤੀ 10 ਗ੍ਰਾਮ ਦੇ ਆਸ-ਪਾਸ ਕਾਰੋਬਾਰ ਕਰ ਰਿਹਾ ਹੈ, ਜਦਕਿ 22 ਕੈਰੇਟ ਸੋਨੇ ਦੀ ਕੀਮਤ ਲਗਭਗ 1,31,569 ਰੁਪਏ ਪ੍ਰਤੀ 10 ਗ੍ਰਾਮ ਹੈ। ਉੱਥੇ ਹੀ 18 ਕੈਰੇਟ ਸੋਨਾ ਕਰੀਬ 1,07,648 ਰੁਪਏ ਪ੍ਰਤੀ 10 ਗ੍ਰਾਮ 'ਤੇ ਕਾਰੋਬਾਰ ਕਰ ਰਿਹਾ ਹੈ। ਸਰਾਫ਼ਾ ਬਾਜ਼ਾਰ 'ਚ ਚਾਂਦੀ ਦੀ ਕੀਮਤ ਲਗਪਗ 1,96,410 ਰੁਪਏ ਪ੍ਰਤੀ ਕਿਲੋਗ੍ਰਾਮ ਦੇ ਆਸ-ਪਾਸ ਰਹੀ।
ਤੁਹਾਡੀ ਜਾਣਕਾਰੀ ਲਈ ਦੱਸ ਦੇਈਏ ਕਿ ਸੋਨੇ-ਚਾਂਦੀ ਦੀਆਂ ਕੀਮਤਾਂ ਪਿਛਲੇ 6 ਮਹੀਨਿਆਂ ਦੇ ਹੇਠਲੇ ਪੱਧਰ 'ਤੇ ਪਹੁੰਚ ਗਈਆਂ ਹਨ। 29 ਜਨਵਰੀ 2026 ਨੂੰ ਸੋਨੇ ਨੇ 1.93 ਲੱਖ ਰੁਪਏ ਪ੍ਰਤੀ 10 ਗ੍ਰਾਮ ਦੇ ਪੱਧਰ 'ਤੇ ਪਹੁੰਚ ਕੇ ਆਪਣਾ ਆਲ ਟਾਈਮ ਹਾਈ ਬਣਾਇਆ ਸੀ। ਉੱਥੇ ਹੀ ਚਾਂਦੀ 4.20 ਲੱਖ ਰੁਪਏ ਪ੍ਰਤੀ ਕਿਲੋਗ੍ਰਾਮ ਤੱਕ ਪਹੁੰਚ ਗਈ ਸੀ ਅਤੇ ਆਪਣੇ ਸਾਰੇ ਰਿਕਾਰਡ ਤੋੜ ਦਿੱਤੇ ਸਨ। ਪਰ ਉਦੋਂ ਤੋਂ ਹੁਣ ਤੱਕ ਸੋਨਾ ਕਰੀਬ 50,000 ਰੁਪਏ ਅਤੇ ਚਾਂਦੀ 2,25,000 ਰੁਪਏ ਤੱਕ ਸਸਤੀ ਹੋ ਚੁੱਕੀ ਹੈ।