Gold Silver Price Today: ਸੋਨੇ-ਚਾਂਦੀ ਦੇ ਬਦਲੇ ਤੇਵਰ! ਚਾਂਦੀ ₹2.19 ਲੱਖ 'ਤੇ, ਸੋਨਾ ਵੀ ਚੜ੍ਹਿਆ; ਜਾਣੋ ਅੱਜ ਦੇ ਤਾਜ਼ਾ ਭਾਅ
MCX ਦੀ ਗੱਲ ਕਰੀਏ ਤਾਂ ਦਸੰਬਰ ਡਿਲਿਵਰੀ ਵਾਲੇ ਸੋਨੇ ਦੀ ਕੀਮਤ 'ਚ ਲਗਪਗ ₹100 ਦਾ ਵਾਧਾ ਦਰਜ ਕੀਤਾ ਗਿਆ। ਇਸ ਤੋਂ ਬਾਅਦ ਸੋਨਾ ₹1,48,457 ਪ੍ਰਤੀ 10 ਗ੍ਰਾਮ 'ਤੇ ਕਾਰੋਬਾਰ ਕਰਦਾ ਨਜ਼ਰ ਆਇਆ। ਉੱਥੇ ਹੀ ਚਾਂਦੀ ਦੀ ਕੀਮਤ 'ਚ ਲਗਪਗ ₹150 ਦਾ ਵਾਧਾ ਹੋਇਆ ਅਤੇ ਇਹ ₹2,19,279 ਪ੍ਰਤੀ ਕਿਲੋਗ੍ਰਾਮ 'ਤੇ ਪਹੁੰਚ ਗਈ।
Publish Date: Wed, 14 Oct 2026 10:15 AM (IST)
Updated Date: Wed, 14 Oct 2026 10:20 AM (IST)
ਬਿਜ਼ਨੈੱਸ ਡੈਸਕ, ਨਵੀਂ ਦਿੱਲੀ : ਸੋਨੇ-ਚਾਂਦੀ ਦੀਆਂ ਕੀਮਤਾਂ ਦਾ ਰੁਝਾਨ ਬਦਲ ਗਿਆ ਹੈ। ਅੱਜ ਬਾਜ਼ਾਰ ਦੀ ਸ਼ੁਰੂਆਤ ਕਾਫ਼ੀ ਸੁਸਤ ਰਹੀ। ਬਾਜ਼ਾਰ ਖੁੱਲ੍ਹਦੇ ਹੀ ਸੋਨੇ ਤੇ ਚਾਂਦੀ ਦੀਆਂ ਕੀਮਤਾਂ 'ਚ ਮਾਮੂਲੀ ਤੇਜ਼ੀ ਦੇਖਣ ਨੂੰ ਮਿਲੀ। ਦੂਜੇ ਪਾਸੇ, ਕੌਮਾਂਤਰੀ ਬਾਜ਼ਾਰ 'ਚ ਸੋਨੇ ਦੀਆਂ ਕੀਮਤਾਂ ਵਧੀਆਂ, ਜਦਕਿ ਚਾਂਦੀ ਦੇ ਭਾਅ 'ਚ ਗਿਰਾਵਟ ਦਰਜ ਕੀਤੀ ਗਈ। ਅਜਿਹੇ 'ਚ ਆਓ ਜਾਣਦੇ ਹਾਂ ਕਿ ਬਾਜ਼ਾਰ 'ਚ ਸੋਨੇ-ਚਾਂਦੀ ਦੇ ਤਾਜ਼ਾ ਭਾਅ ਕੀ ਹਨ।
ਕੌਮਾਂਤਰੀ ਬਾਜ਼ਾਰ 'ਚ ਚੜ੍ਹਿਆ ਸੋਨਾ?
ਕੌਮਾਂਤਰੀ ਬਾਜ਼ਾਰ ਯਾਨੀ ਕਾਮੈਕਸ (Comex) 'ਚ 14 ਅਕਤੂਬਰ ਨੂੰ ਸੋਨੇ ਦੀਆਂ ਕੀਮਤਾਂ 'ਚ ਤੇਜ਼ੀ ਦੇਖਣ ਨੂੰ ਮਿਲੀ, ਜਦਕਿ ਚਾਂਦੀ ਦੇ ਭਾਅ ਹੇਠਾਂ ਆ ਗਏ। ਖ਼ਬਰ ਲਿਖੇ ਜਾਣ ਤਕ ਕਾਮੈਕਸ 'ਤੇ ਸੋਨੇ ਦੀ ਕੀਮਤ 0.26 ਫ਼ੀਸਦੀ ਤਕ ਵਧ ਕੇ 4,188.10 ਡਾਲਰ ਪ੍ਰਤੀ ਔਂਸ 'ਤੇ ਪਹੁੰਚ ਗਈ। ਉੱਥੇ ਹੀ ਚਾਂਦੀ ਦੀ ਕੀਮਤ 'ਚ 0.13 ਫ਼ੀਸਦੀ ਤੱਕ ਦੀ ਗਿਰਾਵਟ ਆਈ ਅਤੇ ਇਹ 59.445 ਡਾਲਰ ਪ੍ਰਤੀ ਔਂਸ 'ਤੇ ਕਾਰੋਬਾਰ ਕਰਦੀ ਦਿਖਾਈ ਦਿੱਤੀ।
ਘਰੇਲੂ ਬਾਜ਼ਾਰ 'ਚ ਕੀ ਹਨ ਕੀਮਤਾਂ?
ਘਰੇਲੂ ਬਾਜ਼ਾਰ 'ਚ ਸੋਨੇ ਅਤੇ ਚਾਂਦੀ ਦੋਵਾਂ ਦੀਆਂ ਕੀਮਤਾਂ 'ਚ ਤੇਜ਼ੀ ਦੇਖਣ ਨੂੰ ਮਿਲੀ। ਅੱਜ ਯਾਨੀ 14 ਅਕਤੂਬਰ ਨੂੰ ਸੋਨਾ ਚੜ੍ਹ ਕੇ ਲਗਪਗ ₹1.48 ਲੱਖ ਪ੍ਰਤੀ 10 ਗ੍ਰਾਮ ਦੇ ਪੱਧਰ 'ਤੇ ਕਾਰੋਬਾਰ ਕਰਦਾ ਦਿਖਾਈ ਦਿੱਤਾ।
ਇਸੇ ਤਰ੍ਹਾਂ ਚਾਂਦੀ ਦੀ ਕੀਮਤ ਵੀ ਵਧ ਕੇ ਲਗਪਗ ₹2.19 ਲੱਖ ਪ੍ਰਤੀ ਕਿਲੋਗ੍ਰਾਮ ਦੇ ਪੱਧਰ 'ਤੇ ਪਹੁੰਚ ਗਈ।
MCX 'ਤੇ ਕਿੰਨੇ 'ਤੇ ਕਾਰੋਬਾਰ ਕਰ ਰਿਹਾ ਸੋਨਾ?
ਮਲਟੀ ਕਮੋਡਿਟੀ ਐਕਸਚੇਂਜ (MCX) ਦੀ ਗੱਲ ਕਰੀਏ ਤਾਂ ਦਸੰਬਰ ਡਿਲਿਵਰੀ ਵਾਲੇ ਸੋਨੇ ਦੀ ਕੀਮਤ 'ਚ ਲਗਪਗ ₹100 ਦਾ ਵਾਧਾ ਦਰਜ ਕੀਤਾ ਗਿਆ। ਇਸ ਤੋਂ ਬਾਅਦ ਸੋਨਾ ₹1,48,457 ਪ੍ਰਤੀ 10 ਗ੍ਰਾਮ 'ਤੇ ਕਾਰੋਬਾਰ ਕਰਦਾ ਨਜ਼ਰ ਆਇਆ। ਉੱਥੇ ਹੀ ਚਾਂਦੀ ਦੀ ਕੀਮਤ 'ਚ ਲਗਪਗ ₹150 ਦਾ ਵਾਧਾ ਹੋਇਆ ਅਤੇ ਇਹ ₹2,19,279 ਪ੍ਰਤੀ ਕਿਲੋਗ੍ਰਾਮ 'ਤੇ ਪਹੁੰਚ ਗਈ।
ਤੁਹਾਡੇ ਸ਼ਹਿਰ 'ਚ ਕੀ ਹਨ ਸੋਨੇ-ਚਾਂਦੀ ਦੇ ਭਾਅ?
ਅੱਜ ਬਾਜ਼ਾਰ ਖੁੱਲ੍ਹਦੇ ਹੀ ਸੋਨੇ ਅਤੇ ਚਾਂਦੀ ਦੋਵਾਂ ਦੀਆਂ ਕੀਮਤਾਂ 'ਚ ਤੇਜ਼ੀ ਦੇਖਣ ਨੂੰ ਮਿਲੀ। ਇਸ ਦੌਰਾਨ 24 ਕੈਰੇਟ ਸੋਨਾ ਲਗਪਗ ₹1,48,760 ਪ੍ਰਤੀ 10 ਗ੍ਰਾਮ 'ਤੇ ਕਾਰੋਬਾਰ ਕਰਦਾ ਦਿਖਾਈ ਦਿੱਤਾ, ਜਦਕਿ 22 ਕੈਰੇਟ ਸੋਨੇ ਦੀ ਕੀਮਤ ਲਗਭਗ ₹1,36,363 ਪ੍ਰਤੀ 10 ਗ੍ਰਾਮ ਰਹੀ। ਇਸੇ ਤਰ੍ਹਾਂ 18 ਕੈਰੇਟ ਸੋਨੇ ਦਾ ਭਾਅ ਲਗਭਗ ₹1,11,570 ਪ੍ਰਤੀ 10 ਗ੍ਰਾਮ ਦਰਜ ਕੀਤਾ ਗਿਆ। ਸਰਾਫ਼ਾ ਬਾਜ਼ਾਰ 'ਚ ਚਾਂਦੀ ਦੀ ਕੀਮਤ ਲਗਪਗ ₹2,19,630 ਪ੍ਰਤੀ ਕਿਲੋਗ੍ਰਾਮ 'ਤੇ ਕਾਰੋਬਾਰ ਕਰਦੀ ਦਿਖਾਈ ਦਿੱਤੀ।