- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
2004 ਤੋਂ 2014 ਦੇ ਦਹਾਕੇ ਦੌਰਾਨ EPFO ਦੀ ਤਨਖ਼ਾਹ ਹੱਦ 'ਚ ਕੋਈ ਬਦਲਾਅ ਨਹੀਂ ਕੀਤਾ ਗਿਆ ਸੀ। ਹਾਲਾਂਕਿ, ਸਤੰਬਰ 2014 'ਚ ਇਸ ਨੂੰ ਕਾਫ਼ੀ ਵਧਾ ਕੇ 15,000 ਰੁਪਏ ਕਰ ਦਿੱਤਾ ਗਿਆ ਸੀ। ਮੌਜੂਦਾ ਫ਼ੈਸਲਾ ਇਸੇ ਸੋਚ ਨੂੰ ਅੱਗੇ ਵਧਾਉਂਦਾ ਹੈ। ਇਸ ਦੌਰਾਨ ਤਨਖ਼ਾਹਾਂ 'ਚ ਲਗਾਤਾਰ ਵਾਧੇ, ਵਧਦੀ ਆਮਦਨ ਤੇ ਰਸਮੀ ਰੁਜ਼ਗਾਰ ਦੇ ਲਗਾਤਾਰ ਵਿਸਥਾਰ ਨੂੰ ਧਿਆਨ 'ਚ ਰੱਖਦੇ ਹੋਏ EPFO ਦੀ ਤਨਖ਼ਾਹ ਸੀਮਾ ਹੁਣ 25,000 ਰੁਪਏ ਕੀਤੀ ਜਾ ਰਹੀ ਹੈ।

ਕੇਂਦਰੀ ਮੰਤਰੀ ਅਸ਼ਵਿਨੀ ਵੈਸ਼ਣਵ ਨੇ ਕਿਹਾ, 'ਇਸ ਨਾਲ ਲਗਪਗ 51 ਲੱਖ ਮੁਲਾਜ਼ਮਾਂ ਨੂੰ ਫਾਇਦਾ ਹੋਵੇਗਾ। ਸਰਕਾਰ 'ਤੇ 11,339 ਕਰੋੜ ਰੁਪਏ ਦਾ ਖਰਚ ਆਵੇਗਾ।' ਉਨ੍ਹਾਂ ਕਿਹਾ ਕਿ ਇਹ ਲੰਬੇ ਸਮੇਂ ਤੋਂ ਕੀਤੀ ਜਾ ਰਹੀ ਮੰਗ ਸੀ ਅਤੇ ਹੁਣ ਪ੍ਰਧਾਨ ਮੰਤਰੀ ਨੇ ਇਸ ਨੂੰ ਮਨਜ਼ੂਰੀ ਦੇ ਦਿੱਤੀ ਹੈ। ਸੁਰੱਖਿਆ ਦਾ ਇਹ ਦਾਇਰਾ ਕਰਮਚਾਰੀਆਂ ਅਤੇ ਰੁਜ਼ਗਾਰਦਾਤਾਵਾਂ, ਦੋਵਾਂ ਲਈ ਮਦਦਗਾਰ ਸਾਬਿਤ ਹੋਵੇਗਾ।
ਉਨ੍ਹਾਂ ਕਿਹਾ ਕਿ ਕਈ ਸੂਬਿਆਂ 'ਚ ਅਕੁਸ਼ਲ ਮਜ਼ਦੂਰਾਂ ਲਈ ਘੱਟੋ-ਘੱਟ ਤਨਖ਼ਾਹ 15,000 ਰੁਪਏ ਤੋਂ ਵੱਧ ਹੋ ਚੁੱਕੀ ਹੈ। ਇਸ ਲਈ 2014 'ਚ ਤੈਅ ਕੀਤੀ ਗਈ 15,000 ਰੁਪਏ ਦੀ ਹੱਦ ਦਾ ਹੁਣ ਕੋਈ ਆਧਾਰ ਨਹੀਂ ਰਹਿ ਗਿਆ ਸੀ। ਇਸ ਕਾਰਨ ਵਿਚਾਰ-ਵਟਾਂਦਰੇ ਤੋਂ ਬਾਅਦ ਤਨਖ਼ਾਹ ਸੀਮਾ ਨੂੰ ਵਧਾ ਕੇ 25,000 ਰੁਪਏ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ।
ਅਸ਼ਵਿਨੀ ਵੈਸ਼ਣਵ ਨੇ ਕਿਹਾ ਕਿ ਨੌਕਰੀ ਦੀ ਭਾਲ ਕਰ ਰਹੇ ਲੋਕਾਂ ਲਈ 'ਇਸ ਨਾਲ ਸਮਾਜਿਕ ਸੁਰੱਖਿਆ ਕਵਰੇਜ ਵਧੇਗਾ ਤੇ ਵੱਧ ਮੁਲਾਜ਼ਮਾਂ ਨੂੰ ਹੋਰ ਲਾਭ ਮਿਲਣਗੇ।' ਇਹ ਫ਼ੈਸਲਾ 17 ਸਤੰਬਰ ਤੋਂ ਲਾਗੂ ਹੋਵੇਗਾ।