ਨਵੀਂ ਦਿੱਲੀ : ਦੇਸ਼ ਭਰ ਵਿਚ ਪੈਟਰੋਲ ਡੀਜ਼ਲ ਦੀਆਂ ਨਿੱਤ ਵੱਧਦੀਆਂ ਕੀਮਤਾਂ ਨਾਲ ਆਮ ਜਨਤਾ ਹਾਹਾਕਾਰ ਕਰ ਰਹੀ ਹੈ। ਦੇਸ਼ ਦੇ ਕਈ ਸੂਬਿਆਂ ਵਿਚ ਤਾਂ ਪੈਟਰੋਲ 100 ਰੁਪਏ ਪ੍ਰਤੀ ਲੀਟਰ ਤਕ ਵਿਕ ਰਿਹਾ ਹੈ। ਇਕ ਪਾਸੇ ਤੇਲ ਕੀਮਤਾਂ ਵਿਚ ਕਟੌਤੀ ਕਰਨ ਲਈ ਵਿਰੋਧੀ ਧਿਰ ਲਗਾਤਾਰ ਕੇਂਦਰ ਸਰਕਾਰ ’ਤੇ ਦਬਾਅ ਬਣਾ ਰਿਹਾ ਹੈ ਉਥੇ ਦੇਸ਼ ਦੇ ਇਨ੍ਹਾਂ ਚਾਰ ਸੂਬਿਆਂ ਨੇ ਟੈਕਸ ਵਿਚ ਕਟੌਤੀ ਕਰਕੇ ਆਮ ਜਨਤਾ ਨੂੰ ਤੇਲ ਕੀਮਤਾਂ ਵਿਚ ਕੁਝ ਰਾਹਤ ਪ੍ਰਦਾਨ ਕੀਤੀ ਹੈ।

ਇਨ੍ਹਾਂ ਸੂਬਿਆਂ ਵਿਚ ਘੱਟ ਹੋਈਆਂ ਪੈਟਰੋਲ ਡੀਜ਼ਲ ਦੀਆਂ ਕੀਮਤਾਂ ਵਿਚ ਕਟੌਤੀ

ਪੱਛਮੀ ਬੰਗਾਲ, ਰਾਜਸਥਾਨ, ਅਸਮ ਅਤੇ ਮੇਘਾਲਿਆ ਵਿਚ ਪੈਟਰੋਲ ਡੀਜ਼ਲ ਦੀਆਂ ਕੀਮਤਾਂ ਘੱਟ ਹੋਈਆਂ ਹਨ। ਸਭ ਤੋਂ ਪਹਿਲਾਂ ਰਾਜਸਥਾਨ ਨੇ ਵੈਟ 38 ਫੀਸਦ ਤੋਂ ਘਟਾ ਕੇ 36 ਫੀਸਦ ਕਰ ਦਿੱਤਾ ਹੈ। ਪੱਛਮੀ ਬੰਗਾਲ ਵਿਚ ਮਮਤਾ ਬੈਨਰਜੀ ਦੀ ਸਰਕਾਰ ਨੇ 1 ਰੁਪਏ ਪ੍ਰਤੀ ਲੀਟਰ ਵੈਟ ਦੀ ਕਟੌਤੀ ਦਾ ਐਲਾਨ ਕੀਤਾ ਹੈ। ਅਸਮ ਨੇ ਵੀ 5 ਰੁਪਏ ਐਡੀਸ਼ਨਲ ਟੈਕਸ ਹਟਾ ਲਿਆ ਹੈ।

ਮੇਘਾਲਿਆ ਨੇ ਸਭ ਤੋਂ ਵੱਡੀ ਰਾਹਤ ਦਿੰਦੇ ਹੋਏ ਪੈਟਰੋਲ ’ਤੇ 7.40 ਅਤੇ ਡੀਜ਼ਲ ’ਤੇ 7.10 ਰੁਪਏ ਘਟਾਉਣ ਦਾ ਫੈਸਲਾ ਲਿਆ ਹੈ। ਇਸ ਤੋਂ ਪਹਿਲਾਂ 2 ਰੁਪਏ ਪ੍ਰਤੀ ਲੀਟਰ ਕਟੌਤੀ ਕੀਤੀ ਗਈ ਸੀ।

ਕੇਂਦਰ ਸਰਕਾਰ ਨੇ ਐਕਸਾਈਜ਼ ਡਿਊਟੀ ਵਿਚ ਕਿਸੇ ਵੀ ਤਰ੍ਹਾਂ ਦੀ ਕਟੌਤੀ ਕਰਨ ਤੋਂ ਮਨ੍ਹਾ ਕਰ ਦਿੱਤਾ ਹੈ। ਕੇਂਦਰੀ ਪੈਟਰੋਲੀਅਮ ਮੰਤਰੀ ਧਰਮੇਂਦਰ ਪ੍ਰਧਾਨ ਨੇ ਤੇਲ ਦੀਆਂ ਕੀਮਤਾਂ ਵਧਣ ਕਾਰਨ ਅੰਤਰਰਾਸ਼ਟਰੀ ਬਾਜ਼ਾਰ ਵਿਚ ਕੱਚੇ ਤੇਲ ਦੇ ਉਤਪਾਦਨ ਵਿਚ ਕਟੌਤੀ ਦੱਸਿਆ ਹੈ।

Posted By: Tejinder Thind