ਜੇਐੱਨਐੱਨ, ਬੀਜਿੰਗ : ਕੋਰੋਨਾ ਦੇ ਪ੍ਰਭਾਵ ਨਾਲ ਜਿੱਥੇ ਦੁਨੀਆ ਦੇ ਕਈ ਦੇਸ਼ਾਂ ਦੀ ਆਰਥਿਕ ਸਥਿਤੀ ਕਮਜ਼ੋਰ ਹੋ ਰਹੀ ਹੈ, ਉੱਥੇ ਭਾਰਤੀ ਅਰਥਵਿਵਸਥਾ ਪੂਰੀ ਤਰ੍ਹਾਂ ਪ੍ਰਭਾਵਿਤ ਹੋ ਹੈ। ਇਸ ਮਹਾਮਾਰੀ ਨਾਲ ਸਭ ਤੋਂ ਜ਼ਿਆਦਾ ਪ੍ਰਭਾਵਿਤ ਚੀਨ ਹੈ। ਜਿੱਥੇ ਭਾਰਤੀ ਅਰਥਵਿਵਸਥਾ ਦੀ ਸਥਿਤੀ ਨਾਲ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ।

ਚੀਨ ਦੇ ਸਰਕਾਰੀ ਅਖ਼ਬਾਰ ਨੇ ਵੀਰਵਾਰ ਨੂੰ ਲਿਖਿਆ, 'ਦੂਨੀਆ ਦੀ ਸਭ ਤੋਂ ਜ਼ਿਆਦਾ ਆਬਾਦੀ ਵਾਲੇ ਦੇਸ਼ ਭਾਰਤ ਜਿੱਥੇ 130 ਕਰੋੜ ਲੋਕ ਰਹਿੰਦੇ ਹਨ ਉੱਥੇ ਮੰਗਲਵਾਰ ਤਕ ਸਿਰਫ਼ 130 ਲੋਕ ਕੋਰੋਨਾ ਵਾਇਰਸ ਦੀ ਲਪੇਟ 'ਚ ਪਾਏ ਗਏ ਤੇ ਸਿਰਫ਼ ਤਿੰਨ ਦੀ ਮੌਤ ਹੋਈ ਸੀ। ਖ਼ਾਸਕਰ ਉਦੋਂ ਜਦੋਂ ਦੂਨੀਆ 'ਚ ਇਹ ਮਹਾਮਾਰੀ ਤੇਜ਼ੀ ਨਾਲ ਫੈਲ ਰਹੀ ਹੈ ਉਹ ਦੁਨੀਆ ਦੇ ਸਭ ਤੋਂ ਪ੍ਰਭਾਵਿਤ ਦੇਸ਼ ਦੇ ਬਿਲਕੁਲ ਨਾਲ 'ਚ ਹੈ।

ਗਲੋਬਲ ਟਾਈਮਜ਼ ਨੇ ਕਿਹਾ, ਇਸ ਸਮੇਂ ਕੋਰੋਨਾ ਵਾਇਰਸ ਕਾਰਨ ਦੁਨੀਆ ਭਰ ਦੀ ਅਰਥਵਿਵਸਥਾ 'ਚ ਗਿਰਾਵਟ ਦੇਖੀ ਜਾ ਰਹੀ ਹੈ, ਪਰ ਭਾਰਤ ਦੀ ਉਭਰਦੀ ਅਰਥਵਿਵਸਥਾ ਇਸ ਤੋਂ ਪੂਰੀ ਤਰ੍ਹਾਂ ਅਛੁੱਤੀ ਹੈ।

Posted By: Amita Verma