ਜੇਐੱਨਐੱਨ, ਨਵੀਂ ਦਿੱਲੀ : ਸਾਊਦੀ ਅਰਬ ਦੀ ਤੇਲ ਕੰਪਨੀ ਅਰਾਮਕੋ ਦੇ ਤੇਲ ਖੂਹਾਂ 'ਤੇ ਡ੍ਰੋਨ ਹਮਲੇ ਤੋਂ ਬਾਅਦ ਆਲਮੀ ਪੱਧਰ 'ਤੇ ਕੱਚੇ ਤੇਲ ਦੀਆਂ ਕੀਮਤਾਂ 'ਚ ਭਾਰੀ ਵਾਧਾ ਦੇਖਿਆ ਗਿਆ ਹੈ। ਕੱਚੇ ਤੇਲ ਦੀ ਕੀਮਤ ਵਧਣ ਨਾਲ ਆਉਣ ਵਾਲੇ ਦਿਨਾਂ 'ਚ ਭਾਰਤ 'ਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਧਣ ਦੇ ਆਸਾਰ ਹਨ। ਹਾਲਾਂਕਿ, ਸ਼ਨਿਚਰਵਾਰ ਤੇ ਐਤਵਾਰ ਨੂੰ ਕੀਮਤਾਂ 'ਚ ਤੇਜ਼ੀ ਆਉਣ ਤੋਂ ਬਾਅਦ ਅੱਜ ਹਫ਼ਤੇ ਦੇ ਪਹਿਲੇ ਦਿਨ ਸੋਮਵਾਰ ਨੂੰ ਰਾਸ਼ਟਰੀ ਰਾਜਧਾਨੀ ਸਮੇਤ ਦੇਸ਼ ਦੇ ਕਈ ਮਹਾਨਗਰਾਂ 'ਚ ਪੈਟਰੋਲ ਤੇ ਡੀਜ਼ਲ ਦੇ ਭਾਅ ਜਿਉਂ ਦੇ ਤਿਉਂ ਬਣੇ ਹੋਏ ਹਨ। ਯਾਨੀ ਤੁਹਾਨੂੰ ਅੱਜ ਪੈਟਰੋਲ ਤੇ ਡੀਜ਼ਲ ਖਰੀਦਣ ਲਈ ਪੁਰਾਣੀ ਕੀਮਤ ਹੀ ਚੁਕਾਉਣੀ ਪਵੇਗੀ।

ਆਓ ਜਾਣਦੇ ਹਾਂ ਕਿ ਅੱਜ ਤੁਹਾਡੇ ਸ਼ਹਿਰ 'ਚ ਪੈਟਰੋਲ ਤੇ ਡੀਜ਼ਲ ਦੇ ਕੀ ਭਾਅ ਹਨ। ਰਾਸ਼ਟਰੀ ਰਾਜਧਾਨੀ ਦਿੱਲੀ 'ਚ ਅੱਜ ਪੈਟਰੋਲ 72.03 ਰੁਪਏ ਪ੍ਰਤੀ ਲੀਡਰ 'ਤੇ ਅਤੇ ਡੀਜ਼ਲ 65.43 ਰੁਪਏ ਪ੍ਰਤੀ ਲੀਟਰ 'ਤੇ ਵਿਕ ਰਿਹਾ ਹੈ। ਕੋਲਕਾਤਾ ਦੀ ਗੱਲ ਕਰੀਏ ਤਾਂ ਇੱਥੇ ਅੱਜ ਪੈਟਰੋਲ 74.76 ਰੁਪਏ ਪ੍ਰਤੀ ਲੀਟਰ 'ਤੇ ਅਤੇ ਡੀਜ਼ਲ 67.84 ਰੁਪਏ ਪ੍ਰਤੀ ਲੀਟਰ 'ਤੇ ਵਿਕ ਰਿਹਾ ਹੈ।

ਪੰਜਾਬ ਦੀ ਗੱਲ ਕਰੀਏ ਤਾਂ ਇੱਥੋਂ ਦੇ ਵੱਡੇ ਸ਼ਹਿਰਾ ਜਿਵੇਂ ਅੰਮ੍ਰਿਤਸਰ 'ਚ ਪੈਟਰੋਲ 72.42 ਲੀਟਰ ਤੇ ਡੀਜ਼ਲ 64.82 ਰੁਪਏ ਪ੍ਰਤੀ ਲੀਟਰ ਹੈ। ਜਲੰਧਰ 'ਚ ਪੈਟਰੋਲ 72.07 ਪ੍ਰਤੀ ਲੀਟਰ ਤੇ ਡੀਜ਼ਲ 64.43 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ। ਇਸੇ ਤਰ੍ਹਾਂ ਲੁਧਿਆਣਾ 'ਚ ਪੈਟਰੋਲ 73.32 ਰੁਪਏ ਪ੍ਰਤੀ ਲੀਟਰ ਤੇ ਡੀਜ਼ਲ 64.77 ਰੁਪਏ ਪ੍ਰਤੀ ਲੀਟਰ ਹੈ।

Posted By: Seema Anand