ਨਵੀਂ ਦਿੱਲੀ : ਰਿਲਾਇੰਸ ਇੰਡਸਟ੍ਰੀ (Reliance Industried) ਦੇ 42ਵੀਂ ਐਨੁਅਲ ਜਨਰਲ ਮੀਟਿੰਗ 'ਚ ਮੁਕੇਸ਼ ਅੰਬਾਨੀ ਨੇ ਕਈ ਵੱਡੇ ਐਲਾਨ ਕੀਤੇ ਹਨ। ਇਸ AGM 'ਚ ਅੰਬਾਨੀ ਨੇ ਆਪਣੇ ਨਿਵੇਸ਼ਕਾਂ ਨੂੰ ਸੰਬੋਧਨ ਕਰਦੇ ਹੋਏ ਜੰਮੂ-ਕਸ਼ਮੀਰ ਤੇ ਲੱਦਾਖ ਦੇ ਵਿਕਾਸ ਲਈ ਵੱਡੀਆਂ ਯੋਜਨਾਵਾਂ ਲਿਆਉਣ ਦੀ ਗੱਲ ਕਹੀ ਹੈ। ਮੁਕੇਸ਼ ਅੰਬਾਨੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਪੀਲ 'ਤੇ ਉਹ ਜੰਮੂ-ਕਸ਼ਮੀਰ ਤੇ ਲੱਦਾਖ ਵਾਸੀਆਂ ਲਈ ਕੰਮ ਕਰਨ ਲਈ ਤਿਆਰ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ 'ਚ ਜੰਮੂ-ਕਸ਼ਮੀਰ ਤੇ ਲੱਦਾਖ ਲਈ ਤੁਸੀਂ ਕਈ ਵੱਡੇ ਐਲਾਨ ਹੁੰਦੇ ਦੇਖੋਗੇ।

ਮੁਕੇਸ਼ ਅੰਬਾਨੀ ਨੇ ਕਿਹਾ ਕਿ ਉਹ J&K ਅਤੇ ਲੱਦਾਖ 'ਚ ਵਿਕਾਸ ਦੀਆਂ ਸਾਰੀਆਂ ਜ਼ਰੂਰਤਾਂ ਲਈ ਉੱਥੋਂ ਦੇ ਲੋਕਾਂ ਨਾਲ ਸਹਿਯੋਗ ਕਰਨ ਲਈ ਤਿਆਰ ਹਨ। ਉਨ੍ਹਾਂ ਕਿਹਾ ਕਿ ਛੇਤੀ ਹੀ ਇਨ੍ਹਾਂ ਖੇਤਰਾਂ 'ਚ ਵਿਕਾਸ ਯੋਜਨਾਵਾਂ ਦਾ ਐਲਾਨ ਕੀਤਾ ਜਾਵੇਗਾ। ਅੰਬਾਨੀ ਨੇ ਕਿਹਾ, 'ਅਸੀਂ ਜੰਮੂ-ਕਸ਼ਮੀਰ ਅਤੇ ਲੱਦਾਖ ਦੇ ਵਿਕਾਸ ਅਤੇ ਉੱਥੋਂ ਦੇ ਲੋਕਾਂ ਦੀਆਂ ਜ਼ਰੂਰਤਾਂ ਪੂਰੀਆਂ ਕਰਨ ਲਈ ਵਚਨਬੱਧ ਹਾਂ। ਰਿਲਾਇੰਸ ਜੰਮੂ-ਕਸ਼ਮੀਰ ਅਤੇ ਲੱਦਾਖ 'ਚ ਵਿਕਾਸਾਤਮਕ ਗਤੀਵਿਧੀਆਂ ਲਈ ਵਿਸ਼ੇਸ਼ ਟਾਸਕ ਫੋਰਸ ਬਣਾਵਾਂਗੇ।'

ਕਾਬਿਲੇਗ਼ੌਰ ਹੈ ਕਿ ਜੰਮੂ-ਕਸ਼ਮੀਰ ਤੋਂ ਧਾਰਾ 370 ਹਟਣ ਮਗਰੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਦੇ ਨਾਂ ਆਪਣੇ ਸੰਬੋਧਨ 'ਚ ਸਨਅਤਕਾਰਾਂ ਨੂੰ ਜੰਮੂ-ਕਸ਼ਮੀਰ 'ਚ ਨਿਵੇਸ਼ ਕਰਨ ਦੀ ਅਪੀਲ ਕੀਤੀ ਸੀ।

Posted By: Seema Anand