- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬੈਂਕ ਨੇ ਚਿਤਾਵਨੀ ਦਿੱਤੀ ਹੈ ਕਿ ਜਿਨ੍ਹਾਂ ਕੰਮਾਂ ਲਈ ਬੈਂਕ ਦੀ ਸ਼ਾਖਾ ਵਿੱਚ ਜਾਣਾ ਜਾਂ ਕਰਮਚਾਰੀਆਂ ਦੀ ਸਿੱਧੀ ਮਦਦ ਲੈਣਾ ਲਾਜ਼ਮੀ ਹੈ, ਉਨ੍ਹਾਂ ਨੂੰ ਹੜਤਾਲ ਸ਼ੁਰੂ ਹੋਣ ਤੋਂ ਪਹਿਲਾਂ ਹੀ ਪੂਰਾ ਕਰ ਲਿਆ ਜਾਵੇ।

ਡਿਜੀਟਲ ਡੈਸਕ, ਨਵੀਂ ਦਿੱਲੀ: 28 ਤੋਂ 30 ਸਤੰਬਰ ਤੱਕ ਪ੍ਰਸਤਾਵਿਤ ਤਿੰਨ ਰੋਜ਼ਾ ਦੇਸ਼ ਪੱਧਰੀ ਬੈਂਕ ਹੜਤਾਲ ਨੂੰ ਦੇਖਦੇ ਹੋਏ ਭਾਰਤੀ ਸਟੇਟ ਬੈਂਕ (SBI) ਨੇ ਆਪਣੇ ਕਰੋੜਾਂ ਗਾਹਕਾਂ ਲਈ ਐਡਵਾਈਜ਼ਰੀ ਜਾਰੀ ਕੀਤੀ ਹੈ।
ਬੈਂਕ ਨੇ ਚਿਤਾਵਨੀ ਦਿੱਤੀ ਹੈ ਕਿ ਜਿਨ੍ਹਾਂ ਕੰਮਾਂ ਲਈ ਬੈਂਕ ਦੀ ਸ਼ਾਖਾ ਵਿੱਚ ਜਾਣਾ ਜਾਂ ਕਰਮਚਾਰੀਆਂ ਦੀ ਸਿੱਧੀ ਮਦਦ ਲੈਣਾ ਲਾਜ਼ਮੀ ਹੈ, ਉਨ੍ਹਾਂ ਨੂੰ ਹੜਤਾਲ ਸ਼ੁਰੂ ਹੋਣ ਤੋਂ ਪਹਿਲਾਂ ਹੀ ਪੂਰਾ ਕਰ ਲਿਆ ਜਾਵੇ।
ਡਿਜੀਟਲ ਪਲੇਟਫਾਰਮਾਂ ਦੀ ਵਰਤੋਂ ਕਰਨ ਦੀ ਅਪੀਲ
ਸੋਸ਼ਲ ਮੀਡੀਆ 'ਤੇ ਪੋਸਟ ਕਰਕੇ ਐੱਸਬੀਆਈ ਨੇ ਗਾਹਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਹੜਤਾਲ ਦੇ ਸਮੇਂ ਕਿਸੇ ਵੀ ਤਰ੍ਹਾਂ ਦੀ ਪਰੇਸ਼ਾਨੀ ਤੋਂ ਬਚਣ ਲਈ ਬਦਲਵੇਂ ਤਰੀਕਿਆਂ ਦੀ ਵਰਤੋਂ ਕਰਨ। ਨਕਦੀ ਦੀਆਂ ਲੋੜਾਂ ਪੂਰੀਆਂ ਕਰਨ ਲਈ ਨੇੜਲੇ ਏਟੀਐੱਮ, ਏਡੀਡਬਲਿਊਐੱਮ (ਆਟੋਮੇਟਿਡ ਡਿਪਾਜ਼ਿਟ ਐਂਡ ਵਿਡਰਾਅ ਮਸ਼ੀਨ) ਅਤੇ ਗਾਹਕ ਸੇਵਾ ਕੇਂਦਰਾਂ (CSP) ਦੀ ਵਰਤੋਂ ਕਰਨ।
ਰੋਜ਼ਾਨਾ ਦੇ ਲੈਣ-ਦੇਣ, ਬਿੱਲਾਂ ਦੀ ਅਦਾਇਗੀ ਅਤੇ ਪੈਸੇ ਟਰਾਂਸਫਰ ਕਰਨ ਲਈ ਐੱਸਬੀਆਈ ਯੋਨੋ ਐਪ, ਇੰਟਰਨੈੱਟ ਬੈਂਕਿੰਗ, ਮੋਬਾਈਲ ਬੈਂਕਿੰਗ ਅਤੇ ਯੂਪੀਆਈ ਵਰਗੇ ਡਿਜੀਟਲ ਮਾਧਿਅਮਾਂ ਦੀ ਵਰਤੋਂ ਕਰਨ ਦੀ ਸਲਾਹ ਦਿੱਤੀ ਗਈ ਹੈ।
.jpg)
ਕਿਉਂ ਬਣੀ ਚਿੰਤਾਜਨਕ ਸਥਿਤੀ?
ਯੂਨਾਈਟਿਡ ਫੋਰਮ ਆਫ ਬੈਂਕ ਯੂਨੀਅਨਜ਼ (UFBU) ਵੱਲੋਂ ਸੱਦੀ ਗਈ ਇਹ ਹੜਤਾਲ ਗਾਹਕਾਂ ਲਈ ਇਸ ਲਈ ਵੀ ਪਰੇਸ਼ਾਨੀ ਦਾ ਕਾਰਨ ਬਣ ਸਕਦੀ ਹੈ, ਕਿਉਂਕਿ 26 ਅਤੇ 27 ਸਤੰਬਰ ਨੂੰ ਹਫ਼ਤਾਵਾਰੀ ਛੁੱਟੀਆਂ ਹਨ। ਇਸ ਤੋਂ ਤੁਰੰਤ ਬਾਅਦ 28, 29 ਅਤੇ 30 ਸਤੰਬਰ ਨੂੰ ਤਿੰਨ ਦਿਨਾਂ ਦੀ ਹੜਤਾਲ ਹੈ। ਅਜਿਹੇ ਵਿੱਚ ਲਗਾਤਾਰ ਪੰਜ ਦਿਨਾਂ ਤੱਕ ਬੈਂਕਾਂ ਵਿੱਚ ਆਮ ਕੰਮਕਾਜ ਪ੍ਰਭਾਵਿਤ ਰਹਿ ਸਕਦਾ ਹੈ।
ਬੈਂਕ ਪ੍ਰਸ਼ਾਸਨ ਦਾ ਕਹਿਣਾ ਹੈ ਕਿ ਹਾਲਾਂਕਿ ਹੜਤਾਲ ਦੌਰਾਨ ਜ਼ਰੂਰੀ ਸੇਵਾਵਾਂ ਚਾਲੂ ਰੱਖਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ, ਫਿਰ ਵੀ ਸ਼ਾਖਾਵਾਂ ਵਿੱਚ ਚੈੱਕ ਕਲੀਅਰੈਂਸ, ਦਸਤਾਵੇਜ਼ ਜਮ੍ਹਾਂ ਕਰਵਾਉਣ ਵਰਗੇ ਕਰਮਚਾਰੀਆਂ 'ਤੇ ਨਿਰਭਰ ਕੰਮਾਂ ਵਿੱਚ ਦੇਰੀ ਹੋ ਸਕਦੀ ਹੈ।
ਐੱਸਬੀਆਈ ਨੇ ਗਾਹਕਾਂ ਨੂੰ ਹੋਣ ਵਾਲੀ ਅਸੁਵਿਧਾ ਲਈ ਖੇਦ ਪ੍ਰਗਟ ਕਰਦਿਆਂ ਇਸ ਸਮੇਂ ਦੌਰਾਨ ਸਹਿਯੋਗ ਦੀ ਅਪੀਲ ਕੀਤੀ ਹੈ।
ਤਿੰਨ ਰੋਜ਼ਾ ਹੜਤਾਲ ਦਾ ਐਲਾਨ
ਜ਼ਿਕਰਯੋਗ ਹੈ ਕਿ ਯੂਐੱਫਬੀਯੂ ਨੇ 28 ਤੋਂ 30 ਸਤੰਬਰ ਤੱਕ ਤਿੰਨ ਦਿਨਾਂ ਦੀ ਹੜਤਾਲ ਦਾ ਐਲਾਨ ਕੀਤਾ ਹੈ, ਜਦਕਿ 11 ਸਤੰਬਰ ਨੂੰ ਵੀ ਇੱਕ ਦਿਨ ਦੀ ਦੇਸ਼ ਪੱਧਰੀ ਹੜਤਾਲ ਕੀਤੀ ਜਾ ਚੁੱਕੀ ਹੈ। ਯੂਨੀਅਨਾਂ ਨੇ 26 ਅਕਤੂਬਰ ਤੋਂ ਲਗਾਤਾਰ ਹੜਤਾਲ ਦਾ ਪ੍ਰਸਤਾਵ ਵੀ ਰੱਖਿਆ ਹੈ।
ਇਸ ਕਾਰਨ ਆਉਣ ਵਾਲੇ ਦਿਨਾਂ ਵਿੱਚ ਆਮ ਬੈਂਕਿੰਗ ਕੰਮਕਾਜ ਬੁਰੀ ਤਰ੍ਹਾਂ ਪ੍ਰਭਾਵਿਤ ਹੋਣ ਅਤੇ ਗਾਹਕਾਂ ਦੀ ਪਰੇਸ਼ਾਨੀ ਵਧਣ ਦਾ ਖ਼ਦਸ਼ਾ ਹੈ।