
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਆਮਦਨ ਕਰ ਵਿਭਾਗ ਨੇ ਸੋਮਵਾਰ ਨੂੰ ਦੱਸਿਆ ਕਿ ਮੁਲਾਂਕਣ ਸਾਲ 2026-27 ਲਈ ਹੁਣ ਤੱਕ 7.5 ਕਰੋੜ ਤੋਂ ਜ਼ਿਆਦਾ ਆਮਦਨ ਕਰ ਰਿਟਰਨ (ਆਈਟੀਆਰ) ਦਾਖ਼ਲ ਹੋ ਚੁੱਕੀਆਂ ਹਨ। ਵਿਭਾਗ ਨੇ ਕਿਹਾ ਕਿ ਇਹ ਆਈਟੀਆਰ ਅਜਿਹੇ ਕਰਦਾਤਿਆਂ ਨੇ ਦਾਖ਼ਲ ਕੀਤੇ ਹਨ, ਜਿਨ੍ਹਾਂ ਨੂੰ ਆਪਣੇ ਖਾਤਿਆਂ ਦਾ ਆਡਿਟ ਕਰਾਉਣ ਦੀ ਜ਼ਰੂਰਤ ਨਹੀਂ ਸੀ

ਨਵੀਂ ਦਿੱਲੀ, (ਆਈਏਐੱਨਐੱਸ) : ਆਮਦਨ ਕਰ ਵਿਭਾਗ ਨੇ ਸੋਮਵਾਰ ਨੂੰ ਦੱਸਿਆ ਕਿ ਮੁਲਾਂਕਣ ਸਾਲ 2026-27 ਲਈ ਹੁਣ ਤੱਕ 7.5 ਕਰੋੜ ਤੋਂ ਜ਼ਿਆਦਾ ਆਮਦਨ ਕਰ ਰਿਟਰਨ (ਆਈਟੀਆਰ) ਦਾਖ਼ਲ ਹੋ ਚੁੱਕੀਆਂ ਹਨ। ਵਿਭਾਗ ਨੇ ਕਿਹਾ ਕਿ ਇਹ ਆਈਟੀਆਰ ਅਜਿਹੇ ਕਰਦਾਤਿਆਂ ਨੇ ਦਾਖ਼ਲ ਕੀਤੇ ਹਨ, ਜਿਨ੍ਹਾਂ ਨੂੰ ਆਪਣੇ ਖਾਤਿਆਂ ਦਾ ਆਡਿਟ ਕਰਾਉਣ ਦੀ ਜ਼ਰੂਰਤ ਨਹੀਂ ਸੀ।
ਵਿਭਾਗ ਨੇ ਐਕਸ ਪੋਸਟ ’ਚ ਕਿਹਾ ਕਿ ਲੇਟ ਫੀਸ ਦੇ ਨਾਲ 31 ਦਸੰਬਰ, 2026 ਜਾਂ ਮੁਲਾਂਕਣ ਪੂਰਾ ਹੋਣ ਤੋਂ ਪਹਿਲਾਂ (ਜੋ ਵੀ ਪਹਿਲਾਂ ਹੋਵੇ) ਆਮਦਨ ਕਰ ਰਿਟਰਨ ਦਾਖ਼ਲ ਕੀਤੀ ਜਾ ਸਕਦੀ ਹੈ। ਅਜਿਹੇ ਮਾਮਲਿਆਂ ’ਚ ਨੁਕਸਾਨ ਨੂੰ ਅੱਗੇ ਲੈ ਕੇ ਜਾਣ ਦੀ ਸਹੂਲਤ ਨਹੀਂ ਮਿਲੇਗੀ।