ਨਵੀਂ ਦਿੱਲੀ, ਜੇਐੱਨਐੱਨ। ਦੇਸ਼ 'ਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਤੇਜ਼ੀ ਦਾ ਦੌਰ ਅੱਜ ਸੋਮਵਾਰ ਨੂੰ ਵੀ ਜਾਰੀ ਹੈ। ਦੁਨੀਆ ਦੀ ਦਿੱਗਜ ਤੇਲ ਕੰਪਨੀ ਸਾਊਦੀ ਅਰਾਮਕੋ ਦੇ ਤੇਲ ਪਲਾਂਟਾਂ 'ਤੇ ਡਰੋਨ ਹਮਲੇ ਤੋਂ ਬਾਅਦ ਇਸ ਦਾ ਸਿੱਧਾ ਅਸਰ ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਤੇ ਪਿਆ ਹੈ। ਹਫ਼ਤੇ ਦੇ ਪਹਿਲੇ ਦਿਨ ਅੱਜ ਸੋਮਵਾਰ ਨੂੰ ਰਾਸ਼ਟਰੀ ਰਾਜਧਾਨੀ ਸਮੇਤ ਦੇਸ਼ ਦੇ ਕਈ ਮਹਾਨਗਰਾਂ 'ਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਵਾਧਾ ਦੇਖਿਆ ਗਿਆ ਹੈ।

ਰਾਸ਼ਟਰੀ ਰਾਜਧਾਨੀ ਦਿੱਲੀ 'ਚ ਅੱਜ ਪੈਟਰੋਲ 29 ਪੈਸੇ ਦੇ ਵਾਧੇ ਨਾਲ 73.91 ਰੁਪਏ ਪ੍ਰਤੀ ਲੀਟਰ ਤੇ ਡੀਜ਼ਲ 19 ਪੈਸੇ ਦੇ ਵਾਧੇ ਨਾਲ 66.93 ਰੁਪਏ ਪ੍ਰਤੀ ਲੀਟਰ ਮਿਲ ਰਿਹਾ ਹੈ। ਕੋਲਕਾਤਾ ਦੀ ਗੱਲ ਕਰੀਏ ਤਾਂ ਇੱਥੇ ਅੱਜ ਪੈਟਰੋਲ 28 ਪੈਸੇ ਦੇ ਵਾਧੇ ਨਾਲ 76. 60 ਰੁਪਏ ਪ੍ਰਤੀ ਲੀਟਰ ਤੇ ਡੀਜ਼ਲ 20 ਪੈਸੇ ਦੇ ਵਾਧੇ ਨਾਲ 69.35 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ।

ਪੰਜਾਬ ਸੂਬੇ ਦੀ ਰਾਜਧਾਨੀ ਦੀ ਗੱਲ ਕਰੀਏ ਤਾਂ ਇੱਥੇ ਪੈਟਰੋਲ 69.89 ਰੁਪਏ ਪ੍ਰਤੀ ਲੀਟਰ ਜਦਕਿ ਡੀਜ਼ਲ 63.76 ਰੁਪਏ ਪ੍ਰਤੀ ਲੀਟਰ ਮਿਲ ਰਿਹਾ ਹੈ। ਅੰਮ੍ਰਿਤਸਰ 'ਚ ਪੈਟਰੋਲ 74.42 ਰੁਪਏ ਪ੍ਰਤੀ ਲੀਟਰ ਤੇ ਡੀਜ਼ਲ 66.45 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ । ਜਲੰਧਰ 'ਚ ਪੈਟਰੋਲ 73.90 ਜਦਕਿ ਡੀਜ਼ਲ 65.97 ਰੁਪਏ ਪ੍ਰਤੀ ਲੀਟਰ ਮਿਲ ਰਿਹਾ ਹੈ। ਲੁਧਿਆਣਾ ਸ਼ਹਿਰ 'ਚ ਪੈਟਰੋਲ 74.27 ਤੇ ਡੀਜ਼ਲ 66.31 ਰੁਪਏ ਪ੍ਰਤੀ ਲੀਟਰ ਮਿਲ ਰਿਹਾ ਹੈ।

Posted By: Akash Deep