ਨਵੀਂ ਦਿੱਲੀ, ਜੇਐੱਨਐੱਨ : ਦੇਸ਼ 'ਚ ਪੈਟਰੋਲ ਦੀਆਂ ਕੀਮਤਾਂ 'ਚ ਸ਼ੁੱਕਰਵਾਰ ਨੂੰ ਵੀ ਕੋਈ ਬਦਲਾਅ ਨਹੀਂ ਹੋਇਆ ਹੈ। ਹਾਲਾਂਕਿ ਡੀਜਲ ਦੀਆਂ ਕੀਮਤਾਂ 'ਚ ਸ਼ੁੱਕਰਵਾਰ ਨੂੰ ਤੇਜ਼ੀ ਆਈ ਹੈ। ਸਰਕਾਰੀ ਤੇਲ ਕੰਪਨੀਆਂ ਨੇ ਡੀਜ਼ਲ ਦੀਆਂ ਕੀਮਤਾਂ (Diesel Price) 'ਚ 17 ਪੈਸੇ ਤਕ ਦਾ ਵਾਧਾ ਕੀਤਾ ਹੈ। ਇਸ ਤੋਂ ਪਹਿਲਾਂ ਵੀ ਡੀਜ਼ਲ ਦੇ ਭਾਅ 'ਚ 13 ਪੈਸੇ ਦਾ ਵਾਧਾ ਹੋਇਆ ਸੀ। ਰਾਸ਼ਟਰੀ ਰਾਜਧਾਨੀ ਦਿੱਲੀ 'ਚ ਸ਼ੁੱਕਰਵਾਰ ਨੂੰ ਪੈਟਰੋਲ ਦਾ ਰੇਟ ਬਿਨਾ ਕਿਸੇ ਬਦਲਾਅ ਦੇ 80.43 ਰੁਪਏ ਪ੍ਰਤੀ ਲੀਟਰ 'ਤੇ ਬਣਾਇਆ ਹੋਇਆ ਹੈ ਤੇ ਡੀਜ਼ਲ ਦੀ ਕੀਮਤ 17 ਪੈਸੇ ਦੇ ਵਾਧੇ ਨਾਲ 81.35 ਰੁਪਏ ਪ੍ਰਤੀ ਲੀਟਰ ਦੇ ਇਤਿਹਾਸਕ ਪੱਧਰ 'ਤੇ ਪਹੁੰਚ ਗਈ ਹੈ। ਰਾਸ਼ਟਰੀ ਰਾਜਧਾਨੀ ਨਾਲ ਹੀ ਦੇਸ਼ ਦੇ ਹੋਰ ਮਹਾ ਨਗਰਾਂ 'ਚ ਵੀ ਸ਼ੁੱਕਰਵਾਰ ਨੂੰ ਡੀਜ਼ਲ ਦੀਆਂ ਕੀਮਤਾਂ 'ਚ ਇਜਾਫਾ ਹੋਇਆ ਹੈ।

ਮੁੰਬਈ ਦੀ ਗੱਲ ਕਰੀਏ ਤਾਂ ਇੱਥੇ ਸ਼ੁੱਕਰਵਾਰ ਨੂੰ ਪੈਟਰੋਲ ਬਿਨਾ ਕਿਸੇ ਬਦਲਾਅ ਦੇ 87.19 ਰੁਪਏ ਪ੍ਰਤੀ ਲੀਟਰ 'ਤੇ ਮਿਲ ਰਿਹਾ ਹੈ ਤੇ ਡੀਜ਼ਲ 16 ਪੈਸੇ ਦੇ ਵਾਧੇ ਨਾਲ 79.56 ਰੁਪਏ ਪ੍ਰਤੀ ਲੀਟਰ 'ਤੇ ਮਿਲ ਰਿਹਾ ਹੈ। ਕੋਲਕਾਤਾ 'ਚ ਵੀ ਪੈਟਰੋਲ ਆਪਣੀ ਪੁਰਾਣੀ ਕੀਮਤ 82.10 ਰੁਪਏ ਪ੍ਰਤੀ ਲੀਟਰ 'ਤੇ ਬਣਾਇਆ ਹੋਇਆ ਹੈ ਤੇ ਡੀਜ਼ਲ 16 ਪੈਸੇ ਦੇ ਵਾਧੇ ਨਾਲ 76.49 ਰੁਪਏ ਪ੍ਰਤੀ ਲੀਟਰ 'ਤੇ ਮਿਲ ਰਿਹਾ ਹੈ।

Posted By: Rajnish Kaur