ਨਵੀਂ ਦਿੱਲੀ, ਜੇਐੱਨਐੱਨ : ਦੇਸ਼ 'ਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਲੰਬੇ ਸਮੇਂ ਬਾਅਦ ਸ਼ੁੱਕਰਵਾਰ ਨੂੰ ਵਾਧਾ ਹੋਇਆ ਹੈ। ਪੈਟਰੋਲ ਦੀਆਂ ਕੀਮਤਾਂ 'ਚ 50 ਦਿਨ ਬਾਅਦ ਤੇ ਡੀਜ਼ਲ ਦੀਆਂ ਕੀਮਤਾਂ 'ਚ 41 ਦਿਨ ਬਾਅਦ ਅੱਜ ਵਾਧਾ ਹੋਇਆ ਹੈ। ਰਾਸ਼ਟਰੀ ਰਾਜਧਾਨੀ ਦਿੱਲੀ ਦੀ ਗੱਲ ਕਰੀਏ ਤਾਂ ਇੱਥੇ ਸ਼ੁੱਕਰਵਾਰ ਨੂੰ ਪੈਟਰੋਲ ਦੇ ਭਾਅ 17 ਪੈਸੇ ਪ੍ਰਤੀ ਲੀਟਰ ਦਾ ਵਾਧਾ ਹੋਇਆ ਹੈ। ਇਸ ਵਾਧੇ ਨਾਲ ਦਿੱਲੀ 'ਚ ਪੈਟਰੋਲ 81.23 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ। ਉੱਥੇ ਹੀ ਡੀਜ਼ਲ 22 ਫ਼ੀਸਦੀ ਦੇ ਵਾਧੇ ਨਾਲ 70.86 ਰੁਪਏ ਪ੍ਰਤੀ ਲੀਟਰ 'ਤੇ ਮਿਲ ਰਿਹਾ ਹੈ।


ਹੋਰ ਵੱਡੇ ਮਹਾਨਗਰਾਂ ਦੀ ਗੱਲ ਕਰੀਏ ਤਾਂ ਮੁੰਬਈ 'ਚ ਸ਼ੁੱਕਰਵਾਰ ਨੂੰ ਪੈਟਰੋਲ ਵਾਧੇ ਨਾਲ 87.92 ਰੁਪਏ ਪ੍ਰਤੀ ਲੀਟਰ ਤੇ ਡੀਜ਼ਲ ਵਧ ਕੇ 77.11 ਰੁਪਏ ਪ੍ਰਤੀ ਲੀਟਰ 'ਤੇ ਮਿਲ ਰਿਹਾ ਹੈ। ਉੱਥੇ ਹੀ ਚੇਨਈ 'ਚ ਸ਼ੁੱਕਰਵਾਰ ਨੂੰ ਪੈਟਰੋਲ 84.31 ਰੁਪਏ ਪ੍ਰਤੀ ਲੀਟਰ 'ਤੇ ਡੀਜਲ 76.17 ਰੁਪਏ ਪ੍ਰਤੀ ਲੀਟਰ 'ਤੇ ਮਿਲ ਰਿਹਾ ਹੈ।

ਬੈਂਗਲੁਰੂ ਦੀ ਗੱਲ ਕਰੀਏ ਤਾਂ ਇੱਥੇ ਸ਼ੁੱਕਰਵਾਰ ਨੂੰ ਪੈਟਰੋਲ 83.97 ਰੁਪਏ ਪ੍ਰਤੀ ਲੀਟਰ 'ਤੇ ਡੀਜ਼ਲ 74.91 ਰੁਪਏ ਪ੍ਰਤੀ ਲੀਟਰ 'ਤੇ ਮਿਲ ਰਿਹਾ ਹੈ। ਇਸ ਤੋਂ ਇਲਾਵਾ ਕੋਲਕਾਤਾ 'ਚ ਸ਼ੁੱਕਰਵਾਰ ਨੂੰ ਪੈਟਰੋਲ ਵਧ ਕੇ 82.79 ਰੁਪਏ ਪ੍ਰਤੀ ਲੀਟਰ ਤੇ ਡੀਜ਼ਲ 74.24 ਰੁਪਏ ਪ੍ਰਤੀ ਲੀਟਰ 'ਤੇ ਮਿਲ ਰਿਹਾ ਹੈ।

Posted By: Rajnish Kaur