ਜੇਐੱਨਐੱਨ, ਨਵੀਂ ਦਿੱਲੀ : ਰਾਸ਼ਟਰੀ ਰਾਜਧਾਨੀ ਸਮੇਤ ਦੇਸ਼ ਦੇ ਕਈ ਮਹਾਨਗਰਾਂ 'ਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਤੇਜ਼ੀ ਦਾ ਦੌਰ ਅੱਜ ਬੁੱਧਵਾਰ ਨੂੰ ਰੁਕ ਗਿਆ ਹੈ। ਹਫ਼ਤੇ ਦੇ ਤੀਸਰੇ ਦਿਨ ਰਾਸ਼ਟਰੀ ਰਾਜਧਾਨੀ ਸਮੇਤ ਦੇਸ਼ ਦੇ ਕਈ ਮਹਾਨਗਰਾਂ 'ਚ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ 'ਚ ਕੋਈ ਬਦਲਾਅ ਨਹੀਂ ਹੋਇਆ ਹੈ, ਯਾਨੀ ਤੁਹਾਨੂੰ ਅੱਜ ਪੈਟਰੋਲ-ਡੀਜ਼ਲ ਖਰੀਦਣ ਲਈ ਪੁਰਾਣੀ ਕੀਮਤ ਹੀ ਚੁਕਾਉਣੀ ਪਵੇਗੀ। ਇਸ ਤੋਂ ਪਹਿਲਾਂ ਦਿੱਗਜ ਤੇਲ ਕੰਪਨੀ ਸਾਊਦੀ ਅਰੈਮਕੋ ਦੇ ਤੇਲ ਖੂਹਾਂ 'ਤੇ ਡਰੋਨ ਹਮਲੇ ਦੇ ਫਲਸਰੂਪ ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਲਗਾਤਾਰ ਤੇਜ਼ੀ ਦੇਖੀ ਜਾ ਰਹੀ ਸੀ। ਆਓ ਜਾਣਦੇ ਹਾਂ ਕਿ ਅੱਜ ਤੁਹਾਡੇ ਸ਼ਹਿਰ 'ਚ ਪੈਟਰੋਲ ਤੇ ਡੀਜ਼ਲ ਦੇ ਕੀ ਭਾਅ ਹਨ। ਪੰਜਾਬ ਸੂਬੇ ਦੀ ਗੱਲ ਕਰੀਏ ਤਾਂ ਇੱਥੇ ਪੈਟਰੋਲ 72.34 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 65.21 ਰੁਪਏ ਪ੍ਰਤੀ ਲੀਟਰ ਹੈ।

ਰਾਸ਼ਟਰੀ ਰਾਜਧਾਨੀ ਦਿੱਲੀ 'ਚ ਅੱਜ ਪੈਟਰੋਲ ਆਪਣੀ ਪੁਰਾਣੀ ਕੀਮਤ 74.13 ਰੁਪਏ ਪ੍ਰਤੀ ਲੀਟਰ 'ਤੇ ਅਤੇ ਡੀਜ਼ਲ 67.07 ਰੁਪਏ ਪ੍ਰਤੀ ਲੀਟਰ 'ਤੇ ਵਿਕ ਰਿਹਾ ਹੈ। ਕੋਲਕਾਤਾ ਦੀ ਗੱਲ ਕਰੀਏ ਤਾਂ ਇੱਥੇ ਅੱਜ ਪੈਟਰੋਲ ਆਪਣੀ ਪੁਰਾਣੀ ਕੀਮਤ 76.82 ਰੁਪਏ ਪ੍ਰਤੀ ਲੀਟਰ 'ਤੇ ਅਤੇ ਡੀਜ਼ਲ ਵੀ ਪੁਰਾਣੀ ਕੀਮਤ 69.49 ਰੁਪਏ ਪ੍ਰਤੀ ਲੀਟਰ ਵਿੱਕ ਰਿਹਾ ਹੈ।

ਮਾਇਆਨਗਰੀ ਮੁੰਬਈ ਦੀ ਗੱਲ ਕਰੀਏ ਤਾਂ ਇੱਥੇ ਵੀ ਪੈਟਰੋਲ ਆਪਣੀ ਪੁਰਾਣੀ ਕੀਮਤ 79.79 ਰੁਪਏ ਪ੍ਰਤੀ ਲੀਡਰ ਅਤੇ ਡੀਜ਼ਲ 70.37 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ।

Posted By: Seema Anand