ਨਵੀਂ ਦਿੱਲੀ, ਜੇਐੱਨਐੱਨ। ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ 'ਚ ਅੱਜ ਬੁੱਧਵਾਰ ਨੂੰਕਈ ਬਦਲਾਅ ਨਹੀਂ ਹੋਇਆ। ਕੌਮੀ ਰਾਜਧਾਨੀ ਸਮੇਤ ਦੇਸ਼ ਦੇ ਕਈ ਮਹਾਨਗਰਾਂ 'ਚ ਬੁੱਧਵਾਰ ਨੂੰ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਆਪਣੇ ਪੁਰਾਣੇ ਪੱਧਰ 'ਤੇ ਹੀ ਰਹੀਆਂ। ਕੌਮੀ ਰਾਜਧਾਨੀ ਦਿੱਲੀ 'ਚ ਅੱਜ ਇਕ ਲੀਟਰ ਪੈਟਰੋਲ ਦੀ ਕੀਮਤ ਕੱਲ੍ਹ ਦੀ ਕੀਮਤ ਭਾਵ 72.92 ਰੁਪਏ ਪ੍ਰਤੀ ਲੀਟਰ ਹੀ ਬਣੀ ਹੋਈ ਹੈ। ਉੱਥੇ ਹੀ ਡੀਜ਼ਲ ਵੀ 65.85 ਰੁਪਏ ਪ੍ਰਤੀ ਲੀਟਰ 'ਤੇ ਵਿਕ ਰਿਹਾ ਹੈ।

ਕੋਲਕਾਤਾ ਦੀ ਗੱਲ ਕਰੀਏ ਤਾਂ ਇੱਥੇ ਅੱਜ ਪੈਟਰੋਲ ਆਪਣੀ ਪੁਰਾਣੀ ਕੀਮਤ 75.57 ਰੁਪਏ ਪ੍ਰਤੀ ਲੀਟਰ 'ਤੇ ਅਤੇ ਡੀਜ਼ਲ 68.21 ਰੁਪਏ ਪ੍ਰਤੀ ਲੀਟਰ 'ਤੇ ਵਿਕ ਰਿਹਾ ਹੈ। ਮੁੰਬਈ ਦੀ ਗੱਲ ਕਰੀਏ ਤਾਂ ਇੱਥੇ ਪੈਟਰੋਲ 78.54 ਰੁਪਏ ਪ੍ਰਤੀ ਲੀਟਰ ਜਦਕਿ ਡੀਜ਼ਲ 69.01ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ।

ਪੰਜਾਬ ਦੀ ਗੱਲ ਕਰੀਏ ਤਾਂ ਇੱਥੇ ਵੀ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ 'ਚ ਕੋਈ ਤਬਦੀਲੀ ਨਜ਼ਰ ਨਹੀਂ ਆਈ। ਪੈਟਰੋਲ ਕੱਲ੍ਹ ਵਾਲੇ ਭਾਅ ਯਾਨੀ 71.14 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ ਤੇ ਡੀਜ਼ਲ ਵੀ ਕੱਲ੍ਹ ਵਾਲੇ ਭਾਅ ਯਾਨੀ 64 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ। ਦੱਸ ਦੇਈਏ ਕਿ ਪਿਛਲੇ ਕਈ ਦਿਨਾਂ ਤੋਂ ਤੇਲ ਦੀਆਂ ਕੀਮਤਾਂ 'ਚ ਕੋਈ ਖ਼ਾਸ ਤਬਦੀਲੀਆਂ ਨਹੀਂ ਹੋ ਰਹੀਆਂ।

Posted By: Akash Deep