ਬਿਜਨੈਸ ਡੈਸਕ, ਨਵੀਂ ਦਿੱਲੀ : ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਅੱਜ ਭਾਵ ਵੀਰਵਾਰ 7 ਜਨਵਰੀ ਨੂੰ ਇਕ ਵਾਰ ਫਿਰ ਤੋਂ ਵਾਧਾ ਦੇਖਣ ਨੂੰ ਮਿਲਿਆ। ਦਿੱਲੀ ਵਿਚ ਵੀਰਵਾਰ ਨੂੰ ਪੈਟਰੋਲ ਦੀ ਕੀਮਤ 23 ਪੈਸੇ ਵੱਧ ਕੇ 84.20 ਰੁਪਏ ’ਤੇ ਚਲਾ ਗਿਆ ਜਦਕਿ ਡੀਜ਼ਲ 26 ਪੈਸੇ ਮਹਿੰਗਾ ਹੋ ਕੇ 74.38 ਰੁਪਏ ਪ੍ਰਤੀ ਲੀਟਰ ’ਤੇ ਪਹੁੰਚ ਗਿਆ ਹੈ। ਇੰਡੀਅਨ ਆਇਲ ਦੀ ਵੈਬਸਾਈਟ ਮੁਤਾਬਕ ਦਿੱਲੀ, ਕੋਲਕਾਤਾ, ਮੁੰਬਈ ਅਤੇ ਚੇਨਈ ਵਿਚ ਪੈਟਰੋਲ ਦੀਆਂ ਕੀਮਤਾਂ ਵੱਧ ਕੇ ਲੜੀਵਾਰ 84.20 ਰੁਪਏ, 85.68 ਰੁਪਏ, 90.83 ਰੁਪਏ ਅਤੇ 86.96 ਰੁਪਏ ਪ੍ਰਤੀ ਲੀਟਰ ਹੋ ਗਈਆਂ ਹਨ। ਉਥੇ ਚਾਰੋਂ ਮਹਾਨਗਰਾਂ ਵਿਚ ਡੀਜ਼ਲ ਦੀਆਂ ਕੀਮਤਾਂ ਵੱਧ ਕੇ ਲੜੀਵਾਰ 74.38 ਰੁਪਏ, 77.97 ਰੁਪਏ, 81.07 ਰੁਪਏ ਅਤੇ 79.72 ਰੁਪਏ ਪ੍ਰਤੀ ਲੀਟਰ ਹੋ ਗਈਆਂ ਹਨ।

ਸਰਕਾਰ ਵੱਲੋਂ ਚਲਦੀਆਂ ਤੇਲ ਮਾਰਕੀਟਿੰਗ ਕੰਪਨੀਆਂ ਇੰਡੀਅਨ ਆਇਲ, ਭਾਰਤ ਪੈਟਰੋਲੀਅਮ ਅਤੇ ਹਿੰਦੁਸਤਾਨ ਪੈਟਰੋਲੀਅਮ ਹਰ ਦਿਨ ਸਵੇਰੇ 6 ਵਜੇ ਕੀਮਤਾਂ ਵਿਚ ਕਿਸੇ ਵੀ ਬਦਲਾਅ ਨੂੰ ਲਾਗੂ ਕਰਦੀਆਂ ਹਨ। ਪੈਟਰੋਲ ਡੀਜ਼ਲ ਦੇ ਭਾਅ ਰੋਜ਼ਾਨਾ ਬਦਲਦੇ ਹਨ ਅਤੇ ਸਵੇਰੇ 6 ਵਜੇ ਅਪਡੇਟ ਹੋ ਜਾਂਦੇ ਹਨ। ਤੁਸੀਂ ਇਸ ਦੀ ਜਾਣਕਾਰੀ ਐਸਐਮਐਸ ਜ਼ਰੀਏ ਵੀ ਲੈ ਸਕਦੇ ਹੋ। ਪੈਟਰੋਲ ਡੀਜ਼ਲ ਦੀਆਂ ਕੀਮਤਾਂ ਵਿਚ ਐਕਸਾਈਜ਼ ਡਿਊਟੀ, ਡੀਲਰ ਕਮਿਸ਼ਨ ਅਤੇ ਹੋਰ ਚੀਜ਼ਾਂ ਨੂੰ ਜੋਡ਼ਨ ਤੋਂ ਬਾਅਦ ਇਸ ਦਾ ਭਾਅ ਲਗਪਗ ਦੁੱਗਣਾ ਹੋ ਜਾਂਦਾ ਹੈ।

Posted By: Tejinder Thind