ਨਵੀਂ ਦਿੱਲੀ, ਜੇਐੱਨਐੱਨ। ਦੀਵਾਲੀ ਤੋਂ ਪਹਿਲਾਂ ਧਨਤੇਰਸ 'ਤੇ ਪੈਟਰੋਲ ਤੇ ਡੀਜ਼ਲ ਖਰੀਦਣ ਵਾਲਿਆਂ ਨੂੰ ਰਾਹਤ ਦੀ ਖ਼ਬਰ ਹੈ। ਪੈਟਰੋਲ ਤੇ ਡੀਜ਼ਲ ਅੱਜ ਸ਼ੁੱਕਰਵਾਰ ਨੂੰ ਫਿਰ ਤੋਂ ਸਸਤੇ ਹੋ ਗਏ ਹਨ। ਅੱਜ ਰਾਸ਼ਟਰੀ ਰਾਜਧਾਨੀ ਸਮੇਤ ਦੇਸ਼ ਦੇ ਕਈ ਮਹਾਨਗਰਾਂ 'ਚ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ 'ਚ ਕਟੌਤੀ ਦਰਜ ਕੀਤੀ ਗਈ ਹੈ। ਆਓ ਜਾਣਦੇ ਹਨ ਪੈਟਰੋਲ ਤੇ ਡੀਜ਼ਲ ਦੀਆਂ ਤਾਜ਼ਾਂ ਕੀਮਤਾਂ-

ਕੌਮੀ ਰਾਜਧਾਨੀ ਦਿੱਲੀ 'ਚ ਅੱਜ ਪੈਟਰੋਲ 11 ਪੈਸੇ ਦੀ ਗਿਰਾਵਟ ਆਈ ਹੈ, ਜਿਸ ਨਾਲ ਇਕ ਲੀਟਰ ਪੈਟਰੋਲ ਦੀ ਕੀਮਤ 73.06 ਰੁਪਏ ਹੋ ਗਈ ਹੈ। ਉੱਥੇ ਹੀ ਡੀਜ਼ਲ 'ਚ 6 ਪੈਸੇ ਦੀ ਗਿਰਾਵਟ ਦਰਜ ਕੀਤੀ ਗਈ ਹੈ, ਜਿਸ ਨਾਲ ਇਕ ਲੀਟਰ ਡੀਜ਼ਲ ਦੀ ਕੀਮਤ 66 ਰੁਪਏ ਹੋ ਗਈ ਹੈ। ਕੋਲਕਾਤਾ ਦੀ ਗੱਲ ਕਰੀਏ ਤਾਂ ਇੱਥੇ ਅੱਜ ਪੈਟਰੋਲ 11 ਪੈਸੇ ਦੀ ਗਿਰਾਵਟ ਨਾਲ 75.71 ਰੁਪਏ ਪ੍ਰਤੀ ਲੀਟਰ ਤੇ ਡੀਜ਼ਲ 6 ਪੈਸੇ ਦੀ ਗਿਰਾਵਟ ਨਾਲ 68.36 ਰੁਪਏ ਪ੍ਰਤੀ ਲੀਟਰ ਮਿਲ ਰਿਹਾ ਹੈ।

ਪੰਜਾਬ ਸੂਬੇ ਦੀ ਗੱਲ ਕਰੀਏ ਤਾਂ ਇੱਥੇ ਪੈਟਰੋਲ 10 ਪੈਸੇ ਦੀ ਗਿਰਾਵਟ ਨਾਲ 71.27 ਰੁਪਏ ਪ੍ਰਤੀ ਲੀਟਰ ਜਦਕਿ ਡੀਜ਼ਲ 06 ਪੈਸੇ ਦੀ ਕਟੌਤੀ ਨਾਲ 64.14 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ।

Posted By: Akash Deep