ਨਵੀਂ ਦਿੱਲੀ, ਬਿਜ਼ਨਸ ਡੈਸਕ : ਦੇਸ਼ 'ਚ ਪੈਟਰੋਲ ਦੀਆਂ ਕੀਮਤਾਂ 'ਚ ਸ਼ਨੀਵਾਰ ਨੂੰ ਉੱਛਾਲ ਆਇਆ ਹੈ। ਹਾਲਾਂਕਿ, ਡੀਜ਼ਲ ਦੀਆਂ ਕੀਮਤਾਂ ਅਜੇ ਵੀ ਸਥਿਰ ਹਨ।ਪਿਛਲੇ 21 ਦਿਨਾਂ ਤੋਂ ਡੀਜ਼ਲ ਦੀਆਂ ਕੀਮਤਾਂ ਵਿੱਚ ਕੋਈ ਤਬਦੀਲੀ ਨਹੀਂ ਹੋਈ ਹੈ। ਰਾਸ਼ਟਰੀ ਰਾਜਧਾਨੀ ਦਿੱਲੀ ਵਿੱਚ ਸ਼ਨੀਵਾਰ ਨੂੰ ਪੈਟਰੋਲ ਦੀ ਕੀਮਤ ਵਿੱਚ 16 ਪੈਸੇ ਦਾ ਵਾਧਾ ਹੋਇਆ ਹੈ। ਇਸ ਵਾਧੇ ਦੇ ਨਾਲ ਹੀ ਦਿੱਲੀ ਵਿੱਚ ਪੈਟਰੋਲ ਦੀ ਕੀਮਤ 81.35 ਰੁਪਏ ਪ੍ਰਤੀ ਲੀਟਰ ਹੋ ਗਈ ਹੈ। ਇਸ ਦੇ ਨਾਲ ਹੀ ਡੀਜ਼ਲ ਆਪਣੀ ਪੁਰਾਣੀ ਕੀਮਤ 73.56 ਰੁਪਏ ਪ੍ਰਤੀ ਲੀਟਰ 'ਤੇ ਹੀ ਵਿਕ ਰਿਹਾ ਹੈ। ਦਿੱਲੀ ਦੇ ਨਾਲ ਹੀ ਦੇਸ਼ ਦੇ ਹੋਰ ਮਹਾਂਨਗਰਾਂ ਵਿੱਚ ਵੀ ਸ਼ਨੀਵਾਰ ਨੂੰ ਪੈਟਰੋਲ ਦੀਆਂ ਕੀਮਤਾਂ ਵਿੱਚ ਤੇਜ਼ੀ ਆਈ ਹੈ।

ਮਯਾਨਗਰੀ ਮੁੰਬਈ ਦੀ ਗੱਲ ਕਰੀਏ ਤਾਂ ਸ਼ਨੀਵਾਰ ਨੂੰ ਪੈਟਰੋਲ ਦੀ ਕੀਮਤ ਵਿਚ 15 ਪੈਸੇ ਦਾ ਵਾਧਾ ਹੋਇਆ ਹੈ। ਇਸ ਵਾਧੇ ਨਾਲ ਮੁੰਬਈ ਵਿਚ ਪੈਟਰੋਲ ਦੀ ਕੀਮਤ ਵਧਾ ਕੇ 88.02 ਰੁਪਏ ਪ੍ਰਤੀ ਲੀਟਰ ਹੋ ਗਈ ਹੈ। ਇਸ ਦੇ ਨਾਲ ਹੀ ਡੀਜ਼ਲ ਇਥੇ ਆਪਣੀ ਪੁਰਾਣੀ ਕੀਮਤ 80.11 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ। ਕੋਲਕਾਤਾ 'ਚ ਪੈਟਰੋਲ ਦੀ ਕੀਮਤ 'ਚ 15 ਪੈਸੇ ਦਾ ਵਾਧਾ ਹੋਇਆ ਹੈ, ਜਿਸ ਕਾਰਨ ਇਹ 82.87 ਰੁਪਏ ਪ੍ਰਤੀ ਲੀਟਰ 'ਤੇ ਉਪਲੱਬਧ ਹੈ। ਇਸ ਦੇ ਨਾਲ ਹੀ ਡੀਜ਼ਲ ਆਪਣੀ ਪੁਰਾਣੀ ਕੀਮਤ 77.06 ਰੁਪਏ ਪ੍ਰਤੀ ਲੀਟਰ 'ਤੇ ਮਿਲ ਰਿਹਾ ਹੈ। ਇਸ ਦੇ ਨਾਲ ਹੀ ਸ਼ਨੀਵਾਰ ਨੂੰ ਚੇਨਈ ਵਿਚ ਪੈਟਰੋਲ 14 ਪੈਸੇ ਵਧ ਕੇ 84.40 ਰੁਪਏ ਪ੍ਰਤੀ ਲੀਟਰ 'ਤੇ ਵਿਕ ਰਿਹਾ ਹੈ ਅਤੇ ਡੀਜ਼ਲ ਆਪਣੀ ਪੁਰਾਣੀ ਕੀਮਤ 78.86 ਰੁਪਏ ਪ੍ਰਤੀ ਲੀਟਰ 'ਤੇ ਮਿਲ ਰਿਹਾ ਹੈ।

Posted By: Sunil Thapa