ਨਵੀਂ ਦਿੱਲੀ, ਜੇਐੱਨਐੱਨ : ਸਰਕਾਰੀ ਤੇਲ ਕੰਪਨੀਆਂ ਨੇ ਮੰਗਲਵਾਰ ਨੂੰ ਪੈਟਰੋਲ ਤੇ ਡੀਜ਼ਲ ਦੋਵਾਂ ਦੀਆਂ ਕੀਮਤਾਂ 'ਚ ਕਮੀ ਕੀਤੀ। ਡੀਜ਼ਲ ਦੀਆਂ ਕੀਮਤਾਂ 'ਚ ਮੰਗਲਵਾਰ ਨੂੰ ਲਗਾਤਾਰ 6ਵੇਂ ਦਿਨ ਗਿਰਾਵਟ ਆਈ ਹੈ। ਰਾਸ਼ਟਰੀ ਰਾਜਧਾਨੀ ਦਿੱਲੀ 'ਚ ਮੰਗਲਵਾਰ ਨੂੰ ਪੈਟਰੋਲ 8 ਪੈਸੇ ਸਸਤਾ ਹੋ ਕੇ 81.06 ਰੁਪਏ ਪ੍ਰਤੀ ਲੀਟਰ 'ਤੇ ਮਿਲ ਰਿਹਾ ਹੈ।

ਉੱਥੇ ਹੀ ਡੀਜ਼ਲ ਦੀ ਕੀਮਤ 'ਚ 15 ਪੈਸੇ ਦੀ ਗਿਰਾਵਟ ਆਈ ਹੈ, ਜਿਸ ਨਾਲ ਇਹ 71.28 ਰੁਪਏ ਪ੍ਰਤੀ ਲੀਟਰ 'ਤੇ ਮਿਲ ਰਿਹਾ ਹੈ। ਆਓ ਜਾਣੇ ਹਾਂ ਕਿ ਦੇਸ਼ ਦੇ ਹੋਰ ਵੱਡੇ ਮਹਾ ਨਗਰਾਂ 'ਚ ਮੰਗਲਵਾਰ ਨੂੰ ਪੈਟਰੋਲ-ਡੀਜ਼ਲ ਦੇ ਕੀ ਭਾਅ ਹਨ।

ਦੇਸ਼ ਦੀ ਆਰਥਿਕ ਰਾਜਧਾਨੀ ਮੁੰਬਈ 'ਚ ਮੰਗਲਵਾਰ ਨੂੰ ਪੈਟਰੋਲ 87.74 ਰੁਪਏ ਪ੍ਰਤੀ ਲੀਟਰ 'ਤੇ ਮਿਲ ਰਿਹਾ ਹੈ। ਉੱਥੇ ਹੀ ਇੱਥੇ ਡੀਜ਼ਲ 77.74 ਪ੍ਰਤੀ ਲੀਟਰ 'ਚ ਮਿਲ ਰਿਹਾ ਹੈ। ਚੇਨਈ ਦੀ ਗੱਲ ਕਰੀਏ ਤਾਂ ਇੱਥੇ ਪੈਟਰੋਲ 84.14 ਰੁਪਏ ਪ੍ਰਤੀ ਲੀਟਰ 'ਤੇ ਅਤੇ ਡੀਜ਼ਲ 76.72 ਰੁਪਏ ਪ੍ਰਤੀ ਲੀਟਰ 'ਤੇ ਮਿਲ ਰਿਹਾ ਹੈ। ਇਸ ਤੋਂ ਇਲਾਵਾ ਕੋਲਕਾਤਾ 'ਚ ਪੈਟਰੋਲ 82.59 ਰੁਪਏ ਪ੍ਰਤੀ ਲੀਟਰ ਤੇ ਡੀਜ਼ਲ 74.80 ਰੁਪਏ ਪ੍ਰਤੀ ਲੀਟਰ 'ਚੇ ਵਿਕ ਰਿਹਾ ਹੈ।

Posted By: Rajnish Kaur