v> ਨਵੀਂ ਦਿੱਲੀ, ਬਿਜ਼ਨੈੱਸ ਡੈਸਕ : ਰਾਸ਼ਟਰੀ ਰਾਜਧਾਨੀ 'ਚ ਸੋਮਵਾਰ ਨੂੰ ਪੈਟਰੋਲ ਦੇ ਭਾਅ 'ਚ ਕਿਸੇ ਤਰ੍ਹਾਂ ਦਾ ਬਦਲਾਅ ਦੇਖਣ ਨੂੰ ਨਹੀਂ ਮਿਲਿਆ। ਦਿੱਲੀ 'ਚ ਪੈਟਰੋਲ ਦੀ ਕੀਮਤ 82.08 ਰੁਪਏ ਪ੍ਰਤੀ ਲੀਟਰ 'ਤੇ ਰਹੀ। ਹਾਲਾਂਕਿ, ਡੀਜ਼ਲ ਦੇ ਭਾਅ 'ਚ 11 ਪੈਸੇ ਦੀ ਕਟੌਤੀ ਦੇਖਣ ਨੂੰ ਮਿਲੀ। ਸ਼ਹਿਰ 'ਚ ਇਕ ਲੀਟਰ ਡੀਜ਼ਲ ਖਰੀਦਣ ਲਈ ਤੁਹਾਨੂੰ 73.16 ਰੁਪਏ ਪ੍ਰਤੀ ਲੀਟਰ ਦੀ ਦਰ ਨਾਲ ਭੁਗਤਾਨ ਕਰਨਾ ਪਵੇਗਾ। ਡੀਜ਼ਲ ਦੀਆਂ ਕੀਮਤਾਂ 'ਚ ਇਸ ਕਟੌਤੀ ਨਾਲ ਆਮ ਖਪਤਕਾਰਾਂ ਨੂੰ ਕਾਫ਼ੀ ਰਾਹਤ ਮਿਲੀ ਹੈ। ਨੋਇਡਾ 'ਚ ਸੋਮਵਾਰ ਨੂੰ ਪੈਟਰੋਲ ਦੀ ਕੀਮਤ 'ਚ 82.36 ਰੁਪਏ ਪ੍ਰਤੀ ਲੀਟਰ 'ਤੇ ਹੈ। ਉੱਥੇ ਹੀ ਡੀਜ਼ਲ ਦਾ ਭਾਅ 73.47 ਰੁਪਏ ਪ੍ਰਤੀ ਲੀਟਰ 'ਤੇ ਰਹਿ ਗਿਆ। ਗੁੜਗਾਓਂ 'ਚ ਪੈਟਰੋਲ ਦੀ ਕੀਮਤ 80.23 ਰੁਪਏ ਪ੍ਰਤੀ ਲੀਟਰ 'ਤੇ ਹੈ। ਦੂਸਰੇ ਪਾਸੇ ਡੀਜ਼ਲ ਦੀ ਕੀਮਤ 73.63 ਰੁਪਏ ਪ੍ਰਤੀ ਲੀਟਰ 'ਤੇ ਆ ਗਈ।

ਮਹਾਰਾਸ਼ਟਰ ਦੀ ਰਾਜਧਾਨੀ ਮੁੰਬਈ 'ਚ ਪੈਟਰੋਲ ਦੀ ਕੀਮਤ 88.3 ਰੁਪਏ ਪ੍ਰਤੀ ਲੀਟਰ 'ਤੇ ਜਿਉਂ ਦੀ ਤਿਉਂ ਹੈ। ਹਾਲਾਂਕਿ, ਡੀਜ਼ਲ ਦੀ ਕੀਮਤ 12 ਪੈਸੇ ਦੀ ਗਿਰਾਵਟ ਨਾਲ 79.69 ਰੁਪਏ ਪ੍ਰਤੀ ਲੀਟਰ 'ਤੇ ਰਹਿ ਗਈ।

Posted By: Seema Anand