ਨਵੀਂ ਦਿੱਲੀ, ਬਿਜ਼ਨੈੱਸ ਡੈਸਕ : ਮੰਗਲਵਾਰ 20 ਸਤੰਬਰ ਨੂੰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਕੋਈ ਬਦਲਾਅ ਨਹੀਂ ਹੋਇਆ ਹੈ। 121 ਦਿਨਾਂ ਤੋਂ ਸਰਕਾਰੀ ਤੇਲ ਮਾਰਕੀਟਿੰਗ ਕੰਪਨੀਆਂ ਨੇ ਡੀਜ਼ਲ ਅਤੇ ਪੈਟਰੋਲ ਦੀਆਂ ਕੀਮਤਾਂ ਵਿੱਚ ਕਟੌਤੀ ਨਹੀਂ ਕੀਤੀ ਹੈ। ਅੱਜ ਸਵੇਰੇ ਜਾਰੀ ਕੀਤੇ ਗਏ ਨਵੇਂ ਰੇਟ ਅਨੁਸਾਰ ਕੀਮਤ ਵਿੱਚ ਕੋਈ ਰਿਆਇਤ ਨਹੀਂ ਦਿੱਤੀ ਗਈ ਹੈ।

ਕੌਮਾਂਤਰੀ ਬਾਜ਼ਾਰ 'ਚ ਕੱਚਾ ਤੇਲ ਸਸਤਾ ਹੋਣ ਤੋਂ ਬਾਅਦ ਕਈ ਦਿਨਾਂ ਤੋਂ ਅਟਕਲਾਂ ਲਗਾਈਆਂ ਜਾ ਰਹੀਆਂ ਹਨ ਕਿ ਸਰਕਾਰ ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਕਟੌਤੀ ਕਰ ਸਕਦੀ ਹੈ। ਫਿਲਹਾਲ ਸਰਕਾਰ ਸਥਿਤੀ 'ਤੇ ਨਜ਼ਰ ਰੱਖ ਰਹੀ ਹੈ।

ਤੁਹਾਨੂੰ ਦੱਸ ਦੇਈਏ ਕਿ ਦੇਸ਼ ਵਿੱਚ ਤੇਲ ਦੀਆਂ ਕੀਮਤਾਂ ਵਿੱਚ ਤਿੰਨ ਮਹੀਨੇ ਪਹਿਲਾਂ 22 ਮਈ ਨੂੰ ਬਦਲਾਅ ਕੀਤਾ ਗਿਆ ਸੀ, ਜਦੋਂ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਐਕਸਾਈਜ਼ ਡਿਊਟੀ ਵਿੱਚ ਕਟੌਤੀ ਦਾ ਐਲਾਨ ਕੀਤਾ ਸੀ। ਇਹ ਕਟੌਤੀ ਪੈਟਰੋਲ 'ਤੇ 8 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 'ਤੇ 6 ਰੁਪਏ ਪ੍ਰਤੀ ਲੀਟਰ ਸੀ।

ਕਿਥੇ ਕਿੰਨਾ ਹੈ ਰੇਟ

- ਦਿੱਲੀ 'ਚ ਪੈਟਰੋਲ ਅਤੇ ਡੀਜ਼ਲ ਦੀ ਕੀਮਤ 96.72 ਰੁਪਏ ਅਤੇ 89.62 ਰੁਪਏ ਪ੍ਰਤੀ ਲੀਟਰ ਹੈ।

- ਮੁੰਬਈ 'ਚ ਪੈਟਰੋਲ ਦੀ ਕੀਮਤ 106.31 ਰੁਪਏ ਪ੍ਰਤੀ ਲੀਟਰ ਜਦਕਿ ਡੀਜ਼ਲ 94.27 ਰੁਪਏ ਪ੍ਰਤੀ ਲੀਟਰ ਮਿਲ ਰਿਹਾ ਹੈ।

- ਕੋਲਕਾਤਾ 'ਚ ਪੈਟਰੋਲ ਦੀ ਕੀਮਤ 106.03 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 92.76 ਰੁਪਏ ਪ੍ਰਤੀ ਲੀਟਰ ਹੈ।

- ਚੇਨਈ 'ਚ ਇਕ ਲੀਟਰ ਪੈਟਰੋਲ ਦੀ ਕੀਮਤ 102.73 ਰੁਪਏ ਅਤੇ ਡੀਜ਼ਲ ਦੀ ਕੀਮਤ 94.33 ਰੁਪਏ ਹੋਵੇਗੀ।

ਆਪਣੇ ਸ਼ਹਿਰ ਦੇ ਪੈਟਰੋਲ ਡੀਜ਼ਲ ਦੇ ਰੇਟ ਇਸ ਤਰ੍ਹਾਂ ਚੈੱਕ ਕਰੋ

ਆਪਣੇ ਸ਼ਹਿਰ ਵਿੱਚ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਨੂੰ ਚੈੱਕ ਕਰਨਾ ਬਹੁਤ ਆਸਾਨ ਹੈ। ਇਸਦੇ ਲਈ ਤੁਹਾਨੂੰ ਬਸ ਇੱਕ ਐਸਐਮਐਸ ਭੇਜਣਾ ਹੈ। ਜੇਕਰ ਤੁਸੀਂ ਬੀਪੀਸੀਐਲ ਦੇ ਗਾਹਕ ਹੋ, ਤਾਂ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਦੇਖਣ ਲਈ, RSP <ਡੀਲਰ ਕੋਡ> ਲਿਖੋ ਅਤੇ ਇਸਨੂੰ 9223112222 'ਤੇ ਭੇਜੋ। ਇੰਡੀਅਨ ਆਇਲ (IOC) ਦੇ ਗਾਹਕ RSP<ਡੀਲਰ ਕੋਡ> ਨੂੰ 9224992249 'ਤੇ SMS ਕਰਦੇ ਹਨ। HPCL ਗਾਹਕ HPPRICE <ਡੀਲਰ ਕੋਡ> 9222201122 'ਤੇ ਭੇਜਦੇ ਹਨ।

ਤੁਹਾਨੂੰ ਐਸਐਮਐਸ ਭੇਜਣ ਤੋਂ ਤੁਰੰਤ ਬਾਅਦ ਡੀਜ਼ਲ ਪੈਟਰੋਲ ਦਾ ਨਵਾਂ ਰੇਟ ਮਿਲ ਜਾਵੇਗਾ।

Posted By: Ramanjit Kaur