ਜੇਐੱਨਐੱਨ, ਨਵੀਂ ਦਿੱਲੀ : ਪਿਛਲੇ ਕੁਝ ਸਮੇਂ ਤੋਂ ਦੇਸ਼ ਵਿਚ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿਚ ਕੋਈ ਵਾਧਾ ਨਹੀਂ ਹੋਇਆ ਹੈ ਪਰ ਕੌਮਾਂਤਰੀ ਬਾਜ਼ਾਰ ਵਿਚ ਕੱਚੇ ਤੇਲ ਦਾ ਭਾਅ ਦੇਸ਼ ਦੇ ਅਨੁਕੂਲ ਪੱਧਰ ’ਤੇ ਆਉਂਦਾ ਨਹੀਂ ਦਿਸ ਰਿਹਾ ਹੈ। ਸਰਕਾਰੀ ਤੇਲ ਕੰਪਨੀਆਂ ਦਾ ਮੁਲਾਂਕਣ ਕਹਿੰਦਾ ਹੈ ਕਿ ਕੌਮਾਂਤਰੀ ਬਾਜ਼ਾਰ ਵਿਚ ਕੱਚੇ ਤੇਲ ਦੀ ਕੀਮਤ ਵਿਚ ਤੇਜ਼ੀ ਦਾ ਰੁਖ਼ ਫਿਰ ਤੋਂ ਬਣ ਚੁੱਕਾ ਹੈ, ਜਿਸ ਦਾ ਅਸਰ ਘਰੇਲੂ ਬਾਜ਼ਾਰ ਵਿਚ ਨਿਸ਼ਚਿਤ ਤੌਰ ’ਤੇ ਦਿਖਾਈ ਦੇਵੇਗਾ। ਪਿਛਲੇ ਹਫ਼ਤੇ ਸ਼ੁੱਕਰਵਾਰ ਨੂੰ ਕੌਮਾਂਤਰੀ ਬਾਜ਼ਾਰ ਵਿਚ ਕੱਚੇ ਤੇਲ ਦੀ ਕੀਮਤ 75.31 ਡਾਲਰ ਪ੍ਰਤੀ ਬੈਰਲ ’ਤੇ ਪਹੁੰਚ ਗਈ। ਹਾਲਾਂਕਿ ਇਸ ਵਿਚ ਇਸ ਹਫ਼ਤੇ ਥੋੜੀ ਨਰਮੀ ਦੇਖੀ ਗਈ ਹੈ ਪਰ ਜਾਣਕਾਰਾਂ ਦਾ ਕਹਿਣਾ ਹੈ ਕਿ ਇਸ ਵਿਚ ਆਉਣ ਵਾਲੇ ਦਿਨਾਂ ਵਿਚ ਹੋਰ ਵਾਧਾ ਹੋਵੇਗਾ। ਤੇਲ ਕੰਪਨੀਆਂ ਮੁਤਾਬਕ ਅਜਿਹੇ ਹਾਲਾਤ ਵਿਚ ਭਾਅ ਵਾਧੇ ਨੂੰ ਜ਼ਿਆਦਾ ਦਿਨਾਂ ਤਕ ਰੋਕ ਕੇ ਰੱਖਣਾ ਸੰਭਵ ਨਹੀਂ ਹੋ ਸਕੇਗਾ।

Posted By: Jatinder Singh