ਬਿਜ਼ਨੈਸ ਡੈਸਕ, ਨਵੀਂ ਦਿੱਲੀ : ਦੇਸ਼ ਦੀ ਰਾਜਧਾਨੀ ਦਿੱਲੀ, ਮੁੰਬਈ, ਕੋਲਕਾਤਾ ਸਣੇ ਦੇਸ਼ ਦੇ ਮੁੱਖ ਮਹਾਨਗਰਾਂ ਵਿਚ ਸ਼ਨੀਵਾਰ ਨੂੰ ਵੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਵਾਧਾ ਦਰਜ ਕੀਤਾ ਗਿਆ। ਇਸ ਤਰ੍ਹਾਂ ਤੇਲ ਕੰਪਨੀਆਂ ਨੇ ਲਗਾਤਾਰ 14ਵੇਂ ਦਿਨ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਇਜਾਫ਼ਾ ਕੀਤਾ ਹੈ। ਦਿੱਲੀ ਵਿਚ ਪੈਟਰੋਲ ਸ਼ਨੀਵਾਰ ਨੂੰ 51 ਪੈਸੇ ਦੀ ਤੇਜ਼ੀ ਨਾਲ 78.88 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 61 ਪੈਸੇ ਦੀ ਤੇਜ਼ੀ ਨਾਲ 77.67 ਰੁਪਏ ਪ੍ਰਤੀ ਲੀਟਰ 'ਤੇ ਪਹੁੰਚ ਗਿਆ ਹੈ। ਇਸ ਤਰ੍ਹਾਂ ਦੇਖਿਆ ਜਾਵੇ ਤਾਂ ਪੈਟਰੋਲ ਦੀਆਂ ਕੀਮਤਾਂ ਵਿਚ ਪਿਛਲੇ ਦੋ ਹਫ਼ਤਿਆਂ ਵਿਚ 5.88 ਰੁਪਏ ਪ੍ਰਤੀ ਲੀਟਰ ਦਾ ਵਾਧਾ ਹੋਇਆ ਹੈ। ਉਥੇ ਡੀਜ਼ਲ ਦੀ ਕੀਮਤ ਵਿਚ 6.50 ਰੁਪਏ ਪ੍ਰਤੀ ਲੀਟਰ ਦੀ ਤੇਜ਼ੀ ਆਈ ਹੈ।

ਮਹਾਰਾਸ਼ਟਰ ਦੀ ਰਾਜਧਾਨੀ ਮੁੰਬਈ ਵਿਚ ਸ਼ਨੀਵਾਰ ਨੂੰ ਪੈਟਰੋਲ ਦੀ ਕੀਮਤ 85.70 ਰੁਪਏ ਪ੍ਰਤੀ ਲੀਟਰ ਦੇ ਪੱਧਰ 'ਤੇ ਪਹੁੰਚ ਗਿਆ ਹੈ। ਸ਼ਹਿਰ ਵਿਚ ਇਕ ਲੀਟਰ ਡੀਜ਼ਲ ਖਰੀਦਣ ਲਈ ਤੁਹਾਨੂੰ 76.11 ਰੁਪਏ ਪ੍ਰਤੀ ਲੀਟਰ ਖ਼ਰਚ ਕਰਨੇ ਹੋਣਗੇ। ਕੋਲਕਾਤਾ ਵਿਚ ਪੈਟਰੋਲ ਦੀਆਂ ਕੀਮਤਾਂ 80.62 ਰੁਪਏ ਅਤੇ ਡੀਜ਼ਲ 73.07 ਰੁਪਏ ਪ੍ਰਤੀ ਲੀਟਰ ਤਕ ਪਹੁੰਚ ਗਿਆ ਹੈ। ਚੇਨਈ ਵਿਚ ਪੈਟਰੋਲ ਦੀਆਂ ਕੀਮਤ 82.77 ਰੁਪਏ ਅਤੇ ਡੀਜ਼ਲ ਦੀ ਕੀਮਤ 75.29 ਰੁਪਏ ਤਕ ਪਹੁੰਚ ਗਿਆ ਹੈ।

Posted By: Tejinder Thind