ਨਵੀਂ ਦਿੱਲੀ, ਜੇਐੱਨਐੱਨ। ਐਤਵਾਰ ਨੂੰ ਪੈਟਰੋਲ ਦੀਆਂ ਕੀਮਤਾਂ 'ਚ ਲਗਾਤਾਰ 5ਵਏਂ ਦਿਨ ਕੋਈ ਬਦਲਾਅ ਨਹੀਂ ਹੋਇਆ। ਤੇਲ ਕੰਪਨੀਆਂ ਨੇ ਅੱਜ ਲਗਾਤਾਰ ਪੰਜਵੇਂ ਦਿਨ ਪੈਟਰੋਲ ਦੀਆਂ ਕੀਮਤਾਂ 'ਚ ਵਾਧਾ ਨਹੀਂ ਕੀਤਾ। ਜਦਕਿ ਡੀਜ਼ਲ ਦੀਆਂ ਕੀਮਤਾਂ 'ਚ ਲਗਾਤਾਰ ਤੀਸਰੇ ਦਿਨ ਗਿਰਾਵਟ ਦਰਜ ਕੀਤੀ ਗਈ ਹੈ। ਤਿਉਹਾਰੀ ਸੀਜ਼ਨ 'ਚ ਡੀਜ਼ਲ ਦੀਆਂ ਕੀਮਤਾਂ 'ਚ ਇਸ ਗਿਰਾਵਟ ਨਾਲ ਗਾਹਕਾਂ ਨੇ ਕਾਫ਼ੀ ਰਾਹਤ ਮਹਿਸੂਸ ਕੀਤੀ ਹੈ। ਰਾਜਧਾਨੀ 'ਚ ਐਤਵਾਰ ਨੂੰ ਪੈਟਰੋਲ ਦਾ ਭਾਅ ਸਥਿਰ ਰਹੇ। ਉੱਥੇ ਹੀ ਡੀਜ਼ਲ ਦੀਆਂ ਕੀਮਤਾਂ 'ਚ 7 ਪੈਸੇ ਦੀ ਕਟੌਤੀ ਹੋਈ ਹੈ।

ਪੰਜਾਬ 'ਚ ਕੱਲ੍ਹ ਸ਼ਨਿਚਰਵਾਰ ਨੂੰ ਡੀਜ਼ਲ ਦੀਆਂ ਕੀਮਤਾਂ 'ਚ 1.25 ਰੁਪਏ ਦਾ ਵਾਧਾ ਹੋਇਆ ਸੀ। ਐਤਵਾਰ ਨੂੰ ਡੀਜ਼ਲ ਦੀਆਂ ਕੀਮਤਾਂ 'ਚ ਮਾਮੂਲੀ 7 ਪੈਸੇ ਦੀ ਕਟੌਤੀ ਨਾਲ 64.31 ਰੁਪਏ ਪ੍ਰਤੀ ਲੀਟਰ ਮਿਲ ਰਿਹਾ ਹੈ। ਪੈਟਰੋਲ ਦੀ ਗੱਲ ਕਰੀਏ ਤਾਂ ਸ਼ੁੱਕਰਵਾਰ ਨੂੰ 2.23 ਰੁਪਏ ਦੀ ਕਟੌਤੀ ਦਰਜ ਕੀਤੀ ਸੀ ਪਰ ਸ਼ਨਿਚਰਵਾਰ ਨੂੰ 2.23 ਰੁਪਏ ਦਾ ਹੀ ਵਾਧਾ ਦਰਜ ਕੀਤਾ ਗਿਆ ਸੀ। ਇਸ ਤੋਂ ਬਾਅਦ ਐਤਵਾਰ ਨੂੰ ਪੈਟਰੋਲ 71.47 ਰੁਪਏ ਪ੍ਰਤੀ ਲੀਟਰ ਮਿਲ ਰਿਹਾ ਹੈ।

Posted By: Akash Deep