Plastic Note : ਹੁਣ ਨਹੀਂ ਫਟਣਗੇ ਤੇ ਨਾ ਹੀ ਗਿੱਲੇ ਹੋਣਗੇ 10-20 ਦੇ ਨੋਟ, RBI ਲਿਆ ਰਿਹੈ ਪੌਲੀਮਰ ਕਰੰਸੀ, ਜਾਣੋ ਕਦੋਂ ਹੋਵੇਗੀ ਸ਼ੁਰੂਆਤ
ਜੇਕਰ ਤੁਸੀਂ ਵੀ ਬਾਜ਼ਾਰ ਵਿੱਚ ਪਲਾਸਟਿਕ ਦੇ ਨੋਟ ਆਉਣ ਦੀ ਉਡੀਕ ਕਰ ਰਹੇ ਹੋ ਤਾਂ ਤੁਹਾਡੇ ਲਈ ਇੱਕ ਚੰਗੀ ਖ਼ਬਰ ਹੈ। ਭਾਰਤੀ ਰਿਜ਼ਰਵ ਬੈਂਕ ਦੇਸ਼ ਵਿੱਚ 10 ਅਤੇ 20 ਰੁਪਏ ਦੇ ਪਲਾਸਟਿਕ ਨੋਟ ਲਿਆਉਣ ਦੀ ਤਿਆਰੀ ਕਰ ਰਿਹਾ ਹੈ। ਇਸ ਲਈ ਤਰੀਕ ਵੀ ਤੈਅ ਹੋਣ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ
Publish Date: Tue, 03 Nov 2026 01:14 PM (IST)
Updated Date: Tue, 03 Nov 2026 01:19 PM (IST)
ਬਿਜ਼ਨੈੱਸ ਡੈਸਕ, ਨਵੀਂ ਦਿੱਲੀ : ਜੇਕਰ ਤੁਸੀਂ ਵੀ ਬਾਜ਼ਾਰ ਵਿੱਚ ਪਲਾਸਟਿਕ ਦੇ ਨੋਟ ਆਉਣ ਦੀ ਉਡੀਕ ਕਰ ਰਹੇ ਹੋ ਤਾਂ ਤੁਹਾਡੇ ਲਈ ਇੱਕ ਚੰਗੀ ਖ਼ਬਰ ਹੈ। ਭਾਰਤੀ ਰਿਜ਼ਰਵ ਬੈਂਕ ਦੇਸ਼ ਵਿੱਚ 10 ਅਤੇ 20 ਰੁਪਏ ਦੇ ਪਲਾਸਟਿਕ ਨੋਟ ਲਿਆਉਣ ਦੀ ਤਿਆਰੀ ਕਰ ਰਿਹਾ ਹੈ। ਇਸ ਲਈ ਤਰੀਕ ਵੀ ਤੈਅ ਹੋਣ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ।
ਕਈ ਮੀਡੀਆ ਰਿਪੋਰਟਾਂ ਅਨੁਸਾਰ, ਨਵੇਂ ਵਿੱਤੀ ਸਾਲ ਦੀ ਸ਼ੁਰੂਆਤ ਯਾਨੀ 1 ਅਪ੍ਰੈਲ 2027 ਤੋਂ 10 ਅਤੇ 20 ਰੁਪਏ ਦੇ ਇਹ ਨਵੇਂ ਪਲਾਸਟਿਕ ਨੋਟ ਬਾਜ਼ਾਰ ਵਿੱਚ ਆ ਸਕਦੇ ਹਨ। RBI ਇਸ ਪਾਇਲਟ ਪ੍ਰੋਜੈਕਟ ਤਹਿਤ ਕੁੱਲ 200 ਕਰੋੜ ਨੋਟ ਬਾਜ਼ਾਰ ਵਿੱਚ ਉਤਾਰਨ ਦੀ ਯੋਜਨਾ ਬਣਾ ਰਿਹਾ ਹੈ। ਇਨ੍ਹਾਂ ਵਿੱਚ 10 ਰੁਪਏ ਦੇ 100 ਕਰੋੜ ਅਤੇ 20 ਰੁਪਏ ਦੇ 100 ਕਰੋੜ ਨੋਟ ਸ਼ਾਮਲ ਹੋਣਗੇ।
RBI ਅਨੁਸਾਰ, ਦੁਨੀਆ ਦੇ ਕਈ ਦੇਸ਼ਾਂ ਵਿੱਚ ਪਲਾਸਟਿਕ ਦੇ ਨੋਟ 30 ਸਾਲਾਂ ਤੋਂ ਵੀ ਵੱਧ ਸਮੇਂ ਤੱਕ ਬਿਨਾਂ ਫਟੇ ਅਤੇ ਖ਼ਰਾਬ ਹੋਏ ਚੱਲ ਸਕਦੇ ਹਨ ਕਿਉਂਕਿ 10 ਅਤੇ 20 ਰੁਪਏ ਦੇ ਨੋਟਾਂ ਦੀ ਵਰਤੋਂ ਸਭ ਤੋਂ ਵੱਧ ਹੁੰਦੀ ਹੈ, ਇਸ ਲਈ ਕਾਗਜ਼ ਦੇ ਬਣੇ ਨੋਟ ਜਲਦੀ ਖ਼ਰਾਬ ਹੋ ਜਾਂਦੇ ਹਨ। ਪਲਾਸਟਿਕ ਦੇ ਨੋਟ ਆਉਣ ਨਾਲ ਇਸ ਸਮੱਸਿਆ ਤੋਂ ਰਾਹਤ ਮਿਲ ਸਕਦੀ ਹੈ।
ਇਹ ਖ਼ਬਰ ਲਗਾਤਾਰ ਅਪਡੇਟ ਹੋ ਰਹੀ ਹੈ...