ਯੋਜਨਾ ਦੀ ਸ਼ੁਰੂਆਤ 17 ਸਤੰਬਰ 2023 ਨੂੰ ਹੋਈ ਸੀ। ਇਸ ਦਾ ਉਦੇਸ਼ ਹੱਥੀਂ ਕੰਮ ਕਰਨ ਵਾਲੇ ਅਤੇ ਸੰਦਾਂ ਦੀ ਵਰਤੋਂ ਕਰਨ ਵਾਲੇ ਕਾਰੀਗਰਾਂ ਅਤੇ ਸ਼ਿਲਪਕਾਰਾਂ ਦੀ ਸਹਾਇਤਾ ਕਰਨਾ ਹੈ। ਇਸ ਯੋਜਨਾ ਦਾ ਸੰਚਾਲਨ MSME ਮੰਤਰਾਲੇ ਦੁਆਰਾ ਕੀਤਾ ਜਾਂਦਾ ਹੈ ਤਾਂ ਜੋ ਕਾਰੀਗਰਾਂ ਦੇ ਹੁਨਰ ਨੂੰ ਵਧਾ ਕੇ, ਉਨ੍ਹਾਂ ਦੇ ਉਤਪਾਦਾਂ ਦੀ ਗੁਣਵੱਤਾ ਵਿੱਚ ਸੁਧਾਰ ਕਰਕੇ ਅਤੇ ਬਾਜ਼ਾਰ ਤੱਕ ਉਨ੍ਹਾਂ ਦੀ ਪਹੁੰਚ ਵਧਾ ਕੇ ਉਨ੍ਹਾਂ ਨੂੰ ਮਜ਼ਬੂਤ ਬਣਾਇਆ ਜਾ ਸਕੇ।

ਨਵੀਂ ਦਿੱਲੀ: ਸੂਖਮ, ਲਘੂ ਤੇ ਦਰਮਿਆਨੇ ਉਦਯੋਗ (MSME) ਮੰਤਰਾਲੇ ਨੇ ਪੀਐਮ ਵਿਸ਼ਵਕਰਮਾ ਯੋਜਨਾ ਤਹਿਤ ਸ਼ਿਲਪਕਾਰਾਂ ਤੇ ਕਾਰੀਗਰਾਂ ਸਮੇਤ 2,500 ਤੋਂ ਵੱਧ ਲਾਭਪਾਤਰੀਆਂ ਨੂੰ ਉਨ੍ਹਾਂ ਦੀ ਰੋਜ਼ੀ-ਰੋਟੀ ਅਤੇ ਵਪਾਰਕ ਸਮਰੱਥਾ 'ਚ ਸੁਧਾਰ ਕਰਨ ਲਈ AI Training ਦਿੱਤੀ ਹੈ। ਇਸ ਪਹਿਲ ਦਾ ਉਦੇਸ਼ ਤਕਨਾਲੋਜੀ ਦੇ ਮਾਧਿਅਮ ਰਾਹੀਂ ਰਵਾਇਤੀ ਕਾਰੀਗਰਾਂ ਅਤੇ ਸ਼ਿਲਪਕਾਰਾਂ ਨੂੰ ਸਸ਼ਕਤ ਬਣਾਉਣਾ ਹੈ। ਹੁਣ ਸਵਾਲ ਇਹ ਹੈ ਕਿ ਪੀਐਮ ਵਿਸ਼ਵਕਰਮਾ ਯੋਜਨਾ ਹੈ ਕੀ, ਇਸ ਤੋਂ ਕਿਸ ਨੂੰ ਫਾਇਦਾ ਮਿਲਦਾ ਹੈ ਅਤੇ ਕੌਣ-ਕੌਣ ਇਸ ਦਾ ਲਾਭ ਉਠਾ ਸਕਦਾ ਹੈ? ਨਾਲ ਹੀ, ਇਸ ਦਾ ਲਾਭ ਲੈਣ ਦਾ ਪੂਰਾ ਪ੍ਰੋਸੈਸ ਕੀ ਹੈ? ਚਲੋ ਸਮਝਦੇ ਹਾਂ।
ਇਸ ਯੋਜਨਾ ਦੀ ਸ਼ੁਰੂਆਤ 17 ਸਤੰਬਰ 2023 ਨੂੰ ਹੋਈ ਸੀ। ਇਸ ਦਾ ਉਦੇਸ਼ ਹੱਥੀਂ ਕੰਮ ਕਰਨ ਵਾਲੇ ਅਤੇ ਸੰਦਾਂ ਦੀ ਵਰਤੋਂ ਕਰਨ ਵਾਲੇ ਕਾਰੀਗਰਾਂ ਅਤੇ ਸ਼ਿਲਪਕਾਰਾਂ ਦੀ ਸਹਾਇਤਾ ਕਰਨਾ ਹੈ। ਇਸ ਯੋਜਨਾ ਦਾ ਸੰਚਾਲਨ MSME ਮੰਤਰਾਲੇ ਦੁਆਰਾ ਕੀਤਾ ਜਾਂਦਾ ਹੈ ਤਾਂ ਜੋ ਕਾਰੀਗਰਾਂ ਦੇ ਹੁਨਰ ਨੂੰ ਵਧਾ ਕੇ, ਉਨ੍ਹਾਂ ਦੇ ਉਤਪਾਦਾਂ ਦੀ ਗੁਣਵੱਤਾ ਵਿੱਚ ਸੁਧਾਰ ਕਰਕੇ ਅਤੇ ਬਾਜ਼ਾਰ ਤੱਕ ਉਨ੍ਹਾਂ ਦੀ ਪਹੁੰਚ ਵਧਾ ਕੇ ਉਨ੍ਹਾਂ ਨੂੰ ਮਜ਼ਬੂਤ ਬਣਾਇਆ ਜਾ ਸਕੇ।
ਕਰਜ਼ਾ: ਇਸ ਯੋਜਨਾ ਦੇ ਤਹਿਤ ਕਾਰੀਗਰਾਂ ਨੂੰ ਬਿਨਾਂ ਗਾਰੰਟੀ ਦੇ 3 ਲੱਖ ਰੁਪਏ ਤੱਕ ਦਾ ਲੋਨ 5 ਫੀਸਦੀ ਵਿਆਜ ਦਰ 'ਤੇ ਦਿੱਤਾ ਜਾਂਦਾ ਹੈ। ਇਹ ਲੋਨ ਦੋ ਪੜਾਵਾਂ ਵਿੱਚ ਮਿਲਦਾ ਹੈ।
ਟੂਲਕਿੱਟ ਸਹਾਇਤਾ: 15,000 ਰੁਪਏ ਤੱਕ ਦਾ ਈ-ਵਾਊਚਰ ਪ੍ਰਦਾਨ ਕੀਤਾ ਜਾਂਦਾ ਹੈ।
ਸਿਖਲਾਈ (Training): ਬੁਨਿਆਦੀ ਸਿਖਲਾਈ (5-7 ਦਿਨ) ਅਤੇ ਐਡਵਾਂਸ ਟ੍ਰੇਨਿੰਗ (15+ ਦਿਨ) ਸ਼ਾਮਲ ਹੈ, ਜਿਸ ਲਈ ਪ੍ਰਤੀ ਦਿਨ 500 ਰੁਪਏ ਦਾ ਵਜ਼ੀਫ਼ਾ ਵੀ ਦਿੱਤਾ ਜਾਂਦਾ ਹੈ।