ਜੇਐੱਨਐੱਨ, ਨਵੀਂ ਦਿੱਲੀ : ਮੌਜੂਦਾ ਮਹੀਨੇ ਦੀ ਆਖਰੀ ਮਿਤੀ ਯਾਨੀ 31 ਦਸੰਬਰ ਇਨਕਮ ਟੈਕਸ ਰਿਟਰਨ ਜਮ੍ਹਾ ਕਰਨ ਦੀ ਆਖਰੀ ਮਿਤੀ ਹੈ। ਇਨਕਮ ਟੈਕਸ ਰਿਟਰਨ ਭਰਨ ਵਾਲੇ ਲੋਕਾਂ ਨੂੰ ਇਸ ਮਿਤੀ ਤੋਂ ਪਹਿਲਾਂ ਆਪਣੀ ਇਨਕਮ ਟੈਕਸ ਰਿਟਰਨ ਜਮ੍ਹਾਂ ਕਰਾਉਣ ਦੀ ਲੋੜ ਹੁੰਦੀ ਹੈ। ਇਨਕਮ ਟੈਕਸ ਵਿਭਾਗ ਨੇ ਆਪਣੇ ਅਧਿਕਾਰਤ ਟਵਿੱਟਰ ਹੈਂਡਲ ਤੋਂ ਇਸ ਸਬੰਧੀ ਇਕ ਟਵੀਟ ਵੀ ਲਿਖਿਆ ਹੈ। ਇਨਕਮ ਟੈਕਸ ਵਿਭਾਗ ਨੇ ਆਪਣੇ ਇਕ ਟਵੀਟ ਵਿਚ ਇਨਕਮ ਟੈਕਸ ਦਾਤਾਵਾਂ ਨੂੰ ਜਾਣਕਾਰੀ ਦਿੰਦੇ ਹੋਏ ਲਿਖਿਆ ਹੈ ਕਿ ਕਿਰਪਾ ਕਰਕੇ ਆਪਣੇ ਕਰਮਚਾਰੀਆਂ ਨੂੰ ਮੁਲਾਂਕਣ ਸਾਲ 2021-22 ਲਈ ਇਨਕਮ ਟੈਕਸ ਰਿਟਰਨ ਫਾਈਲ ਕਰਨ ਲਈ ਯਾਦ ਕਰਾਓ। ਮੁਲਾਂਕਣ ਸਾਲ 2021-22 ਲਈ ITR ਜਮ੍ਹਾਂ ਕਰਾਉਣ ਦੀ ਨਿਯਤ ਮਿਤੀ 31 ਦਸੰਬਰ 2021 ਹੈ। ਅਸੀਂ ਆਪਣੇ ਕਰਮਚਾਰੀਆਂ ਨੂੰ ਯਾਦ ਦਿਵਾਉਂਦੇ ਹਾਂ ਕਿ ਕਿਰਪਾ ਕਰਕੇ ਆਖਰੀ ਮਿਤੀ ਦੀ ਉਡੀਕ ਨਾ ਕਰੋ http://incometax.gov.in 'ਤੇ ਜਾਓ।

Posted By: Sarabjeet Kaur