ਨਵੀਂ ਦਿੱਲੀ, ਜੇਐੱਨਐੱਨ। ਸਾਊਦੀ ਅਰਬ ਦੇ ਤੇਲ ਪਲਾਂਟਾਂ 'ਤੇ ਡਰੋਨ ਹਮਲਿਆਂ ਦਾ ਸਿੱਧਾ ਅਸਰ ਪੈਟਰੋਲ ਤੇ ਡੀਜ਼ਲ ਕੀਮਤਾਂ ਦੇ ਦਿਖਾਈ ਦੇ ਰਿਹਾ ਹੈ। ਅੱਜ ਵੀਰਵਾਰ ਨੂੰ ਵੀ ਰਾਸ਼ਟਰੀ ਰਾਜਧਾਨੀ ਸਮੇਤ ਦੇਸ਼ ਦੇ ਕਈ ਮਹਾਨਗਰਾਂ 'ਚ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ 'ਚ ਜ਼ਬਰਦਸਤ ਵਾਧਾ ਦੇਖਿਆ ਗਿਆ ਹੈ।

ਦਿੱਲੀ 'ਚ ਅੱਜ ਪੈਟਰੋਲ 29 ਪੈਸਿਆਂ ਦੇ ਭਾਰੀ ਵਾਧੇ ਨਾਲ 72.71 ਰੁਪਏ ਪ੍ਰਤੀ ਲੀਟਰ ਤੇ ਡੀਜ਼ਲ 19 ਪੈਸਿਆਂ ਦੇ ਵਾਧੇ ਨਾਲ 66.1 ਰੁਪਏ ਪ੍ਰਤੀ ਲੀਟਰ ਮਿਲ ਰਿਹਾ ਹੈ। ਕੋਲਕਾਤਾ ਦੀ ਗੱਲ ਕਰੀਏ ਤਾਂ ਅੱਜ ਪੈਟਰੋਲ 29 ਪੈਸੇ ਦੇ ਵਾਧੇ ਨਾਲ 75.43 ਰੁਪਏ ਪ੍ਰਤੀ ਲੀਟਰ ਤੇ ਡੀਜ਼ਲ 19 ਪੈਸਿਆਂ ਦੇ ਵਾਧੇ ਨਾਲ 68.42 ਰੁਪਏ ਪ੍ਰਤੀ ਲੀਟਰ ਮਿਲ ਰਿਹਾ ਹੈ।

ਪੰਜਾਬ ਦੀ ਰਾਜਧਾਨੀ ਚੰਡੀਗੜ੍ਹ 'ਚ ਪੈਟਰੋਲ 68.49 ਰੁਪਏ ਪ੍ਰਤੀ ਲੀਟਰ ਤੇ ਡੀਜ਼ਲ 62.88 ਰੁਪਏ ਪ੍ਰਤੀ ਲੀਟਰ ਮਿਲ ਰਿਹਾ ਹੈ। ਜਲੰਧਰ ਸ਼ਹਿਰ 'ਚ ਪੈਟਰੋਲ 72.38 ਜਦਕਿ ਡੀਜ਼ਲ 64.82 ਰੁਪਏ ਪ੍ਰਤੀ ਲੀਟਰ ਮਿਲ ਰਿਹਾ ਹੈ। ਲੁਧਿਆਣਾ 'ਚ ਪੈਟਰੋਲ 72.54 ਰੁਪਏ ਪ੍ਰਤੀ ਲੀਟਰ ਤੇ ਡੀਜ਼ਲ 64.96 ਰੁਪਏ ਪ੍ਰਤੀ ਲੀਟਰ ਮਿਲ ਰਿਹਾ ਹੈ। ਅੰਮ੍ਰਿਤਸਰ 'ਚ ਪੈਟਰੋਲ 72.49 ਰੁਪਏ ਪ੍ਰਤੀ ਲੀਟਰ ਤੇ ਡੀਜ਼ਲ 64.92 ਰੁਪਏ ਪ੍ਰਤੀ ਲੀਟਰ ਮਿਲ ਰਿਹਾ ਹੈ।

Posted By: Akash Deep