ਨਵੀਂ ਦਿੱਲੀ : ਰਾਸ਼ਟਰੀ ਰਾਜਧਾਨੀ ਸਮੇਤ ਦੇਸ਼ ਦੇ ਕਈ ਮਹਾਨਗਰਾਂ 'ਚ ਅੱਜ ਵੀਰਵਾਰ ਨੂੰ ਵੀ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ 'ਚ ਕੋਈ ਬਦਲਾਅ ਨਹੀਂ ਹੋਇਆ ਹੈ। ਅੱਜ ਵੀ ਪੈਟਰੋਲ ਤੇ ਡੀਜ਼ਲ ਪੁਰਾਣੇ ਕੀਮਤਾਂ 'ਤੇ ਵਿਕ ਰਹੇ ਹਨ। ਆਓ ਜਾਣਦੇ ਹਾਂ ਕਿ ਅੱਜ ਤੁਹਾਡੇ ਸ਼ਹਿਰ 'ਚ ਪੈਟਰੋਲ ਤੇ ਡੀਜ਼ਲ ਕਿਹੜੀ ਕੀਮਤ ਨਾਲ ਵਿਕ ਰਿਹਾ ਹੈ। ਰਾਸ਼ਟਰੀ ਰਾਜਧਾਨੀ ਦਿੱਲੀ 'ਚ ਅੱਜ ਪੈਟਰੋਲ ਆਪਣੀ ਪੁਰਾਣੀ ਕੀਮਤ 71.84 ਰੁਪਏ ਪ੍ਰਤੀ ਲੀਟਰ 'ਤੇ ਤੇ ਡੀਜ਼ਲ 65.11 ਰੁਪਏ ਪ੍ਰਤੀ ਲੀਟਰ 'ਤੇ ਵਿਕ ਰਿਹਾ ਹੈ।

ਮੁੰਬਈ ਦੀ ਗੱਲ ਕਰੀਏ ਤਾਂ ਇੱਥੇ ਵੀ ਪੈਟਰੋਲ ਆਪਣੇ ਪੁਰਾਣੇ ਭਾਅ 77.50 ਰੁਪਏ ਪ੍ਰਤੀ ਲੀਟਰ ਡੀਜ਼ਲ 68.26 ਰੁਪਏ ਪ੍ਰਤੀ ਲੀਟਰ ਨਾਲ ਵਿਕ ਰਿਹਾ ਹੈ। ਨੋਇਡਾ 'ਚ ਅੱਜ ਪੈਟਰੋਲ ਦਿੱਲੀ ਤੋਂ ਵੀ ਮਹਿੰਗਾ 73.79 ਰੁਪਏ ਪ੍ਰਤੀ ਲੀਟਰ ਮਿਲ ਰਿਹਾ ਹੈ। ਪੰਜਾਬ ਦੀ ਗੱਲ ਕਰੀਏ ਤਾਂ ਅੰਮ੍ਰਿਤਸਰ 'ਚ ਪੈਟਰੋਲ ਦੀ ਕੀਮਤ 72.28 ਪ੍ਰਤੀ ਲੀਟਰ ਤੇ ਡੀਜ਼ਲ 64.55 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ। ਜਲੰਧਰ 'ਚ ਡੀਜ਼ਲ ਦੀ ਕੀਮਤ 64.02 ਪ੍ਰਤੀ ਲੀਟਰ ਤੇ ਪੈਟਰੋਲ ਦੀ ਕੀਮਤ 71.70 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ। ਲੁਧਿਆਣਾ 'ਚ ਪੈਟਰੋਲ 72.25 ਤੇ ਡੀਜ਼ਲ ਦੀ ਕੀਮਤ 64.52 ਪ੍ਰਤੀ ਲੀਟਰ ਵਿਕ ਰਿਹਾ ਹੈ।

Posted By: Amita Verma