style="text-align: justify;"> ਜੇਐੱਨਐੱਨ, ਮੁੰਬਈ : ਭਾਰਤੀ ਕ੍ਰਿਕਟਰ ਅਜਿੰਕਿਆ ਰਹਾਣੇ ਤੇ ਉਨ੍ਹਾਂ ਦੀ ਪਤਨੀ ਰਾਧਿਕਾ ਧੋਪਾਵਕਰ ਨੇ ਸ਼ਨਿਚਰਵਾਰ ਨੂੰ ਕੋਰੋਨਾ ਵੈਕਸੀਨ ਦੀ ਪਹਿਲੀ ਡੋਜ਼ ਲਈ। ਟੀਮ ਇੰਡੀਆ ਦੇ ਟੈਸਟ ਉਪ-ਕਪਤਾਨ ਨੇ ਕੋਰੋਨਾ ਵਾਇਰਸ ਦੇ ਸੰਕਟ ਦੇ ਵਿਚ ਟੀਕਾਕਰਨ ਦੇ ਮਹੱਤਵ ਬਾਰੇ ਦੱਸਿਆ। ਰਹਾਣੇ ਨੇ ਇੰਸਟਾਗ੍ਰਾਮ ’ਤੇ ਇਕ ਪੋਸਟ ਸ਼ੇਅਰ ਕਰ ਕੇ ਲਿਖਿਆ, ‘ਮੈਂ ਤੇ ਰਾਧਿਕਾ ਧੋਪਾਵਕਰ ਦੋਵਾਂ ਨੇ ਅੱਜ ਵੈਕਸੀਨ ਦੀ ਪਹਿਲੀ ਡੋਜ਼ ਲਈ। ਅਸੀਂ ਨਾ ਸਿਰਫ ਆਪਣੇ ਲਈ, ਸਗੋਂ ਆਪਣੇ ਆਸ-ਪਾਸ ਦੇ ਲੋਕਾਂ ਲਈ ਵੀ ਟੀਕਾਕਰਨ ਕਰਵਾ ਰਹੇ ਹਾਂ। ਮੈਂ ਹਰ ਕਿਸੇ ਨੂੰ ਬੇਨਤੀ ਕਰਦਾ ਹਾਂ ਕਿ ਜੇਕਰ ਤੁਸੀਂ ਯੋਗ ਹੋ ਤਾਂ ਟੀਕਾਕਰਨ ਕਰਵਾਓ।’

ਇਸ ਹਫ਼ਤੇ ਦੀ ਸ਼ੁਰੂਆਤ ’ਚ ਭਾਰਤ ਸਲਾਮੀ ਬੱਲੇਬਾਜ਼ ਸ਼ਿਖਰ ਧਵਨ ਨੇ ਕੋਰੋਨਾ ਵੈਕਸੀਨ ਦੀ ਪਹਿਲੀ ਖੁਰਾਕ ਲਈ ਸੀ। ਖੱਬੇ ਹੱਥ ਦੇ ਬੱਲੇਬਾਜ਼ ਨੇ ਸਾਰਿਆਂ ਨੂੰ ਟੀਕਾਕਰਨ ਕਰਵਾਉਣ ਦੀ ਵੀ ਬੇਨਤੀ ਕੀਤੀ ਸੀ।

Posted By: Sunil Thapa