ਨਵੀਂ ਦਿੱਲੀ : ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀਸੀਸੀਆਈ) ਨੇ ਸਿਖਰਲੀ ਕੌਂਸਲ ਦੀ ਮੀਟਿੰਗ ਦੌਰਾਨ ਟੋਕੀਓ ਓਲੰਪਿਕ ਲਈ ਕੁਆਲੀਫਾਈ ਕਰ ਚੁੱਕੇ ਦੇਸ਼ ਦੇ ਖਿਡਾਰੀਆਂ ਦੀਆਂ ਤਿਆਰੀਆਂ ਤੇ ਸਿਖਲਾਈ ਲਈ 10 ਕਰੋੜ ਰੁਪਏ ਦੇਣ ਦਾ ਫ਼ੈਸਲਾ ਕੀਤਾ ਹੈ। ਮੀਟਿੰਗ ਵਿਚ ਪ੍ਰਧਾਨ ਸੌਰਵ ਗਾਂਗੁਲੀ ਤੇ ਸਕੱਤਰ ਜੈ ਸ਼ਾਹ ਵੀ ਮੌਜੂਦ ਰਹੇ।