ਨਵੀਂ ਦਿੱਲੀ : ਆਈਸੀਸੀ ਟੀ-20 ਵਿਸ਼ਵ ਕੱਪ ਰਾਊਂਡ-1 ਦੇ ਦੂਜੇ ਮੁਕਾਬਲੇ ਵਿਚ ਇਕ ਵੱਡਾ ਉਲਟਫੇਰ ਦੇਖਣ ਨੂੰ ਮਿਲਿਆ। ਆਈਸੀਸੀ ਟੀ-20 ਰੈਂਕਿੰਗ ਵਿਚ ਛੇਵੇਂ ਸਥਾਨ 'ਤੇ ਕਾਬਜ ਬੰਗਲਾਦੇਸ਼ ਦੀ ਟੀਮ ਨੂੰ 14ਵੇਂ ਨੰਬਰ ਦੀ ਟੀਮ ਸਕਾਟਲੈਂਡ ਨੇ ਮਾਤ ਦਿੱਤੀ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਟੀਮ ਸਕਾਟਲੈਂਡ ਨੇ 140 ਦੌੜਾਂ ਦਾ ਸਕੋਰ ਖੜ੍ਹਾ ਕੀਤਾ। ਜਵਾਬ 'ਚ ਬੰਗਲਾਦੇਸ਼ ਦੀ ਟੀਮ ਤੈਅ 20 ਓਵਰਾਂ 'ਚ ਸੱਤ ਵਿਕਟਾਂ ਦੇ ਨੁਕਸਾਨ 'ਤੇ 134 ਦੌੜਾਂ ਹੀ ਬਣਾ ਸਕੀ। ਛੇ ਦੌੜਾਂ ਨਾਲ ਮੈਚ ਜਿੱਤ ਕੇ ਸਕਾਟਲੈਂਡ ਨੇ ਟੂਰਨਾਮੈਂਟ ਦਾ ਵੱਡਾ ਉਲਟਫੇਰ ਕੀਤਾ।