ਜਾਗਰਣ ਨਿਊਜ਼ ਨੈੱਟਵਰਕ, ਨਵੀਂ ਦਿੱਲੀ : ਵੈਂਕਟੇਸ਼ ਅਈਅਰ (43) ਨੇ ਨਵੀ ਮੁੰਬਈ ਦੇ ਡੀਵਾਈ ਪਾਟਿਲ ਸਟੇਡੀਅਮ ਵਿਚ ਮੁੰਬਈ ਇੰਡੀਅਨਜ਼ ਖ਼ਿਲਾਫ਼ ਖੇਡੇ ਗਏ ਆਈਪੀਐੱਲ ਮੈਚ ਵਿਚ ਆਪਣੀ ਟੀਮ ਕੋਲਕਾਤਾ ਨਾਈਟ ਰਾਈਟ ਰਾਈਡਰਜ਼ (ਕੇਕੇਆਰ) ਨੂੰ ਤੇਜ਼ ਸ਼ੁਰੂਆਤ ਦਿਵਾਈ ਪਰ ਇਸ ਤੋਂ ਬਾਅਦ ਜਸਪ੍ਰੀਤ ਬੁਮਰਾਹ ਨੇ ਬਿਹਤਰੀਨ ਗੇਂਦਬਾਜ਼ੀ ਦਾ ਪ੍ਰਦਰਸ਼ਨ ਕਰਦਿਆਂ ਪੰਜ ਵਿਕਟਾਂ ਹਾਸਲ ਕੀਤੀਆਂ ਤੇ ਕੋਲਕਾਤਾ ਨੂੰ ਵੱਡਾ ਸਕੋਰ ਬਣਾਉਣ ਤੋਂ ਰੋਕ ਦਿੱਤਾ। ਕੇਕੇਆਰ ਦੀ ਟੀਮ ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਤੈਅ 20 ਓਵਰਾਂ ਵਿਚ ਨੌਂ ਵਿਕਟਾਂ ਦੇ ਨੁਕਸਾਨ ’ਤੇ 165 ਦੌੜਾਂ ਹੀ ਬਣਾ ਸਕੀ। ਪਰ ਮੁੰਬਈ ਦੀ ਟੀਮ ਬੱਲੇਬਾਜ਼ਾਂ ਦੀ ਨਾਕਾਮੀ ਕਾਰਨ ਇਸ ਟੀਚੇ ਨੂੰ ਵੀ ਹਾਸਲ ਨਹੀਂ ਕਰ ਸਕੀ ਤੇ ਪੂਰੀ ਟੀਮ 17.3 ਓਵਰਾਂ ’ਚ ਸਿਰਫ਼ 113 ਦੌੜਾਂ ਦੇ ਸਕੋਰ ’ਤੇ ਆਲ ਆਊਟ ਹੋ ਗਈ ਤੇ 52 ਦੌੜਾਂ ਨਾਲ ਮੈਚ ਗੁਆ ਬੈਠੀ। ਮੁੰਬਈ ਵੱਲੋਂ ਇਸ਼ਾਨ ਕਿਸ਼ਨ ਨੇ 51 ਦੌੜਾਂ ਬਣਾਈਆਂ।ine

Posted By: Jagjit Singh