ਸਿਡਨੀ (ਜੇਐੱਨਐੱਨ) : ਬਿਹਤਰੀਨ ਲੈਅ 'ਚ ਚੱਲ ਰਹੇ ਭਾਰਤੀ ਤੇਜ਼ ਗੇਂਦਬਾਜ਼ ਜਸਪ੍ਰੀਤ ਬੁਮਰਾਹ ਨੂੰ ਆਸਟ੍ਰੇਲੀਆ ਖ਼ਿਲਾਫ਼ ਅਗਲੀ ਵਨ ਡੇ ਸੀਰੀਜ਼ ਤੇ ਉਸ ਤੋਂ ਬਾਅਦ ਨਿਊਜ਼ੀਲੈਂਡ ਦੌਰੇ ਲਈ ਆਰਾਮ ਦਿੱਤਾ ਗਿਆ ਹੈ ਤੇ ਉਨ੍ਹਾਂ ਦੀ ਥਾਂ ਮੁਹੰਮਦ ਸਿਰਾਜ ਨੂੰ ਟੀਮ ਵਿਚ ਸ਼ਾਮਲ ਕੀਤਾ ਗਿਆ।

ਭਾਰਤ ਨੇ ਆਸਟ੍ਰੇਲੀਆ ਖ਼ਿਲਾਫ਼ ਉਸਦੇ ਘਰ ਵਿਚ 2-1 ਨਾਲ ਟੈਸਟ ਸੀਰੀਜ਼ ਜਿੱਤੀ ਤੇ ਹੁਣ ਦੋਵੇਂ ਟੀਮਾਂ ਵਨ ਡੇ ਸੀਰੀਜ਼ ਲਈ ਉਤਰਨਗੀਆਂ। ਬੁਮਰਾਹ ਨੇ ਆਸਟ੍ਰੇਲੀਆ ਖ਼ਿਲਾਫ਼ ਚਾਰ ਟੈਸਟ ਮੈਚਾਂ ਦੀ ਸੀਰੀਜ਼ ਵਿਚ 21 ਵਿਕਟਾਂ ਲੈ ਕੇ ਭਾਰਤ ਦੀ ਸੀਰੀਜ਼ ਜਿੱਤ ਵਿਚ ਅਹਿਮ ਭੂਮਿਕਾ ਨਿਭਾਈ ਸੀ। ਭਾਰਤੀ ਕ੍ਰਿਕੇਟ ਕੰਟਰੋਲ ਬੋਰਡ (ਬੀਸੀਸੀਆਈ) ਨੇ ਕਿਹਾ ਕਿ ਗੇਂਦਬਾਜ਼ਾਂ 'ਤੇ ਕੰਮ ਦੇ ਭਾਰ ਨੂੰ ਧਿਆਨ ਵਿਚ ਰੱਖਦੇ ਹੋਏ ਬੁਮਰਾਹ ਨੂੰ ਆਸਟ੍ਰੇਲੀਆ ਖ਼ਿਲਾਫ਼ ਘਰੇਲੂ ਸੀਰੀਜ਼ ਵਿਚ ਆਰਾਮ ਦੇਣ ਦਾ ਫ਼ੈਸਲਾ ਕੀਤਾ ਗਿਆ। ਮੁਹੰਮਦ ਸਿਰਾਜ ਨੂੰ ਆਸਟ੍ਰੇਲੀਆ ਤੇ ਨਿਊਜ਼ੀਲੈਂਡ ਦੌਰੇ ਵਿਚ ਉਨ੍ਹਾਂ ਦੀ ਥਾਂ ਟੀਮ ਵਿਚ ਲਿਆ ਗਿਆ। ਪੰਜਾਬ ਦੇ ਤੇਜ਼ ਗੇਂਦਬਾਜ਼ ਸਿਧਾਰਥ ਕੌਲ ਨੂੰ ਵੀ ਨਿਊਜ਼ੀਲੈਂਡ ਖ਼ਿਲਾਫ਼ ਤਿੰਨ ਮੈਚਾਂ ਦੀ ਟੀ-20 ਸੀਰੀਜ਼ ਲਈ ਟੀਮ ਵਿਚ ਥਾਂ ਦਿੱਤੀ ਗਈ।