ਨਵੀਂ ਦਿੱਲੀ (ਏਐੱਨਆਈ) : ਭਾਰਤ ਤੇ ਪਾਕਿਸਤਾਨ ਵਿਚਾਲੇ ਕ੍ਰਿਕਟ ਸੀਰੀਜ਼ ਹਮੇਸ਼ਾ ਚਰਚਾ ਵਿਚ ਰਹਿੰਦੀ ਹੈ। ਟੀਮ ਇੰਡੀਆ ਦੇ ਸਾਬਕਾ ਹਰਫ਼ਨਮੌਲਾ ਯੁਵਰਾਜ ਸਿੰਘ ਤੇ ਪਾਕਿਸਤਾਨ ਦੇ ਸਾਬਕਾ ਕਪਤਾਨ ਸ਼ਾਹਿਦ ਅਫ਼ਰੀਦੀ ਨੇ ਮੰਗਲਵਾਰ ਨੂੰ ਦੋਵਾਂ ਦੇਸ਼ਾਂ ਵਿਚਾਲੇ ਸੀਰੀਜ਼ ਦੀ ਵਕਾਲਤ ਕੀਤੀ ਸੀ ਪਰ ਸਾਬਕਾ ਸਲਾਮੀ ਬੱਲੇਬਾਜ਼ ਚੇਤਨ ਚੌਹਾਨ ਯੁਵਰਾਜ ਸਿੰਘ ਦੇ ਵਿਚਾਰ ਨਾਲ ਸਹਿਮਤ ਨਹੀਂ ਹਨ।

ਉਹ ਭਾਰਤ ਤੇ ਪਾਕਿਸਤਾਨ ਵਿਚਾਲੇ ਦੁਵੱਲੀ ਸੀਰੀਜ਼ ਦੇ ਪੱਖ ਵਿਚ ਨਹੀਂ ਹਨ। ਉਨ੍ਹਾਂ ਨੇ ਬੁੱਧਵਾਰ ਨੂੰ ਕਿਹਾ ਦੋਵਾਂ ਦੇਸ਼ਾਂ ਵਿਚਾਲੇ ਮੌਜੂਦਾ ਤਲਖ਼ ਹਾਲਾਤ ਵਿਚ ਦੁਵੱਲੀ ਸੀਰੀਜ਼ ਨਹੀਂ ਹੋਣੀ ਚਾਹੀਦੀ। ਚੌਹਾਨ ਨੇ ਕਿਹਾ ਕਿ ਪਾਕਿਸਤਾਨ ਵਿਚ ਖੇਡਣਾ ਸੁਰੱਖਿਅਤ ਨਹੀਂ ਹੈ। ਅੱਤਵਾਦੀਆਂ ਨੂੰ ਕ੍ਰਿਕਟ ਨਾਲ ਕੋਈ ਲੈਣਾ ਦੇਣਾ ਨਹੀਂ ਹੈ। ਜਦ ਤਕ ਪਾਕਿਸਤਾਨ ਵਿਚ ਅੱਤਵਾਦੀ ਮੌਜੂਦ ਹਨ ਭਾਰਤ ਤੇ ਪਾਕਿਸਤਾਨ ਵਿਚਾਲੇ ਕ੍ਰਿਕਟ ਮੁਕਾਬਲੇ ਨਹੀਂ ਹੋ ਸਕਦੇ।