- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਇਸ ਫਾਈਨਲ ਨੂੰ ਲੈ ਕੇ ਪਹਿਲਾਂ ਹੀ ਵਿਵਾਦ ਚੱਲ ਰਿਹਾ ਸੀ, ਕਿਉਂਕਿ ਮੈਚ ਵਿਚ ਇਕ ਵੀ ਗੇਂਦ ਸੁੱਟੇ ਬਿਨਾਂ ਪਾਕਿਸਤਾਨ ਨੂੰ ਜੇਤੂ ਐਲਾਨ ਦਿੱਤਾ ਗਿਆ ਸੀ। ਇਹ ਫ਼ੈਸਲਾ ਰਨ ਰੇਟ ਦੇ ਆਧਾਰ ’ਤੇ ਲਿਆ ਗਿਆ ਸੀ। ਦੂਜੇ ਪਾਸੇ ਭਾਰਤ ਦਾ ਕਹਿਣਾ ਸੀ ਕਿ ਮੈਚ ਲਈ ਕੋਈ ਰਿਜ਼ਰਵ ਦਿਨ ਨਾ ਹੋਣ ਕਾਰਨ ਦੋਵਾਂ ਟੀਮਾਂ ਨੂੰ ਸਾਂਝੇ ਤੌਰ ’ਤੇ ਜੇਤੂ ਐਲਾਨਿਆ ਜਾਣਾ ਚਾਹੀਦਾ ਸੀ।

ਸਪੋਰਟਸ ਡੈਸਕ, ਨਵੀਂ ਦਿੱਲੀ : ਢਾਕਾ ਵਿਚ ਕਰਵਾਏ ਗਏ ਨੇਤਰਹੀਣ ਪੁਰਸ਼ ਏਸ਼ੀਆ ਕੱਪ ਦੇ ਫਾਈਨਲ ਵਿਚ ਵਿਵਾਦਤ ਫ਼ੈਸਲੇ ਤੋਂ ਬਾਅਦ ਭਾਰਤੀ ਨੇਤਰਹੀਣ ਕ੍ਰਿਕਟ ਸੰਘ (ਸੀਏਬੀਆਈ) ਨੇ ਅੰਪਾਇਰ ਦੀ ਨਿਰਪੱਖਤਾ ’ਤੇ ਸਵਾਲ ਖੜ੍ਹੇ ਕੀਤੇ ਹਨ। ਅੰਪਾਇਰ ਨੂੰ ਮੈਚ ਤੋਂ ਬਾਅਦ ਪਾਕਿਸਤਾਨੀ ਟੀਮ ਨਾਲ ਜਸ਼ਨ ਮਨਾਉਂਦੇ ਅਤੇ ਭਾਰਤ ਨੂੰ ਚਿੜ੍ਹਾਉਂਦੇ ਦੇਖਿਆ ਗਿਆ। ਇਸ ਘਟਨਾ ਦੀ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਭਾਰਤ ਨੇ ਅੰਪਾਇਰ ਦੇ ਵਿਹਾਰ ’ਤੇ ਇਤਰਾਜ਼ ਜਤਾਇਆ ਹੈ।
ਵੀਡੀਓ ਵਿਚ ਇਹ ਅੰਪਾਇਰ ਪਾਕਿਸਤਾਨੀ ਟੀਮ ਨਾਲ ਜਸ਼ਨ ਮਨਾਉਂਦੇ ਹੋਏ ਜਹਾਜ਼ ਹਾਦਸੇ ਵਰਗਾ ਇਸ਼ਾਰਾ ਕਰਦਾ ਦਿਖਾਈ ਦੇ ਰਿਹਾ ਹੈ, ਜਿਸ ਨੂੰ ਆਪ੍ਰੇਸ਼ਨ ਸਿੰਦੂਰ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ। ਵੀਡੀਓ ਸਾਹਮਣੇ ਆਉਣ ਤੋਂ ਬਾਅਦ ਦੋਵਾਂ ਦੇਸ਼ਾਂ ਅਤੇ ਟੀਮਾਂ ਵਿਚਾਲੇ ਤਣਾਅ ਹੋਰ ਵਧਦਾ ਦਿਖਾਈ ਦੇ ਰਿਹਾ ਹੈ।
ਪਾਕਿਸਤਾਨ ਨੂੰ ਐਲਾਨਿਆ ਗਿਆ ਸੀ ਜੇਤੂ
ਨੇਤਰਹੀਣ ਪੁਰਸ਼ ਏਸ਼ੀਆ ਕੱਪ ਦਾ ਫਾਈਨਲ ਮੀਂਹ ਦੀ ਭੇਟ ਚੜ੍ਹ ਗਿਆ ਸੀ ਅਤੇ ਪਾਕਿਸਤਾਨ ਨੂੰ ਜੇਤੂ ਐਲਾਨ ਦਿੱਤਾ ਗਿਆ ਸੀ। ਇਸ ਫ਼ੈਸਲੇ ਨੂੰ ਲੈ ਕੇ ਵੀ ਵਿਵਾਦ ਹੋਇਆ ਸੀ ਅਤੇ ਭਾਰਤੀ ਟੀਮ ਨੇ ਇਨਾਮ ਵੰਡ ਸਮਾਗਮ ਵਿਚ ਹਿੱਸਾ ਨਹੀਂ ਲਿਆ ਸੀ। ਹੁਣ ਭਾਰਤ ਨੇ ਅੰਪਾਇਰ ਦੇ ਵਿਹਾਰ ’ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਹੈ ਕਿ ਮੈਚ ਅਧਿਕਾਰੀਆਂ ਨੂੰ ਨਿਰਪੱਖ ਰਹਿਣਾ ਚਾਹੀਦਾ ਹੈ।
ਸੀਏਬੀਆਈ ਨੇ ਬਿਆਨ ਜਾਰੀ ਕਰਦਿਆਂ ਕਿਹਾ, “ਇਹ ਪਾਕਿਸਤਾਨੀ ਅੰਪਾਇਰ ਨੇਤਰਹੀਣ ਏਸ਼ੀਆ ਕੱਪ-2026 ਦੇ ਫਾਈਨਲ ਵਿਚ ਅੰਪਾਇਰ ਸੀ। ਇਸ ਦੇ ਬਾਵਜੂਦ ਉਸ ਨੂੰ ਟੀਮ ਦੀ ਜਿੱਤ ਦਾ ਜਸ਼ਨ ਮਨਾਉਂਦੇ ਦੇਖਿਆ ਗਿਆ। ਅੰਪਾਇਰਿੰਗ ਦੇ ਨਿਯਮਾਂ ਅਨੁਸਾਰ ਅੰਪਾਇਰ ਨੂੰ ਨਿਰਪੱਖ ਰਹਿਣਾ ਚਾਹੀਦਾ ਹੈ ਅਤੇ ਕਿਸੇ ਵੀ ਟੀਮ ਨਾਲ ਨਹੀਂ ਜੁੜਨਾ ਚਾਹੀਦਾ।”
ਵਿਵਾਦ ਨੂੰ ਮਿਲੀ ਹੋਰ ਹਵਾ
ਇਸ ਫਾਈਨਲ ਨੂੰ ਲੈ ਕੇ ਪਹਿਲਾਂ ਹੀ ਵਿਵਾਦ ਚੱਲ ਰਿਹਾ ਸੀ, ਕਿਉਂਕਿ ਮੈਚ ਵਿਚ ਇਕ ਵੀ ਗੇਂਦ ਸੁੱਟੇ ਬਿਨਾਂ ਪਾਕਿਸਤਾਨ ਨੂੰ ਜੇਤੂ ਐਲਾਨ ਦਿੱਤਾ ਗਿਆ ਸੀ। ਇਹ ਫ਼ੈਸਲਾ ਰਨ ਰੇਟ ਦੇ ਆਧਾਰ ’ਤੇ ਲਿਆ ਗਿਆ ਸੀ। ਦੂਜੇ ਪਾਸੇ ਭਾਰਤ ਦਾ ਕਹਿਣਾ ਸੀ ਕਿ ਮੈਚ ਲਈ ਕੋਈ ਰਿਜ਼ਰਵ ਦਿਨ ਨਾ ਹੋਣ ਕਾਰਨ ਦੋਵਾਂ ਟੀਮਾਂ ਨੂੰ ਸਾਂਝੇ ਤੌਰ ’ਤੇ ਜੇਤੂ ਐਲਾਨਿਆ ਜਾਣਾ ਚਾਹੀਦਾ ਸੀ।
ਇਹ ਵਿਵਾਦ ਉਸ ਸਮੇਂ ਹੋਰ ਡੂੰਘਾ ਹੋ ਗਿਆ, ਜਦੋਂ ਵਿਸ਼ਵ ਨੇਤਰਹੀਣ ਕ੍ਰਿਕਟ ਕੌਂਸਲ (ਡਬਲਿਊਬੀਸੀਸੀ) ਅਤੇ ਪਾਕਿਸਤਾਨ ਨੇਤਰਹੀਣ ਕ੍ਰਿਕਟ ਕੌਂਸਲ ਦੇ ਮੁਖੀ ਸੁਲਤਾਨ ਸ਼ਾਹ ਨੇ ਡਬਲਿਊਸੀਸੀ ਦੀ ਤਕਨੀਕੀ ਕਮੇਟੀ ਦੀਆਂ ਸਿਫ਼ਾਰਸ਼ਾਂ ਮੰਨਣ ਤੋਂ ਇਨਕਾਰ ਕਰ ਦਿੱਤਾ। ਕਮੇਟੀ ਨੇ ਭਾਰਤ ਅਤੇ ਪਾਕਿਸਤਾਨ ਦੋਵਾਂ ਨੂੰ ਸਾਂਝੇ ਜੇਤੂ ਐਲਾਨਣ ਦੀ ਸਿਫ਼ਾਰਸ਼ ਕੀਤੀ ਸੀ।
This Pakistani umpire officiated throughout the Asia Cup Cricket for the Blind 2026, yet is seen celebrating with the Pakistan team. As per the principles of officiating, an umpire must remain neutral and should never be seen aligning with any team. https://t.co/tFFGgALZpd
— Cricket Association for the Blind in India (CABI) (@blind_cricket) November 21, 2026