style="text-align: justify;"> ਜੇਐੱਨਐੱਨ, ਨਵੀਂ ਦਿੱਲੀ : ਇੰਡੀਅਨ ਪ੍ਰੀਮੀਅਰ ਲੀਗ ਦੇ 13ਵੇਂ ਸੀਜ਼ਨ ਦਾ 34ਵਾਂ ਮੁਕਾਬਲਾ ਸ਼ਾਰਜਾਹ ਦੇ ਮੈਦਾਨ 'ਤੇ ਚੇਨਈ ਸੁਪਰ ਕਿੰਗਸ ਤੇ ਦਿੱਲੀ ਕੈਪਟੀਲਜ਼ ਦੇ ਵਿਚ ਖੇਡਿਆ ਗਿਆ।

ਇਸ ਮੈਚ 'ਚ ਚੇਨਈ ਦੇ ਕਪਤਾਨ ਮਹਿੰਦਰ ਸਿੰਘ ਧੋਨੀ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਲਿਆ ਤੇ ਫਾਫ ਡੁਪਲੇਸਿਸ ਦੇ ਅਰਧ ਸੈਂਕੜੇ ਦੇ ਦਮ 'ਤੇ ਚੇਨਈ ਦੀ ਟੀਮ ਨੇ 20 ਓਵਰਾਂ 'ਚ 4 ਵਿਕਟਾਂ ਗੁਆ ਕੇ 179 ਦੌੜਾਂ ਬਣਾ ਕੇ ਦਿੱਲੀ ਨੂੰ 180 ਦੌੜਾਂ ਦਾ ਟੀਚਾ ਦਿੱਤਾ।

ਜਿਸ ਦੇ ਜਵਾਬ 'ਚ ਦਿੱਲੀ ਦੇ ਓਪਨਰ ਬੱਲੇਬਾਜ਼ ਸ਼ਿਖਰ ਧਵਨ ਦੇ ਦਮ 'ਤੇ ਟੀਚੇ ਨੂੰ 19.5 ਓਵਰਾਂ 'ਚ 5 ਵਿਕਟਾਂ ਗੁਆ ਕੇ ਹਾਸਲ ਕਰ ਲਿਆ।

Posted By: Sunil Thapa