ਮੁੰਬਈ (ਪੀਟੀਆਈ) : ਦਿੱਲੀ ਕੈਪੀਟਲਜ਼ ਦੇ ਤੇਜ਼ ਗੇਂਦਬਾਜ਼ ਕੈਗਿਸੋ ਰਬਾਦਾ ਤੇ ਐਨਰਿਕ ਨਾਰਤਜੇ ਮੰਗਲਵਾਰ ਨੂੰ ਮੁੰਬਈ ਵਿਖੇ ਟੀਮ ਹੋਟਲ ਵਿਚ ਪੁੱਜ ਗਏ ਪਰ ਸੱਤ ਦਿਨ ਦੇ ਕੁਆਰੰਟਾਈਨ ਕਾਰਨ ਚੇਨਈ ਸੁਪਰ ਕਿੰਗਜ਼ ਖ਼ਿਲਾਫ਼ ਸ਼ਨਿਚਰਵਾਰ ਨੂੰ ਆਈਪੀਐੱਲ ਦਾ ਪਹਿਲਾ ਮੈਚ ਨਹੀਂ ਖੇਡ ਸਕਣਗੇ। ਦੱਖਣੀ ਅਫਰੀਕਾ ਦੇ ਦੋਵੇਂ ਤੇਜ਼ ਗੇਂਦਬਾਜ਼ਾਂ ਨੂੰ ਟੀਮ ਵਿਚ ਕਾਇਮ ਰੱਖਿਆ ਗਿਆ ਹੈ ਕਿਉਂਕਿ ਪਿਛਲੇ ਸੈਸ਼ਨ ਵਿਚ ਦਿੱਲੀ ਨੂੰ ਫਾਈਨਲ ਵਿਚ ਪਹੁੰਚਾਉਣ ਵਿਚ ਇਨ੍ਹਾਂ ਦਾ ਅਹਿਮ ਯੋਗਦਾਨ ਸੀ।