ਨਵੀਂ ਦਿੱਲੀ, ਆਨਲਾਈਨ ਡੈਸਕ : ਭਾਰਤ ਅਤੇ ਪਾਕਿਸਤਾਨ ਵਿਚਾਲੇ ਜਦੋਂ ਵੀ ਕੋਈ ਮੈਚ ਹੁੰਦਾ ਹੈ ਤਾਂ ਦਰਸ਼ਕਾਂ ਦਾ ਉਤਸ਼ਾਹ ਸਿਖਰ 'ਤੇ ਹੁੰਦਾ ਹੈ। ਕ੍ਰਿਕਟ ਦੇ ਮੈਦਾਨ 'ਤੇ ਜਦੋਂ ਵੀ ਦੋਵਾਂ ਟੀਮਾਂ ਵਿਚਾਲੇ ਟੱਕਰ ਹੋਈ ਹੈ ਤਾਂ ਰਿਕਾਰਡ ਤੋੜ ਦਰਸ਼ਕ ਦੇਖਣ ਨੂੰ ਮਿਲੇ ਹਨ। ਲੰਬੇ ਸਮੇਂ ਬਾਅਦ ਭਾਰਤ ਅਤੇ ਪਾਕਿਸਤਾਨ ਦੀਆਂ ਕ੍ਰਿਕਟ ਟੀਮਾਂ ਵਿਚਾਲੇ ਟੀ-20 ਮੈਚ ਹੋਣ ਜਾ ਰਿਹਾ ਹੈ। ਆਈਸੀਸੀ ਟੀ-20 ਵਿਸ਼ਵ ਕੱਪ ਤੋਂ ਬਾਅਦ ਪਹਿਲੀ ਵਾਰ ਦੋਵੇਂ ਟੀਮਾਂ ਫਿਰ ਤੋਂ ਮੈਦਾਨ 'ਤੇ ਦੋ-ਦੋ ਹੱਥ ਕਰਨਾ ਚਾਹੁਣਗੀਆਂ।

ਏਸ਼ੀਆ ਕੱਪ 2022 ਦਾ ਪੂਰਾ ਸ਼ਡਿਊਲ ਮੰਗਲਵਾਰ ਨੂੰ ਜਾਰੀ ਕੀਤਾ ਗਿਆ। ਇਹ ਜਾਣਕਾਰੀ ਦਿੰਦੇ ਹੋਏ ਬੀਸੀਸੀਆਈ ਦੇ ਸਕੱਤਰ ਜੈ ਸ਼ਾਹ ਨੇ ਇਹ ਵੀ ਜਾਣਕਾਰੀ ਦਿੱਤੀ ਕਿ ਭਾਰਤ ਅਤੇ ਪਾਕਿਸਤਾਨ ਦੀਆਂ ਟੀਮਾਂ ਦੇ ਮੈਚ ਕਦੋਂ ਖੇਡੇ ਜਾਣਗੇ। ਇਸ ਵਾਰ ਏਸ਼ੀਆ ਕੱਪ 27 ਅਗਸਤ ਤੋਂ ਸ਼ੁਰੂ ਹੋਵੇਗਾ, ਜਦਕਿ ਭਾਰਤ ਅਤੇ ਪਾਕਿਸਤਾਨ ਵਿਚਾਲੇ ਮੈਚ ਇਕ ਦਿਨ ਬਾਅਦ 28 ਅਗਸਤ ਨੂੰ ਖੇਡਿਆ ਜਾਵੇਗਾ। ਫਾਈਨਲ 11 ਸਤੰਬਰ ਨੂੰ ਹੋਵੇਗਾ ਜਿਸ ਵਿੱਚ ਏਸ਼ੀਆ ਦੇ ਬਾਦਸ਼ਾਹ ਦਾ ਫੈਸਲਾ ਹੋਵੇਗਾ।

ਭਾਰਤ ਅਤੇ ਪਾਕਿਸਤਾਨ ਵਿਚਾਲੇ ਏਸ਼ੀਆ ਕੱਪ ਦਾ ਇਹ ਮੈਚ ਕਦੋਂ ਖੇਡਿਆ ਜਾਵੇਗਾ?

ਭਾਰਤ ਅਤੇ ਪਾਕਿਸਤਾਨ ਵਿਚਾਲੇ ਏਸ਼ੀਆ ਕੱਪ ਦਾ ਇਹ ਮੈਚ 28 ਅਗਸਤ ਐਤਵਾਰ ਨੂੰ ਖੇਡਿਆ ਜਾਣਾ ਹੈ।

ਭਾਰਤ ਅਤੇ ਪਾਕਿਸਤਾਨ ਵਿਚਾਲੇ ਏਸ਼ੀਆ ਕੱਪ ਦਾ ਇਹ ਮੈਚ ਕਿੱਥੇ ਖੇਡਿਆ ਜਾਵੇਗਾ?

ਭਾਰਤ ਅਤੇ ਪਾਕਿਸਤਾਨ ਵਿਚਾਲੇ ਏਸ਼ੀਆ ਕੱਪ ਦਾ ਇਹ ਮੈਚ ਦੁਬਈ 'ਚ ਖੇਡਿਆ ਜਾਣਾ ਹੈ।

ਭਾਰਤ ਅਤੇ ਪਾਕਿਸਤਾਨ ਵਿਚਾਲੇ ਏਸ਼ੀਆ ਕੱਪ ਦਾ ਇਹ ਮੈਚ ਕਿਸ ਸਮੇਂ ਖੇਡਿਆ ਜਾਵੇਗਾ?

ਭਾਰਤ ਅਤੇ ਪਾਕਿਸਤਾਨ ਵਿਚਾਲੇ ਏਸ਼ੀਆ ਕੱਪ ਦਾ ਇਹ ਮੈਚ ਭਾਰਤੀ ਸਮੇਂ ਅਨੁਸਾਰ ਸ਼ਾਮ 6 ਵਜੇ ਸ਼ੁਰੂ ਹੋਣਾ ਹੈ।

ਭਾਰਤ ਅਤੇ ਪਾਕਿਸਤਾਨ ਵਿਚਾਲੇ ਇਸ ਏਸ਼ੀਆ ਕੱਪ ਮੈਚ 'ਚ ਕਿਸ ਸਮੇਂ ਹੋਵੇਗਾ ਟਾਸ?

ਭਾਰਤ ਅਤੇ ਪਾਕਿਸਤਾਨ ਵਿਚਾਲੇ ਏਸ਼ੀਆ ਕੱਪ ਦੇ ਇਸ ਮੈਚ 'ਚ ਟਾਸ ਖੇਡ ਸ਼ੁਰੂ ਹੋਣ ਤੋਂ ਅੱਧਾ ਘੰਟਾ ਪਹਿਲਾਂ ਸ਼ਾਮ 5.30 ਵਜੇ ਹੋਵੇਗਾ।

ਭਾਰਤ ਅਤੇ ਪਾਕਿਸਤਾਨ ਵਿਚਾਲੇ ਏਸ਼ੀਆ ਕੱਪ ਦਾ ਇਹ ਮੈਚ ਲਾਈਵ ਕਿੱਥੇ ਦੇਖਣਾ ਹੈ?

ਤੁਸੀਂ ਸਟਾਰ ਸਪੋਰਟਸ ਨੈੱਟਵਰਕ 'ਤੇ ਭਾਰਤ ਅਤੇ ਪਾਕਿਸਤਾਨ ਵਿਚਾਲੇ ਏਸ਼ੀਆ ਕੱਪ ਦਾ ਲਾਈਵ ਟੈਲੀਕਾਸਟ ਦੇਖ ਸਕਦੇ ਹੋ। ਇਸ ਮੈਚ ਦੀ ਲਾਈਵ ਸਟ੍ਰੀਮਿੰਗ ਲਈ, ਤੁਸੀਂ Disney Hotstar ਐਪ 'ਤੇ ਜਾ ਸਕਦੇ ਹੋ। ਇਸ ਤੋਂ ਇਲਾਵਾ ਇਸ ਮੈਚ ਨਾਲ ਜੁੜੀ ਹਰ ਖ਼ਬਰ ਲਈ ਤੁਹਾਨੂੰ ਦੈਨਿਕ ਜਾਗਰਣ ਦੀ ਵੈੱਬਸਾਈਟ 'ਤੇ ਜਾਣਾ ਚਾਹੀਦਾ ਹੈ।

Posted By: Jagjit Singh