Sports news ਜੇਐੱਨਐੱਨ, ਨਵੀਂ ਦਿੱਲੀ : ਭਾਰਤ 'ਚ ਇਸ ਸਮੇਂ ਕਿਸਾਨ ਅੰਦੋਲਨ ਨੂੰ ਲੈ ਕੇ ਕਾਫੀ ਗੱਲਾਂ ਕੀਤੀਆਂ ਜਾ ਰਹੀਆਂ ਹਨ। ਦੇਸ਼ ਦੇ ਕਿਸਾਨ ਕੇਂਦਰ ਸਰਕਾਰ ਦੁਆਰਾ ਬਣਾਏ ਗਏ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਹਨ। ਭਾਰਤੀ ਟੀਮ ਦੇ ਸਪੀਨਰ ਹਰਭਜਨ ਸਿੰਘ ਨੇ ਕਿਸਾਨਾਂ ਨੂੰ ਆਪਣਾ ਸਮਰਥਨ ਦਿੰਦੇ ਹੋਏ ਉਨ੍ਹਾਂ ਲਈ ਸੋਸ਼ਲ ਮੀਡੀਆ 'ਤੇ ਆਵਾਜ਼ ਚੁੱਕੀ ਹੈ। ਪੰਜਾਬ ਵੱਲੋ ਘਰੇਲੂ ਕ੍ਰਿਕਟ ਖੇਡ ਕੇ ਭਾਰਤੀ ਟੀਮ ਤਕ ਦਾ ਸਫ਼ਰ ਤੈਅ ਕਰਨ ਵਾਲੇ ਇਸ ਗੇਂਦਬਾਜ਼ ਨੇ ਕਿਹਾ ਕਿ ਕਿਸਾਨ ਅੰਦਾਤਾ ਹੈ ਤੇ ਉਨ੍ਹਾਂ ਨੂੰ ਸਮਾਂ ਦਿੱਤਾ ਜਾਣਾ ਚਾਹੀਦਾ ਹੈ।

ਦਰਅਸਲ ਭਾਰਤ ਸਰਕਾਰ ਨੇ ਕਿਸਾਨਾਂ ਨੂੰ ਲੈ ਕੇ ਤਿੰਨ ਨਵੇਂ ਖੇਤੀ ਕਾਨੂੰਨ ਬਣਾਏ ਹਨ ਜਿਸ ਦੇ ਖ਼ਿਲਾਫ ਪੰੰੰਜਾਬ-ਹਰਿਆਣਾ 'ਚ ਕਿਸਾਨ ਲਗਾਤਾਰ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ। ਆਪਣੇ ਪ੍ਰਦਰਸ਼ਨ ਕਰਨ ਲਈ ਕਿਸਾਨ ਕਾਫੀ ਗਿਣਤੀ 'ਚ ਦਿੱਲੀ 'ਚ ਜਮ੍ਹਾ ਹੋ ਰਹੇ ਹਨ। ਅੰਦੋਲਨ ਨੂੰ ਖ਼ਤਮ ਕਰਨ ਲਈ ਜਿਸ ਤਰ੍ਹਾਂ ਅੱਥਰੂ ਗੈਸ ਦੇ ਗੋਲੇ ਤੇ ਪਾਣੀ ਦੀਆਂ ਬੁਛਾੜਾਂ ਕੀਤੀਆਂ ਗਈਆਂ ਹਨ, ਉਨ੍ਹਾਂ ਨੇ ਹਰ ਕਿਸੇ ਨੂੰ ਪਰੇਸ਼ਾਨ ਕੀਤਾ ਹੈ। ਦਿੱਲੀ 'ਚ ਕਿਸਾਨ ਅੰਦੋਲਨ ਨੂੰ ਦਬਾਉਣ ਲਈ ਚੁੱਕੇ ਗਏ ਕਦਮਾਂ 'ਤੇ ਲੋਕ ਸਵਾਲ ਚੁੱਕ ਰਹੇ ਹਨ। ਇਸ ਨਾਲ ਜੁੜੀਆਂ ਤਸਵੀਰਾਂ ਸਾਹਮਣੇ ਆਈਆਂ ਹਨ। ਹਰਭਜਨ ਸਿੰਘ ਨੇ ਸੋਸ਼ਲ ਮੀਡੀਆ 'ਤੇ ਆਪਣਾ ਸਮਰਥਨ ਕਿਸਾਨਾਂ ਲਈ ਕੀਤਾ ਹੈ। ਉਨ੍ਹਾਂ ਨੇ ਟਵੀਟ ਕਰਦੇ ਹੋਏ ਲਿਖਿਆ ਕਿਸਾਨ ਸਾਡਾ ਅੰਦਾਤਾ ਹੈ। ਅੰਦਾਤਾ ਨੂੰ ਥੋੜ੍ਹਾ ਸਮਾਂ ਦੇਣਾ ਚਾਹੀਦਾ ਹੈ।

Posted By: Sarabjeet Kaur