ਨਵੀਂ ਦਿੱਲੀ, ਆਨਲਾਈਨ ਡੈਸਕ। ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਤਿੰਨ ਮੈਚਾਂ ਦੀ ਟੀ-20 ਸੀਰੀਜ਼ ਦਾ ਪਹਿਲਾ ਮੈਚ ਮੁਹਾਲੀ 'ਚ ਖੇਡਿਆ ਗਿਆ। ਇਸ ਮੈਚ 'ਚ ਆਸਟ੍ਰੇਲੀਆ ਦੇ ਕਪਤਾਨ ਐਰੋਨ ਫਿੰਚ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਭਾਰਤ ਨੇ ਕੇਐੱਲ ਰਾਹੁਲ ਅਤੇ ਹਾਰਦਿਕ ਪੰਡਯਾ ਦੇ ਅਜੇਤੂ ਅਰਧ ਸੈਂਕੜੇ ਦੀ ਬਦੌਲਤ 20 ਓਵਰਾਂ 'ਚ 6 ਵਿਕਟਾਂ 'ਤੇ 208 ਦੌੜਾਂ ਬਣਾਈਆਂ। ਜਿੱਤ ਲਈ 209 ਦੌੜਾਂ ਦੇ ਟੀਚੇ ਨੂੰ ਕੰਗਾਰੂ ਟੀਮ ਨੇ 19.2 ਓਵਰਾਂ 'ਚ 6 ਵਿਕਟਾਂ 'ਤੇ 211 ਦੌੜਾਂ ਬਣਾ ਕੇ 4 ਵਿਕਟਾਂ ਨਾਲ ਜਿੱਤ ਲਿਆ। ਇਸ ਜਿੱਤ ਨਾਲ ਆਸਟ੍ਰੇਲੀਆ ਨੇ ਸੀਰੀਜ਼ 'ਚ 1-0 ਦੀ ਬੜ੍ਹਤ ਬਣਾ ਲਈ ਹੈ।

Posted By: Shubham Kumar